ਅੰਮ੍ਰਿਤਸਰ: ਅੰਮ੍ਰਿਤਸਰ ਦੇ 22 ਨੰਬਰ ਫਾਟਕ ਲਵਕੁਸ਼ ਨਗਰ ‘ਚ ਬੰਬ ਬਲਾਸਟ ਹੋਣ ਕਰਕੇ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਅਜੇ ਤੱਕ ਪੰਜਾਬ ਸਰਕਾਰ ਵੱਲੋਂ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਗਿਆ। ਸਰਕਾਰ ਵੱਲੋਂ ਵਾਅਦਾ ਪੂਰਾ ਨਾ ਕਰਨ ਨੂੰ ਲੈਕੇ ਪੀੜਤ ਪਰਿਵਾਰ ਵੱਲੋਂ 24 ਘੰਟੇ ਦੀ ਭੁੱਖ ਹੜਤਾਲ ਕੀਤੀ ਗਈ ਹੈ।
ਆਪਣੀ ਮੰਗ ਨੂੰ ਲੈਕੇ ਪੀੜਤ ਪਰਿਵਾਰ ਦੇ ਵੱਲੋਂ ਸੜਕ ‘ਤੇ ਆ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਜਿਸ ਕਰਕੇ ਸੜਕ ਤੇ ਵੱਡਾ ਜਾਮ ਲੱਗ ਗਿਆ। ਇਸ ਰੋਡ ਜਾਮ ਕਾਰਨ ਆਮ ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪਿਆ।
ਬੰਬ ਬਲਾਸਟ ’ਚ ਮਾਰੇ ਗਏ ਮ੍ਰਿਤਕਾਂ ਦੇ ਪਰਿਵਾਰਾਂ ਵੱਲੋਂ ਸੂਬਾ ਸਰਕਾਰ ਖਿਲਾਫ਼ ਪ੍ਰਦਰਸ਼ਨ ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਆਮ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਤਾਂ ਜ਼ਰੂਰ ਕੀਤੇ ਜਾਂਦੇ ਹਨ ਪਰ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ ਜਿਸ ਕਾਰਨ ਆਮ ਲੋਕਾਂ ਨੂੰ ਸੜ੍ਹਕਾਂ ’ਤੇ ਉਤਰ ਕੇ ਇਨਸਾਫ ਲੈਣ ਦੀ ਲੋੜ ਪੈਂਦੀ ਹੈ। ਪੀੜਤ ਪਰਿਵਾਰ ਦਾ ਇਹ ਵੀ ਕਹਿਣਾ ਹੈ ਕਿ ਜਿੰਨੀ ਦੇਰ ਤੱਕ ਸਰਕਾਰ ਵੱਲੋਂ ਉਨ੍ਹਾਂ ਦੇ ਨਾਲ ਕੀਤਾ ਗਿਆ ਵਾਅਦਾ ਪੂਰਾ ਨਹੀਂ ਕੀਤਾ ਜਾਂਦਾ ਉਨ੍ਹਾਂ ਸਮੇਂ ਤੱਕ ਪ੍ਰਦਰਸ਼ਨ ਜਾਰੀ ਰਹੇਗਾ।
ਓਧਰ ਦੂਜੇ ਪਾਸੇ ਧਰਨਾਕਾਰੀਆਂ ਦੇ ਵੱਲੋਂ ਜਾਮ ਕੀਤੀ ਗਈ ਸੜਕ ਨੂੰ ਲੈਕੇ ਮੌਕੇ ਤੇ ਪੁਲਿਸ ਵੀ ਪਹੁੰਚੀ। ਇਸ ਦੌਰਾਨ ਪੁਲਿਸ ਵੱਲੋਂ ਉਨ੍ਹਾਂ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ:ਅੰਮ੍ਰਿਤਸਰ: ਮਹਿੰਗਾਈ ਦੇ ਖਿਲਾਫ ਕਿਸਾਨਾਂ ਦਾ ਹੱਲਾ ਬੋਲ