'ਵੋਟ ਪਾਉਣਾ ਹਰ ਨਾਗਰਿਕ ਦਾ ਫਰਜ਼ ਤੇ ਅਧਿਕਾਰ'
ਵੋਟਰਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਰੇਲਵੇ ਸਟੇਸ਼ਨ ਤੱਕ ਪਹੁੰਚਿਆ। ਇੱਥੇ ਉਨ੍ਹਾਂ ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੀ ਸ਼ਤਾਬਦੀ ਐਕਸਪ੍ਰੈਸ 'ਤੇ ਬੈਨਰਜ਼ ਅਤੇ ਸਟਿੱਕਰ ਲਗਾਏ ਗਏ।
ਅੰਮ੍ਰਿਤਸਰ: ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਨੂੰ ਜਾਗਰੂਕ ਕਰਨ ਲਈ ਚਲਾਈ ਗਈ 'ਸਵੀਪ ਮੁਹਿੰਮ' ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਰੇਲਵੇ ਸਟੇਸ਼ਨ ਪਹੁੰਚਿਆ ਤੇ ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੀ ਸ਼ਤਾਬਦੀ ਐਕਸਪ੍ਰੈਸ 'ਤੇ ਬੈਨਰਜ਼ ਅਤੇ ਸਟਿੱਕਰ ਲਗਾਏ ਗਏ।
ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਜਨਰਲ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਰੇਲਵੇ ਸਟੇਸ਼ਨ 'ਤੇ ਕਾਫੀ ਗਿਣਤੀ 'ਚ ਲੋਕ ਆਉਂਦੇ ਜਾਂਦੇ ਹਨ ਅਤੇ ਜ਼ਿਲ੍ਹਾ ਪ੍ਰਸਾਸ਼ਨ ਰੇਲਵੇ ਸਟੇਸ਼ਨ 'ਤੇ ਪੁਹੰਚ ਕੇ ਵੱਡੀ ਗਿਣਤੀ 'ਚ ਵੋਟਰਾਂ ਨੂੰ ਮਤਦਾਨ ਕਰਨ ਲਈ ਪ੍ਰੇਰਿਤ ਕਰਨ ਦੀ ਇੱਕ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰੇਲਵੇ ਸਟੇਸ਼ਨ 'ਤੇ ਵੀਵੀਪੈਟ ਮਸ਼ੀਨਾਂ ਸਬੰਧੀ ਜਾਣਕਾਰੀ ਵੀ ਦਿੱਤੀ ਗਈ। ਵਧੀਕ ਡਿਪਟੀ ਕਮਿਸ਼ਨਰ ਦਾ ਕਹਿਣਾ ਸੀ ਕਿ ਵੋਟਿੰਗ ਮਸ਼ੀਨ ਇੱਕ ਭਰੋਸੇਯੋਗ ਟੈਂਪਰ ਪਰੂਫ ਮਸ਼ੀਨ ਅਤੇ ਵੋਟ ਪੋਲ ਕਰਨੀ ਬਹੁਤ ਅਸਾਨ ਹੈ। ਉਨ੍ਹਾਂ ਦੱਸਿਆ ਕਿ ਵੋਟਿੰਗ ਮਸ਼ੀਨ ਵਿੱਚ ਇੱਕ ਬੈਲਿਟ ਪੇਪਰ ਦੀ ਵਰਤੋਂ ਕੀਤੀ ਜਾਂਦੀ ਹੈ ਜਿਸ ਨਾਲ ਪੈਸੇ ਦੀ ਬੱਚਤ, ਪ੍ਰੀਟਿੰਗ, ਆਵਾਜਾਈ, ਸਟੋਰ ਕਰਨ ਅਤੇ ਵੰਡਣ ਦੀ ਬੱਚਤ ਹੁੰਦੀ ਹੈ।