ਅੰਮ੍ਰਿਤਸਰ :ਆਸਾਮ ਦੀ ਡਿੱਬਰੂਗੜ੍ਹ ਜੇਲ 'ਚ ਬੰਦ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਨੂੰ ਪਰਿਵਾਰ ਅਤੇ ਵਕੀਲਾਂ ਦੇ ਨਾਲ ਮੁਲਾਕਾਤ ਨਹੀਂ ਕਰਨ ਦਿੱਤੀ ਜਾ ਰਹੀ, ਜਿਸ ਦੇ ਰੋਸ ਵਜੋਂ ਪਿਛਲੇ ਦਿਨੀਂ ਐਸਜੀਪੀਸੀ ਵੱਲੋਂ ਵੀ (Waris Punjab Jathebandi Amritpal Singh) ਇਸਦੀ ਨਖੇਦੀ ਕੀਤੀ ਗਈ ਸੀ। ਅੱਜ ਅੰਮ੍ਰਿਤਸਰ ਦੇ ਵਿੱਚ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਵੱਲੋਂ ਵੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਅੱਗੇ ਅਪੀਲ ਕੀਤੀ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਜੇਲ ਚੋਂ ਬਾਹਰ ਲਿਆ ਕੇ ਪੰਜਾਬ ਦੀ ਜੇਲ ਵਿੱਚ ਸ਼ਿਫਟ ਕੀਤਾ ਜਾਵੇ ਤਾਂ ਜੋ ਅੰਮ੍ਰਿਤਪਾਲ ਸਿੰਘ ਤੇ ਉਹਨਾਂ ਦੇ ਸਾਥੀਆਂ ਨੂੰ ਜੇਲ ਵਿੱਚ ਪਰਿਵਾਰਾਂ ਨੂੰ ਮਿਲਣ ਵਿੱਚ ਆਸਾਨੀ ਹੋ ਸਕੇ ।
Waris Punjab Jathebandi Amritpal Singh : ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ 'ਚ ਸ਼ਿਫਟ ਕਰਨ ਦੀ ਮੰਗ, ਪੜ੍ਹੋ ਅੰਮ੍ਰਿਤਪਾਲ ਦੀ ਮਾਤਾ ਨੇ ਕੀਤੀ ਅਪੀਲ - ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁੱਖ ਸੇਵਾਦਾਰ ਅੰਮ੍ਰਿਤਪਾਲ
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁੱਖ ਸੇਵਾਦਾਰ ਅੰਮ੍ਰਿਤਪਾਲ ਸਿੰਘ ਦੀ (Waris Punjab Jathebandi Amritpal Singh) ਮਾਤਾ ਬਲਵਿੰਦਰ ਕੌਰ ਨੇ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ ਵਿੱਚ ਸ਼ਿਫਟ ਕਰਨ ਦੀ ਮੰਗ ਕੀਤੀ ਹੈ।
Published : Oct 5, 2023, 10:01 PM IST
ਮਨੁੱਖੀ ਅਧਿਕਾਰਾਂ ਦੀ ਉਲੰਘਣਾ :ਦੂਜੇ ਪਾਸੇ ਦਮਦਮੀ ਟਕਸਾਲ ਸੰਗਰਾਵਾਂ ਦੇ ਸੇਵਾਦਾਰ ਭਾਈ ਰਾਮ ਸਿੰਘ ਨੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੱਖਾਂ ਦੇ ਪਰਿਵਾਰਕ ਮੈਂਬਰਾਂ ਅਤੇ ਵਕੀਲਾਂ ਨੂੰ ਮੁਲਾਕਾਤ ਦੀ ਇਜਾਜ਼ਤ ਨਾ ਦੇਣ ’ਤੇ ਇਤਰਾਜ਼ ਪ੍ਰਗਟ ਕੀਤਾ ਹੈ। ਭਾਈ ਰਾਮ ਸਿੰਘ ਨੇ ਕਿਹਾ ਕਿ ਡਿੱਬਰੂਗੜ੍ਹ ਜੇਲ੍ਹ ’ਚ ਕੈਦ ਸਿੱਖਾਂ ਦੇ ਪਰਿਵਾਰਾਂ ਨੂੰ ਮਿਲਣ ਤੋਂ ਰੋਕਣਾ ਮਨੁੱਖੀ ਅਧਿਕਾਰਾਂ ਦਾ ਉਲੰਘਣ ਹੈ।
- Amritsar News: ਅੰਮ੍ਰਿਤਸਰ 'ਚ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਖਿਲਾਫ਼ ਕੀਤਾ ਪ੍ਰਦਰਸ਼ਨ
- Asian Games 2023: ਏਸ਼ੀਆਈ ਖੇਡਾਂ 'ਚ ਪੰਜਾਬੀਆਂ ਨੇ ਕਰਵਾਈ ਬੱਲੇ-ਬੱਲੇ, ਮਾਨਸਾ ਦੀ ਪ੍ਰਨੀਤ ਕੌਰ ਨੇ ਤੀਰਅੰਦਾਜ਼ੀ 'ਚ ਜਿੱਤਿਆ ਗੋਲਡ ਮੈਡਲ
- Congress Protest: ਕਾਂਗਰਸ ਵੱਲੋਂ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਖ਼ਿਲਾਫ਼ ਜ਼ਿਲ੍ਹਾ ਹੈੱਡਕੁਆਰਟਰ ਕਪੂਰਥਲਾ ਵਿਖੇ ਰੋਸ ਪ੍ਰਦਰਸ਼ਨ ਦਾ ਐਲਾਨ
ਇਸ ਦੇ ਨਾਲ ਹੀ ਭਾਈ ਰਾਮ ਸਿੰਘ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਸ਼ੁਰੂ ਕੀਤੀ ਗਈ ਖਾਲਸਾ ਵਹੀਰ ਨੂੰ ਜਾਰੀ ਰੱਖਦੇ ਹੋਏ ਦਮਦਮੀ ਟਕਸਾਲ ਸੰਗਰਾਵਾਂ ਵੱਲੋਂ ਇੱਕ ਵਾਰ ਫਿਰ ਖਾਲਸਾ ਵਹੀਰ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਇਹ ਵਹੀਰ 15 ਅਕਤੂਬਰ ਨੂੰ ਗੁਰਦੁਆਰਾ ਸਾਹਿਬ ਅਠਵਾਲ ਪੁੱਲ ਤੋਂ ਸ਼ੁਰੂ ਹੋ ਕੇ ਬਹੌਲੀ ਸਾਹਿਬ ਗੋਇੰਦਵਾਲ ਵਿਖੇ ਜਾ ਕੇ ਸਮਾਪਤ ਹੋਵੇਗੀ। ਇਸ ਵਹੀਰ ਵਿੱਚ ਅੰਮ੍ਰਿਤਪਾਲ ਸਿੰਘ ਦੀ ਮਾਤਾ ਬੀਬੀ ਬਲਵਿੰਦਰ ਕੌਰ ਵੱਲੋਂ ਅਤੇ ਦਮਦਮੀ ਟਕਸਾਲ ਸੰਘਰਾਵਾਂ ਦੇ ਸੇਵਾਦਾਰ ਭਾਈ ਰਾਮ ਸਿੰਘ ਵੱਲੋਂ ਸੰਗਤਾਂ ਨੂੰ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ ਕੀਤੀ ਗਈ ਹੈ।