ਪੰਜਾਬ

punjab

ETV Bharat / state

'ਕਿਸਾਨੀ ਅੰਦੋਲਨ ਵਿੱਚ ਸ਼ਹੀਦ ਤੇ ਜ਼ਖ਼ਮੀ ਹੋਏ ਕਿਸਾਨਾਂ ਦੇ ਪਰਿਵਾਰਾਂ ਦੀ ਕਰਾਂਗੇ ਮਦਦ'

ਕਿਸਾਨ ਅੰਦੋਲਨ ਦੌਰਾਨ ਤਸ਼ਦਦ ਦਾ ਸ਼ਿਕਾਰ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ‘ਤੇ ਮਦਦ ਕੀਤੀ ਜਾਵੇਗੀ। ਇਸ ਦੀ ਜਾਣਕਾਰੀ ਪੰਜਾਬ ਵਿਧਾਨ ਸਭਾ ਕਮੇਟੀ ਦੇ ਚੈਅਰਮੇਨ ਕੁਲਦੀਪ ਸਿੰਘ ਵੈਦ ਵੱਲੋਂ ਦਿੱਤੀ ਗਈ ਹੈ।

'ਕਿਸਾਨੀ ਅੰਦੋਲਨ ਵਿੱਚ ਸ਼ਹੀਦ ਤੇ ਜ਼ਖ਼ਮੀ ਹੋਏ ਕਿਸਾਨਾਂ ਦੇ ਪਰਿਵਾਰਾਂ ਦੀ ਕਰਾਂਗੇ ਮਦਦ'
'ਕਿਸਾਨੀ ਅੰਦੋਲਨ ਵਿੱਚ ਸ਼ਹੀਦ ਤੇ ਜ਼ਖ਼ਮੀ ਹੋਏ ਕਿਸਾਨਾਂ ਦੇ ਪਰਿਵਾਰਾਂ ਦੀ ਕਰਾਂਗੇ ਮਦਦ'

By

Published : Jul 7, 2021, 7:39 PM IST

ਅੰਮ੍ਰਿਤਸਰ: ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵੱਲੋਂ ਵਿਧਾਨ ਸਭਾ ਸਪੀਕਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਗਈ ਸੀ, ਕਿ ਕਿਸਾਨ ਅੰਦੋਲਨ ਦੌਰਾਨ ਤਸ਼ਦਦ ਦਾ ਸ਼ਿਕਾਰ ਹੋਏ ਕਿਸਾਨਾਂ ਦਾ ਹਾਲ ਜਾਣਿਆ ਜਾਵੇ। ਇਸ ਮੌਕੇ ਇਨ੍ਹਾਂ ਆਗੂਆਂ ਵੱਲੋਂ ਕਿਸਾਨੀ ਅੰਦੋਲਨ ਵਿੱਚ ਸ਼ਹੀਦ ਹੋਣ ਵਾਲੇ ਕਿਸਾਨ ਜਾ ਜ਼ਖ਼ਮੀ ਹੋਣ ਵਾਲੇ ਕਿਸਾਨਾਂ ਨੂੰ ਸਰਕਾਰ ਵੱਲੋਂ ਆਰਥਿਕ ਮਦਦ ਦੇਣ ਦੀ ਵੀ ਅਪੀਲ ਕਰਨ ਦੀ ਗੱਲ ਕਹੀ ਗਈ ਹੈ।


ਜਿਸ ਦੇ ਚਲਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨਸਭਾ ਕਮੇਟੀ ਗਠਿਤ ਕੀਤੀ ਗਈ ਸੀ। ਜਿਸ ਵਿੱਚ ਸਾਰੇ ਪਾਰਟੀਆਂ ਦੇ ਵਿਧਾਇਕਾਂ ਨੂੰ ਸ਼ਾਮਿਲ ਕੀਤਾ ਗਿਆ ਹੈ, ਅਤੇ ਇਹ ਕਮੇਟੀ ਨੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਾ ਕੇ ਕਿਸਾਨੀ ਅੰਦੋਲਨ ਵਿੱਚ ਜ਼ਖ਼ਮੀ ਹੋਏ ਕਿਸਾਨਾਂ ਦੀ ਜਾਣਿਆ। ਕਮੇਟੀ ਵੱਲੋਂ ਦਿੱਲੀ ਪੁਲਿਸ ਦੁਅਰਾ ਕਿਸਾਨਾਂ ‘ਤੇ ਕੀਤੇ ਤਸ਼ਦਦ ਦੇ ਬਾਰੇ ਕਿਸਾਨਾਂ ਦੇ ਬਿਆਨ ਵੀ ਦਰਜ ਕੀਤੇ ਜਾ ਰਹੇ ਹਨ।

31 ਜੁਲਾਈ ਤੱਕ ਸਰਕਾਰ ਨੂੰ ਸੌਂਪੀ ਜਾਏਗੀ ਰਿਪੋਰਟ

ਇਸ ਦਾ ਖੁਲਾਸਾ ਵਿਧਾਨਸਭਾ ਕਮੇਟੀ ਦੇ ਚੈਅਰਮੈਨ ਕੁਲਦੀਪ ਸਿੰਘ ਵੈਦ ਨੇ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਕਮੇਟੀ 31 ਜੁਲਾਈ ਤੱਕ ਆਪਣੀ ਰਿਪੋਰਟ ਪੇਸ਼ ਕਰੇਗੀ। ਇਨ੍ਹਾਂ ਕਿਸਾਨਾਂ ਨੂੰ ਕਾਨੂੰਨੀ ਮਦਦ ਦੇ ਨਾਲ ਨਾਲ ਆਰਥਿਕ ਸਹਾਇਤਾਂ ਵੀ ਦਿੱਤੀ ਜਾਏਗੀ।

ਉਨ੍ਹਾਂ ਨੇ ਕਿਹਾ, ਕਿ ਇਹ ਸਾਰਾ ਮਸਲਾ ਦਿੱਲੀ ਪੁਲਿਸ ਅਤੇ ਦਿੱਲੀ ਸਰਕਾਰ ਅੱਗੇ ਰੱਖਿਆ ਜਾਵੇਗਾ। ਤਾਂ ਕਿ ਬੇਗੁਨਾਹ ਕਿਸਾਨਾਂ ਅਤੇ ਨੌਜਵਾਨਾਂ ‘ਤੇ ਹੋਏ ਤਸ਼ਦਦ ਦਾ ਇਨਸਾਫ਼ ਦਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਪੁਲਿਸ ਹੱਥੋਂ ਹੋਏ ਜੂਲਮ ਬਾਰੇ ਆਪਣੇ ਬਿਆਨ ਦਰਜ ਕਰਵਾਉਣਾ ਚਾਹੁੰਦਾ ਹੈ। ਉਹ ਇਹ ਕਮੇਟੀ ਅੱਗੇ ਪੇਸ ਹੋ ਕੇ ਆਪਣੇ ਬਿਆਨ ਦਰਜ ਕਰਵਾ ਸਕਦਾ ਹੈ।

ਇਹ ਵੀ ਪੜ੍ਹੋ:Patiala:ਘਪਲੇਬਾਜ਼ੀ ਖਿਲਾਫ਼ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ

ABOUT THE AUTHOR

...view details