ਅੰਮ੍ਰਿਤਸਰ:ਸਿੱਖ ਸਦਭਾਵਨਾ ਦਲ ਦੇ ਪ੍ਰਧਾਨ ਭਾਈ ਬਲਦੇਵ ਸਿੰਘ ਵਡਾਲਾ ਵੱਲੋਂ ਅੰਮ੍ਰਿਤਸਰ ਵਿੱਚ ਵਿਰਾਸਤੀ ਮਾਰਗ ਤੇ ਪੰਥਕ ਹੋਕਾ ਤਹਿਤ ਪ੍ਰੈੱਸ ਕਾਨਫਰੰਸ ਕੀਤੀ ਗਈ। ਜਿਸ ਦੇ ਤਹਿਤ ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਸਰਾਂ ਜੋ ਕਿ 1984 ਦੇ ਸਮੇਂ ਤੇ ਬਣੀ ਹੋਈ ਸੀ ਉਸ ਨੂੰ ਢਾਹੁਣ ਦੀ ਤਿਆਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਜਾ ਰਹੀ ਹੈ। ਜੋ ਕਿ ਹਰਗਿਜ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਭਾਈ ਬਲਦੇਵ ਸਿੰਘ ਵਡਾਲਾ ਨੇ ਦੱਸਿਆ ਕਿ 1984 ਵਿੱਚ 1000 ਕਰੋੜ ਰੁਪਏ ਦਾ ਮਾਣਹਾਨੀ ਦਾ ਦਾਅਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ ਸੀ ਅਤੇ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖੁਦ ਹੀ ਸ੍ਰੀ ਗੁਰੂ ਰਾਮਦਾਸ ਸਰਾਂ ਢਾਹ ਕੇ ਸਿੱਖਾਂ ਦੇ ਜ਼ਖਮ ਹੋਰ ਅੱਲੇ ਕਰ ਰਹੀ ਹੈ ਦੂਸਰੇ ਪਾਸੇ ਉਨ੍ਹਾਂ ਦਾ ਕਹਿਣਾ ਹੈ ਕਿ ਅਗਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੁਰਾਤਨ ਚੀਜ਼ਾਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਉਥੇ ਨਾਲ ਹੀ ਕਿਹਾ ਕਿ ਸਿੱਖ ਕੌਮ ਦਾ 32 ਹਜ਼ਾਰ ਕਰੋੜ ਦਾ ਮਾਣਹਾਨੀ ਦਾ ਦਾਅਵਾ ਮਿੱਟੀ ਹੋ ਜਾਵੇਗਾ ਦੂਸਰੇ ਪਾਸੇ ਉਨ੍ਹਾਂ ਦਾ ਕਹਿਣਾ ਹੈ ਕਿ ਜੋ ਪੁਰਾਤਨ ਇਮਾਰਤਾਂ ਜੋ ਕਿ ਖੁਦਾਈ ਦੇ ਦੌਰਾਨ ਨਿਕਲੀ ਸੀ ਉਸ ਨੂੰ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਹਿਰ ਦੇ ਕਿਨਾਰੇ ਸੁਟਵਾ ਰਹੀ ਹੈ ਅਤੇ ਇਹ ਸਾਰਾ ਕੁਝ ਕਸ਼ਮੀਰ ਸਿੰਘ ਭੂਰੀ ਵਾਲੇ ਬਾਬੇ ਦੇ ਨਾਲ ਮਿਲੀ ਭੁਗਤ ਨਾਲ ਕੀਤਾ ਜਾ ਰਿਹਾ ਹੈ।