ਚੰਡੀਗੜ੍ਹ:ਮੈਦਾਨੀ ਇਲਾਕਿਆਂ ਵਿੱਚ ਸੁੱਕੀ ਠੰਡ ਦਾ ਸਿਲਸਿਲਾ ਜਾਰੀ ਹੈ। ਪਿਛਲੇ ਸਾਲ ਦੇ ਮੁਕਾਬਲੇ ਦਸੰਬਰ ਵਿੱਚ ਠੰਡ ਦਾ ਮੌਸਮ ਵੱਖਰਾ ਰਿਕਾਰਡ ਬਣਾ ਰਿਹਾ ਹੈ। ਸੁੱਕੀ ਠੰਢ ਕਾਰਨ ਲੋਕ ਬਿਮਾਰੀਆਂ ਦੀ ਲਪੇਟ ਵਿੱਚ ਆ ਰਹੇ ਹਨ। ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਵਿੱਚ ਧੁੰਦ ਛਾਈ (Fog covered many areas of Punjab) ਰਹਿੰਦੀ ਹੈ। ਧੁੰਦ ਕਾਰਨ ਜਨਜੀਵਨ ਪ੍ਰਭਾਵਿਤ ਹੋ ਸਕਦਾ ਹੈ ਪਰ ਖੇਤੀ ਮਾਹਿਰਾਂ ਅਨੁਸਾਰ ਇਹ ਧੁੰਦ ਫ਼ਸਲਾਂ ਲਈ ਸੋਨੇ ਤੋਂ ਘੱਟ ਨਹੀਂ ਹੈ। ਇਸ ਵਾਰ ਧੁੰਦ ਕਾਰਨ ਜਿੱਥੇ ਕਣਕ ਦੀ ਫ਼ਸਲ ਦਾ ਝਾੜ ਵਧੇਗਾ, ਉੱਥੇ ਇਸ ਦੀ ਗੁਣਵੱਤਾ ਅਤੇ ਮਾਤਰਾ ਵਿੱਚ ਵੀ ਵਾਧਾ ਹੋਵੇਗਾ।
ਇਹ ਵੀ ਪੜੋ:ਅੱਜ ਦਾ ਰਾਸ਼ੀਫਲ: ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ 05 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ 05 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।