ਅੰਮ੍ਰਿਤਸਰ: ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਵਿਰੋਧੀਆਂ ਵੱਲੋਂ ਸਿੱਧੂ ‘ਤੇ ਲਗਾਤਾਰ ਨਿਸ਼ਾਨੇ ਸਾਧੇ ਜਾ ਰਹੇ ਹਨ। ਭਾਜਪਾ ਦੇ ਆਗੂ ਜੀਵਨ ਗੁਪਤਾ ਨੇ ਨਵਜੋਤ ਸਿੰਘ ਸਿੱਧੂ ‘ਤੇ ਵਰਦੀਆਂ ਕਿਹਾ ਕਿ ਸਿੱਧੂ ਹਮੇਸ਼ਾ ਅਭਿਲਾਸ਼ਾ ਵਾਦੀ ਸੋਚ ਰੱਖਦੇ ਹਨ। ਉਨ੍ਹਾਂ ਨੇ ਕਿਹਾ, ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੇ ਲੋਕਾਂ ਜਾ ਫਿਰ ਪੰਜਾਬੀਆਂ ਲਈ ਨਹੀਂ ਸਗੋਂ ਸਿੱਧੂ ਹਮੇਸ਼ਾ ਹੀ ਆਪਣੀ ਕੁਰਸੀ ਲਈ ਲੜਦੇ ਹਨ। ਉਨ੍ਹਾਂ ਨੇ ਕਿਹਾ, ਕਿ ਸਿੱਧੂ ਗੁਰੂ ਸਾਹਿਬ ਦੀ ਬੇਅਦਬੀ ਤੇ ਗੋਲੀ ਕਾਂਡ ਦੇ ਮਾਮਲੇ ਨੂੰ ਹੁਣ ਤੱਕ ਕਿਉਂ ਨਹੀਂ ਹੱਲ ਕਰਵਾ ਸਕੇ।
ਸਿੱਧੂ ਦੱਸੇ ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲੇ ਮੁਲਜ਼ਮਾਂ ‘ਤੇ ਕਦੋਂ ਹੋਵੇਗੀ ਕਾਰਵਾਈ: ਜੀਵਨ ਗੁਪਤਾ
ਬੀਜੇਪੀ (BJP) ਆਗੂ ਜੀਵਨ ਗੁਪਤਾ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ (President) ਨਵਜੋਤ ਸਿੰਘ ਸਿੱਧੂ ‘ਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਨੇ ਕਿਹਾ, ਕਿ ਨਵਜੋਤ ਸਿੰਘ ਸਿੱਧੂ ਸਿਰਫ਼ ਆਪਣੀ ਕੁਰਸੀ ਨੂੰ ਪਿਆਰ ਕਰਦਾ ਹੈ, ਨਾ ਕਿ ਪੰਜਾਬ ਤੇ ਪੰਜਾਬੀਅਤ ਨੂੰ
ਉਨ੍ਹਾਂ ਨੇ ਕਿਹਾ, ਕਿ ਜੇ ਕਾਂਗਰਸ ਪਾਰਟੀ ਨੇ ਸਿੱਧੂ ਦੀ ਮੰਗ ਨੂੰ ਪੂਰਾ ਨਾ ਕੀਤਾ ਹੁੰਦਾ, ਤਾਂ ਉਹ ਆਪਣੇ ਸੁਆਰਥ ਲਈ ਕਿਸੇ ਹੋਰ ਪਾਰਟੀ ‘ਚ ਜਾ ਸਕਦੇ ਸਨ। ਉਨ੍ਹਾਂ ਨੇ ਕਿਹਾ, ਕਿ ਆਪਣੇ ਮੁੱਖ ਆਗੂ ਨੂੰ ਛੱਡ ਕੇ ਕਾਂਗਰਸ ਨੇ ਇੱਕ ਵਾਰ ਫਿਰ ਇਹ ਦਰਸਾਇਆ ਹੈ, ਕਿ ਇੱਥੇ ਕਿਸੇ ਵੀ ਵਰਕਰ ਦੀ ਕੋਈ ਕੀਮਤ ਨਹੀਂ ਹੈ।
ਸਿੱਧੂ ‘ਤੇ ਚੁਟਕੀ ਲੈਦੇ ਗੁਪਤਾ ਨੇ ਕਿਹਾ, ਕਿ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਤੁਸੀਂ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ‘ਚ ਰਾਜਨੀਤੀ ਕੀਤੀ ਸੀ। ਜਿਸ ਦੀ ਉਹ ਸੂਹ ਖਾ ਸਕਦੇ ਹਨ, ਉਨ੍ਹਾਂ ਦੀ ਆਪਣੀ ਅਸੈਮਬਲੀ ਵਿੱਚ ਉਨ੍ਹਾਂ ਦੇ ਲਾਪਤਾ ਹੋਣ ਦੇ ਪੋਸਟਰ ਲਗੇ ਹਨ। ਜੋ ਆਪਣੀ ਵਿਧਾਨਸਭਾ ਦੇ ਲੋਕਾਂ ਦਾ ਭਲਾ ਨਹੀਂ ਕਰ ਸਕਦਾ, ਉਹ ਕਾਂਗਰਸ ਅਤੇ ਪੰਜਾਬ ਦੇ ਲੋਕਾਂ ਦਾ ਕੀ ਭਲਾ ਕਰ ਸਕਦਾ ਹੈ।
ਇਸ ਮੌਕੇ ਜੀਵਨ ਗੁਪਤਾ ਨੇ ਕਿਹਾ, ਕਿ ਨਵਜੋਤ ਸਿੰਘ ਸਿੱਧੂ ਇਹ ਦੱਸਣ ਕਿ ਉਨ੍ਹਾਂ ਨੇ ਪੰਜਾਬ ਤੇ ਪੰਜਾਬੀਅਤ ਲਈ ਕਿ ਕੀਤਾ ਹੈ। ਉਨ੍ਹਾਂ ਨੇ ਕਿਹਾ, ਕਿ ਸਿੱਧੂ ਸਿਰਫ਼ ਇੱਕ ਵਾਰ ਫਿਰ ਤੋਂ ਕਾਂਗਰਸ ਦੇ ਰਾਜ ਵਿੱਚ ਪੰਜਾਬ ਦੇ ਲੋਕਾਂ ਨੂੰ ਤੰਗ ਕਰਨ ਦੀ ਰਣਨੀਤੀ ਤਿਆਰ ਕਰ ਰਿਹਾ ਹੈ।
ਇਹ ਵੀ ਪੜ੍ਹੋ:ਅੱਜ ਮੋਰਿੰਡਾ 'ਚ ਨਵਜੋਤ ਸਿੰਘ ਸਿੱਧੂ ਦਾ ਸ਼ਕਤੀ ਪ੍ਰਦਰਸ਼ਨ