ਅੰਮ੍ਰਿਤਸਰ: ਚਿੱਟਾ ਕਟਰਾ ਤੋਂ ਇੱਕ ਮਹਿਲਾ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਸੋਨੀਆ ਵਜੋਂ ਹੋਈ ਹੈ ਅਤੇ ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਅੰਮ੍ਰਿਤਸਰ 'ਚ ਮਹਿਲਾ ਨੇ ਕੀਤੀ ਖ਼ੁਦਕੁਸ਼ੀ - Women commit suicide in Amritsar
ਅੰਮ੍ਰਿਤਸਰ ਦੇ ਚਿੱਟਾ ਕਟਰਾ ਇਲਾਕੇ 'ਚ ਮਹਿਲਾ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕਾ ਕੋਲੋਂ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਫ਼ਾਈਲ ਫ਼ੋਟੋ।
ਜਾਣਕਾਰੀ ਮੁਤਾਬਕ ਮਹਿਲਾ ਆਪਣੇ ਮਾਤਾ-ਪਿਤਾ ਕੋਲ ਰਹਿਣ ਲਈ ਆਈ ਸੀ। ਪਿਛਲੇ 13 ਦਿਨਾਂ ਤੋਂ ਉਹ ਉੱਥੇ ਹੀ ਰਹਿ ਰਹੀ ਸੀ ਜਿਸ ਦਿਨ ਉਸ ਨੇ ਖ਼ੁਦਕੁਸ਼ੀ ਕੀਤੀ, ਉਸ ਸਮੇਂ ਘਰ ਵਿੱਚ ਕੋਈ ਨਹੀਂ ਸੀ। ਨੇੜੇ ਹੀ ਰਹਿੰਦੀ ਉਸ ਦੀ ਭੈਣ ਜਦੋਂ ਘਰ ਆਈ ਤਾਂ ਉਸ ਨੇ ਮ੍ਰਿਤਕਾ ਦੀ ਲਾਸ਼ ਵੇਖੀ ਤਾਂ ਤੁਰੰਤ ਪੁਲਿਸ ਨੂੰ ਫ਼ੋਨ ਕੀਤਾ।
ਮੌਕੇ 'ਤੇ ਪੁੱਜੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਹਿਲਾ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਪਰ ਪੁਲਿਸ ਨੇ ਸੁਸਾਈਡ ਨੋਟ ਮਿਲਣ ਤੋਂ ਇਨਕਾਰ ਕੀਤਾ ਹੈ।