ਪੰਜਾਬ

punjab

ETV Bharat / state

ਅੰਮ੍ਰਿਤਸਰ ਵਿਖੇ ਇੰਸਟੀਚਿਊਟ ਫਾਰ ਸਕਿੱਲ ਡਿਵੈਲਪਮੈਂਟ ’ਚ ਮਨਾਇਆ ਗਿਆ ਮਹਿਲਾ ਦਿਵਸ - ਦੇਸ਼ ਵਿੱਚ ਔਰਤਾਂ ਦਾ ਸਨਮਾਨ ਵਧਿਆ

ਅੰਮ੍ਰਿਤਸਰ ਵਿਖੇ ਇੰਸਟੀਚਿਊਟ ਫਾਰ ਸਕਿੱਲ ਡਿਵੈਲਪਮੈਂਟ ਵੱਲੋਂ ਮਹਿਲਾ ਦਿਵਸ 'ਤੇ ਇੱਕ ਸ਼ਾਨਦਾਰ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਭਾਜਪਾ ਆਗੂ ਨੇ ਦੱਸਿਆ ਕਿ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਉਨ੍ਹਾਂ ਦੀ ਮਾਲੀ ਮਦਦ ਕੀਤੀ ਗਈ ਹੈ।

ਅੰਮ੍ਰਿਤਸਰ ਵਿਖੇ ਇੰਸਟੀਚਿਊਟ ਫਾਰ ਸਕਿੱਲ ਡਿਵੈਲਪਮੈਂਟ ’ਚ ਮਨਾਇਆ ਗਿਆ ਮਹਿਲਾ ਦਿਵਸ
ਅੰਮ੍ਰਿਤਸਰ ਵਿਖੇ ਇੰਸਟੀਚਿਊਟ ਫਾਰ ਸਕਿੱਲ ਡਿਵੈਲਪਮੈਂਟ ’ਚ ਮਨਾਇਆ ਗਿਆ ਮਹਿਲਾ ਦਿਵਸ

By

Published : Mar 8, 2022, 10:45 PM IST

ਅੰਮ੍ਰਿਤਸਰ: ਇੰਸਟੀਚਿਊਟ ਫਾਰ ਸਕਿੱਲ ਡਿਵੈਲਪਮੈਂਟ ਵੱਲੋਂ ਮਹਿਲਾ ਦਿਵਸ 'ਤੇ ਇੱਕ ਸ਼ਾਨਦਾਰ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ, ਰਾਸ਼ਟਰੀ ਹੁਨਰ ਵਿਕਾਸ ਨਿਗਮ ਦੇ ਰਾਸ਼ਟਰੀ ਮੁਖੀ ਸ਼੍ਰੀ ਵੇਦ ਮੁਨੀ ਤਿਵਾੜੀ ਵੱਲੋਂ ਸ਼ਮੂਲੀਅਤ ਕੀਤੀ ਗਈ। ਸੰਸਥਾ ਵੱਲੋਂ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਉਨ੍ਹਾਂ ਨੂੰ ਦੁਕਾਨ ਦਾ ਕਿਰਾਇਆ ਆਦਿ ਭਰਨ ਲਈ 10 ਲੱਖ ਦਾ ਚੈੱਕ ਦਿੱਤਾ ਜੋ ਕਿ 500 ਮਹਿਲਾਵਾਂ ਨੂੰ ਦਿੱਤਾ ਗਿਆ ਹੈ।

ਇਸ ਮੌਕੇ ਤਰੁਣ ਚੁੱਘ ਨੇ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਉਣ 'ਤੇ ਦੇਸ਼ ਵਿੱਚ ਔਰਤਾਂ ਦਾ ਸਨਮਾਨ ਵਧਿਆ ਹੈ। ਉਨ੍ਹਾਂ ਕਿਹਾ ਕਿ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਹੋਵੇ,ਮੰਤਰੀ ਦੇ ਅਹੁਦੇ ਹੋਣ, ਔਰਤਾਂ ਹਰ ਥਾਂ ਮੋਹਰੀ ਹਨ। ਚੁੱਘ ਨੇ ਕਿਹਾ ਕਿ ਦੇਸ਼ ਦੀਆਂ ਸਰਹੱਦਾਂ 'ਤੇ ਵੀ ਭਾਰਤੀ ਔਰਤਾਂ ਦੇਸ਼ ਦੀ ਸੁਰੱਖਿਆ 'ਚ ਵਧੀਆ ਯੋਗਦਾਨ ਪਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਇਹ ਦਿਵਸ ਲਿੰਗਕ ਸਮਾਨਤਾ ਅਤੇ ਮਹਿਲਾ ਸਸ਼ਕਤੀਕਰਨ ਲਈ ਪੂਰੀ ਦੁਨੀਆ ਵਿੱਚ ਮਨਾਇਆ ਜਾਂਦਾ ਹੈ ਪਰ ਭਾਰਤੀ ਔਰਤ ਨਾ ਕਦੇ ਪਿੱਛੇ ਸੀ, ਨਾ ਹੈ ਅਤੇ ਨਾ ਹੀ ਰਹੇਗੀ।

ਅੰਮ੍ਰਿਤਸਰ ਵਿਖੇ ਇੰਸਟੀਚਿਊਟ ਫਾਰ ਸਕਿੱਲ ਡਿਵੈਲਪਮੈਂਟ ’ਚ ਮਨਾਇਆ ਗਿਆ ਮਹਿਲਾ ਦਿਵਸ

ਤਰੁਣ ਚੁੱਘ ਨੇ ਕਿਹਾ ਕਿ ਪ੍ਰਧਾਨ ਨੇ ਔਰਤਾਂ ਦੇ ਹੁਨਰ ਸਿੱਖਿਆ, ਸਿੱਖਿਆ, ਸਿਹਤ ਅਤੇ ਹੋਰ ਸਹੂਲਤਾਂ ਲਈ ਕਈ ਯੋਜਨਾਵਾਂ ਚਲਾਈਆਂ ਹਨ, ਜਿੰਨ੍ਹਾਂ ਦਾ ਸਿੱਧਾ ਲਾਭ ਔਰਤਾਂ ਨੂੰ ਮਿਲ ਰਿਹਾ ਹੈ। ਚੁੱਘ ਨੇ ਕਿਹਾ ਕਿ ਅੱਜ ਜਿਹੜੀਆਂ ਵੀ ਔਰਤਾਂ ਸਮਾਜ ਵਿੱਚ ਅੱਗੇ ਵੱਧ ਕੇ ਕੰਮ ਕਰ ਰਹੀਆਂ ਹਨ, ਉਨ੍ਹਾਂ ਨੂੰ ਆਪਣੇ ਪਰਿਵਾਰ ਦੀਆਂ ਔਰਤਾਂ ਦਾ ਵੀ ਸਾਥ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਸਮਾਜ ਦੇ ਹਰ ਖੇਤਰ ਵਿੱਚ ਔਰਤਾਂ ਦਾ ਕੱਦ ਵਧਿਆ ਹੈ। ਅੱਜ ਵਜ਼ਾਰਤ ਵਿੱਚ ਥਾਂ ਹਾਸਲ ਕਰਨ ਦੇ ਨਾਲ-ਨਾਲ ਦੇਸ਼ ਦੀਆਂ ਸਰਹੱਦਾਂ ’ਤੇ ਵੀ ਔਰਤਾਂ ਮੋਹਰੀ ਹਨ।

ਨੈਸ਼ਨਲ ਸਕਿੱਲ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਮੁਖੀ ਵੇਦ ਮੁਨੀ ਤਿਵਾੜੀ ਨੇ ਕਿਹਾ ਕਿ ਜਦੋਂ ਇਹ ਸੁਣਨ ਨੂੰ ਮਿਲਦਾ ਹੈ ਕਿ ਜ਼ਿੰਦਗੀ ਨੂੰ ਰੰਗੀਨ ਅਤੇ ਖੂਬਸੂਰਤ ਬਣਾਉਣ ਵਾਲਾ ਜੇਕਰ ਕੋਈ ਹੈ ਤਾਂ ਉਹ ਸਿਰਫ ਇਕ ਔਰਤ ਹੈ। ਉਨ੍ਹਾਂ ਕਿਹਾ ਕਿ ਅੱਜ ਔਰਤਾਂ ਹਰ ਖੇਤਰ ਵਿੱਚ ਅੱਗੇ ਵੱਧ ਰਹੀਆਂ ਹਨ। ਸਮਾਜ ਨੂੰ ਗਤੀ ਅਤੇ ਸਕਾਰਾਤਮਕ ਸੋਚ ਦੇਣ ਦਾ ਕੰਮ ਔਰਤਾਂ ਕਰ ਰਹੀਆਂ ਹਨ।

ਇਹ ਵੀ ਪੜ੍ਹੋ:ਮਹਿਲਾ ਕੋਮਲ ਹੈ, ਕਮਜੋਰ ਨਹੀਂ: ਸੋਨਾਲੀ ਗਿਰੀ

For All Latest Updates

TAGGED:

ABOUT THE AUTHOR

...view details