ਅੰਮ੍ਰਿਤਸਰ: ਝੋਨੇ ਦੀ ਫਸਲ(Paddy crop) ਪੱਕ ਜਾਣ ਤੋਂ ਬਾਅਦ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਉਂਦੀ ਜਾ ਰਹੀ ਹੈ। ਜਿਸਦੇ ਚੱਲਦੇ ਸਰਕਾਰ ਵਲੋਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ(Government procurement of paddy) ਸ਼ੁਰੂ ਕਰਨ ਦੇ ਹੁਕਮ ਦਿੱਤੇ ਸਨ। ਇਸਦੇ ਤਹਿਤ ਅਜਨਾਲਾ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ(Government procurement of paddy) ਦੀ ਸ਼ੁਰੂਆਤ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ(MLA Harpartap Singh Ajnala) ਅਤੇ ਉਨ੍ਹਾਂ ਦੇ ਸਪੁੱਤਰ ਕੰਵਰ ਪ੍ਰਤਾਪ ਸਿੰਘ ਵਲੋਂ ਕੀਤੀ ਗਈ।
ਇਸ ਮੌਕੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ(Chief Minister Charanjit Singh Channi) ਦੀ ਅਗਵਾਈ ਵਾਲੀ ਕਾਂਗਰਸ ਸਰਕਾਰ(Congress Government) ਵੱਲੋਂ ਝੋਨੇ ਦੀ ਸਰਕਾਰੀ ਖ਼ਰੀਦ(Government procurement of paddy) ਅਤੇ 24 ਘੰਟਿਆਂ 'ਚ ਅਦਾਇਗੀ(Payment within 24 hours) ਯਕੀਨੀ ਬਣਾਉਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਆਉਣ ਵਾਲੀ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।
ਇਹ ਵੀ ਪੜ੍ਹੋ:ਲਖੀਮਪੁਰ ਖੀਰੀ ਹਿੰਸਾ ਮਾਮਲਾ: ਪੁਲਿਸ ਦੇ ਸਾਹਮਣੇ ਪੇਸ਼ ਹੋਏ ਆਸ਼ੀਸ਼ ਮਿਸ਼ਰਾ, ਸਮਰਥਕਾਂ ਨੇ ਕੀਤਾ ਹੰਗਾਮਾ