ਅੰਮ੍ਰਿਤਸਰ: ਜੰਡਿਆਲਾ ਵਿੱਚ ਅਣਪਛਾਤੇ ਨੌਜਵਾਨ ਨੇ ਰਾਤ ਸਮੇਂ ਇੱਕ ਅਹਾਤੇ 'ਤੇ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਨੌਜਵਾਨ 'ਤੇ ਫਾਇਰਿੰਗ ਕਰ ਦਿੱਤੀ। ਜਿਸ ਵਿੱਚ ਨੌਜਵਾਨ ਨੂੰ 4 ਗੋਲੀਆਂ ਮਾਰੀਆਂ ਲੱਗੀਆਂ। ਜਿਸ ਤੋਂ ਬਾਅਦ ਨੌਜਵਾਨ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ ਤੇ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਆਪਸੀ ਰੰਜਿਸ਼ ਤਹਿਤ ਨੌਜਵਾਨ ਉੱਤੇ ਗੋਲੀਆਂ ਨਾਲ ਹਮਲਾ, ਘਟਨਾ ਸੀਸੀਟੀਵੀ ਕੈਮਰੇ 'ਚ ਕੈਦ
ਜੰਡਿਆਲਾ ਦੇ ਵੈਰੋਵਾਲ ਰੋਡ 'ਤੇ ਆਪਸੀ ਰੰਜਿਸ਼ ਦੇ ਤਹਿਤ ਨੌਜਵਾਨ ਨੂੰ ਗੋਲੀਆਂ ਮਾਰੀਆਂ। ਜਿਸ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।
ਤਸਵੀਰ
ਅਹਾਤੇ ਵਿੱਚ ਕੰਮ ਕਰਦੇ ਕਰਿੰਦੇ ਨੇ ਦੱਸਿਆ ਕਿ ਜ਼ਖ਼ਮੀ ਨੌਜਵਾਨ ਅਹਾਤੇ ਦੇ ਅੰਦਰ ਸ਼ਰਾਬ ਪੀ ਰਿਹਾ ਸੀ ਤੇ ਅਣਪਛਾਤੇ ਨੌਜਵਾਨ ਆਏ ਜਿਨ੍ਹਾਂ ਦੇ ਮੂੰਹ ਕੱਪੜੇ ਨਾਲ ਟਕੇ ਹੋਏ ਸਨ ਤੇ ਉਨ੍ਹਾਂ ਉਸ 'ਤੇ ਹਮਲਾ ਕਰ ਦਿੱਤਾ ਜਿਸ ਦੌਰਾਨ 4 ਗੋਲੀਆਂ ਨੌਜਵਾਨ ਦੀ ਲੱਤ ਵਿੱਚ ਲੱਗੀਆਂ।
ਦੂਜੇ ਪਾਸੇ ਪੁਲਿਸ ਨੇ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਪੁਲਿਸ ਅਨੁਸਾਰ ਸੀਸੀਟੀਵੀ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।