ਅੰਮ੍ਰਿਤਸਰ: ਥਾਣਾ ਮੋਹਕਮਪੁਰਾ ਇਲਾਕੇ ਅਧੀਨ ਰਾਹੁਲ ਨਾਮਕ ਨੌਜਵਾਨ ਨੇ ਆਤਮਹੱਤਿਆ ਕਰ ਲਈ, ਜਿਸ ਤੋਂ ਬਾਅਦ ਪੁਲਸ ਵਲੋਂ ਮੌਕੇ ਤੇ ਪਹੁੰਚ ਕੇ ਉਸਦੀ ਲਾਸ਼ ਨੂੰ ਕਬਜ਼ੇ ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਸ ਮਾਮਲੇ ’ਚ ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਤੇ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਘਟਨਾ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੁਲਸ ਅਧਿਕਾਰੀ ਸੁਖਦੇਵ ਸਿੰਘ ਨੇ ਦੱਸਿਆ ਕਿ ਰਾਹੁਲ ਨਾਮਕ ਯੁਵਕ ਨੇ ਘਰੇਲੂ ਪ੍ਰੇਸ਼ਾਨੀ ਕਰਕੇ ਉਸ ਨੇ ਆਤਮ ਹੱਤਿਆ ਕੀਤੀ ਹੈ। ਇਸ ਘਟਨਾ ਤੋਂ ਬਾਅਦ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।