ਪੰਜਾਬ

punjab

ETV Bharat / state

ਹੋਟਲ ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ਚ ਮੌਤ - ਸ਼ੱਕੀ ਹਾਲਾਤਾਂ ਚ ਮੌਤ

ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚ ਇੱਕ ਨੌਜਵਾਨ ਦੀ ਮੌਤ (Young man dies) ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ੱਕੀ ਹਾਲਾਤਾਂ ਚ ਨੌਜਵਾਨ ਦੀ ਮੌਤ ਹੋਣ ਕਾਰਨ ਇਲਾਕੇ ਦੇ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਫਿਲਹਾਲ ਪੁਲਿਸ ਵੱਲੋਂ ਜਾਂਚ ਸ਼ੁਰੂ ਕੀਤੀ ਗਈ ਹੈ।

ਅੰਮ੍ਰਿਤਸਰ ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ਚ ਮੌਤ
ਅੰਮ੍ਰਿਤਸਰ ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ਚ ਮੌਤ

By

Published : Dec 1, 2021, 1:44 PM IST

ਅੰਮ੍ਰਿਤਸਰ: ਜ਼ਿਲ੍ਹੇ ਦੇ ਬੱਸ ਸਟੈਂਡ ਦੇ ਕਰੀਬ ਬਣੇ ਦ ਰਾਇਲ ਨਾਮ ਦੇ ਹੋਟਲ ਵਿੱਚ ਇੱਕ ਦਹਿਲਾ ਦੇਣ ਵਾਲੀ ਘਟਨਾ ਵਾਪਰੀ ਹੈ। ਹੋਟਲ ਦੇ ਵਿੱਚ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ (Death) ਹੋ ਗਈ ਹੈ। ਨੌਜਵਾਨ ਦੀ ਮੌਤ (Young man dies) ਨੂੰ ਲੈ ਕੇ ਇਲਾਕੇ ਦੇ ਵਿੱਚ ਸਨਸਨੀ ਫੈਲ ਗਈ ਹੈ। ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਵੀ ਦਿੱਤੀ ਗਈ ਹੈ। ਪੁਲਿਸ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਦੇ ਵਿੱਚ ਲੈ ਕੇ ਜਾਂਚ ਸ਼ੁਰੂ ਕੀਤੀ ਹੈ। ਨੌਜਵਾਨ ਦੀ ਮੌਤ ਦੇ ਕਾਰਨਾਂ ਦਾ ਅਜੇ ਕੋਈ ਵੀ ਪਤਾ ਨਹੀਂ ਲੱਗ ਸਕਿਆ ਹੈ।

ਹੋਟਲ ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ਚ ਮੌਤ

ਇਹ ਵੀ ਪੜ੍ਹੋ: ਪਿੰਡ ਵਾਸੀਆਂ ਨੇ ਨਸ਼ੇ ਦੇ ਸੌਦਾਗਰਾਂ 'ਤੇ ਚਾੜ੍ਹਿਆ ਕੁਟਾਪਾ

ਘਟਨਾ ਸਥਾਨ ਤੇ ਪਹੁੰਚੀ ਪੁਲਿਸ ਨੇ ਦੱਸਿਆ ਕਿ ਇੱਕ ਨੌਜਵਾਨ ਹੋਟਲ ਦੇ ਵਿੱਚ ਠਹਿਰਿਆ ਹੋਇਆ ਸੀ ਜਿਸਦੀ ਸ਼ੱਕੀ ਹਾਲਾਤਾਂ ਦੇ ਵਿੱਚ ਮੌਤ ਹੋਈ ਹੈ। ਪੁਲਿਸ ਨੇ ਮੁੱਢਲੀ ਜਾਂਚ ਦੌਰਾਨ ਦੱਸਿਆ ਕਿ ਮ੍ਰਿਤਕ ਨੌਜਵਾਨ ਦਾ ਨਾਮ ਕੇਸਵ ਹੈ ਅਤੇ ਉਸਦੇ ਪਿਤਾ ਦਾ ਨਾਮ ਰਾਜੇਸ਼ ਸੋਹੀ ਹੈ। ਪੁਲਿਸ ਨੇ ਦੱਸਿਆ ਕਿ ਜੋ ਵੀ ਪੀੜਤਾਂ ਤੇ ਹੋਟਲ ਮਾਲਕ ਵੱਲੋਂ ਬਿਆਨ ਦਰਜ ਕਰਵਾਏ ਜਾਣਗੇ ਉਸੇ ਆਧਾਰ ਉੱਪਰ ਹੀ ਕਾਰਵਾਈ ਕੀਤੀ ਜਾਵੇਗੀ

ਇਹ ਵੀ ਪੜ੍ਹੋ:ਸੁਲਤਾਨਪੁਰ ਲੋਧੀ ਨੂੰ ਅਪਰਾਧ ਮੁਕਤ ਬਣਾਉਣ ਲਈ ਕੱਢਿਆ ਕੈਂਡਲ ਮਾਰਚ

ABOUT THE AUTHOR

...view details