ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਖਿਲਾਫ਼ ਪਰਚੇ (Bikram Majithia drug case) ਨੂੰ ਲੈਕੇ ਸੂਬੇ ਵਿੱਚ ਸਿਆਸਤ ਭਖਦੀ ਜਾ ਰਹੀ ਹੈ। ਲਗਾਤਾਰ ਅਕਾਲੀ ਦਲ ਵੱਲੋਂ ਮਜੀਠੀਆ ਖਿਲਾਫ਼ ਪਰਚੇ ਨੂੰ ਲੈਕੇ ਕਾਂਗਰਸ ਸਰਕਾਰ ਉੱਤੇ ਨਿਸ਼ਾਨੇ ਸਾਧੇ ਜਾ ਰਹੇ ਹਨ। ਇਸਦੇ ਚੱਲਦੇ ਹੀ ਅੰਮ੍ਰਿਤਸਰ ਵਿੱਚ ਯੂਥ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰ੍ਦਰਸ਼ਨ ਕੀਤਾ ਗਿਆ। ਇਸ ਜ਼ੋਰਦਾਰ ਰੋਸ ਪ੍ਰਦਰਸ਼ਨ ਦੌਰਾਨ ਯੂਥ ਅਕਾਲੀ ਦਲ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ (punjab government effigy burnt) ਅਤੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਗੱਲਬਾਤ ਕਰਦੇ ਹੋਏ ਯੂਥ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਐਡਵੋਕੇਟ ਕਰਨਪ੍ਰੀਤ ਸਿੰਘ ਮੋਨੂੰ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਬਦਲੇ ਦੀ ਰਾਜਨੀਤੀ ਦੇ ਚੱਲਦੇ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਸਰਕਾਰ ਖਿਲਾਫ਼ ਭੜਾਸ ਕੱਢਦੇ ਕਿਹਾ ਕਿ ਮਜੀਠੀਆ ਖਿਲਾਫ਼ ਝੂਠਾ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਜੀਠੀਆ ਦਰਜ ਝੂਠੇ ਕੇਸ ਨੂੰ ਰੱਦ ਕਰਵਾਉਣ ਲਈ ਉਹ ਹਰ ਪੱਧਰ ਉੱਤੇ ਲੜਾਈ ਲੜਨ ਲਈ ਤਿਆਰ ਹਨ।
ਮਜੀਠੀਆ ਖਿਲਾਫ਼ ਪਰਚੇ ਨੂੰ ਅਕਾਲੀ ਦਲ ਚ ਸਰਕਾਰ ਖਿਲਾਫ਼ ਰੋਸ ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਮਜੀਠੀਆ ਖਿਲਾਫ਼ ਝੂਠੇ ਕੇਸ ਨੂੰ ਲੈਕੇ ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ ਜਾਵੇਗਾ। ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਇਹ ਮੰਗ ਪੱਤਰ ਗਵਰਨਰ ਦੇ ਨਾਮ ਦਾ ਸੌਂਪਿਆ ਜਾਵੇਗਾ।
ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਬਿਕਰਮ ਮਜੀਠੀਆ ਨੇ ਹਮੇਸ਼ਾ ਹੀ ਲੋਕਾਂ ਦੀ ਸੇਵਾ ਕੀਤੀ ਅਤੇ ਲੋਕਾਂ ਦੇ ਦੁੱਖ ਸੁੱਖ ਵਿੱਚ ਭਾਈਵਾਲ ਹੋਏ ਹਨ। ਉਨ੍ਹਾਂ ਕਿਹਾ ਕਿ ਲੋਕ ਜਾਣਦੇ ਹਨ ਕਿ ਬਦਲੇ ਦੀ ਭਾਵਨਾ ਨਾਲ ਮਜੀਠੀਆ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੁਣ 2022 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਸਬਕ ਸਿਖਾਉਣਗੇ। ਉਨ੍ਹਾਂ ਚੰਨੀ ਸਰਕਾਰ ਖਿਲਾਫ਼ ਭੜਾਸ ਕੱਢਦੇ ਕਿਹਾ ਕਿੇ ਸਾਢੇ ਚਾਰ ਸਾਲ ਕਾਂਗਰਸ ਸਰਕਾਰ ਨੇ ਕੋਈ ਕੰਮ ਨਹੀਂ ਕੀਤਾ ਤੇ ਹੁਣ ਜਾਣ ਵੇਲੇ ਝੂਠੇ ਪਰਚੇ ਦਰਜ ਕਰਨੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸੂਬਾ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
ਇਹ ਵੀ ਪੜ੍ਹੋ:ਬਿਕਰਮ ਮਜੀਠੀਆ ਦੀ ਜਮਾਨਤ ਅਰਜੀ ਖਾਰਜ