ਅੰਮ੍ਰਿਤਸਰ:ਲੁੱਟਾਂ ਖੋਹਾਂ ਦੇ ਮਾਮਲੇ ਚ ਗ੍ਰਿਫਤਾਰ ਰਣਜੋਧ ਸਿੰਘ ਨਾਂ ਦੇ ਨੌਜਵਾਨ ਦੇ ਮਾਪਿਆਂ ਵੱਲੋਂ ਪੁਲਿਸ ਪ੍ਰਸ਼ਾਸਨ ਤੇ ਗੰਭੀਰ ਇਲਜ਼ਾਮ ਲਗਾਏ ਗਏ ਹਨ। ਦੱਸ ਦਈਏ ਕਿ ਤਰਨਾ ਦਲ ਮਿਸਲ ਬਾਬਾ ਮਾਹਣ ਸਿੰਘ ਡੇਰਾ ਨਿਹੰਗ ਸਿੰਘ ਮਜੀਠਾ ਰੋਡ ਦੇ ਮੁਖੀ ਜਥੇਦਾਰ ਜਸਬੀਰ ਸਿੰਘ ਨੇ ਪਰਿਵਾਰਿਕ ਮੈਂਬਰਾਂ ਅਤੇ ਨਿਹੰਗ ਜਥੇਬੰਦੀਆਂ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁੱਤਰ ਨੂੰ ਪੁਲਿਸ ਝੂਠੇ ਕੇਸ ’ਚ ਨਾਜਾਇਜ਼ ਫਸਾ ਰਹੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਪੁਲਿਸ ਉਨ੍ਹਾਂ ਦੇ ਬੇਟੇ ਨੂੰ ਕਿਸੇ ਗਿਰੋਹ ਨਾਲ ਜੋੜ ਕੇ ਝੂਠਾ ਫਸਾ ਰਹੀ ਹੈ। ਉਨ੍ਹਾਂ ਦਾ ਬੇਟਾ ਅੰਮ੍ਰਿਤਧਾਰੀ ਹੈ ਉਹ ਬਚਪਨ ਤੋਂ ਹੀ ਗੁਰੂ ਘਰ ਦੀ ਸੇਵਾ ਕਰਦਾ ਹੈ ਪਰ ਪੁਲਿਸ ਵੱਲੋਂ ਕਿਸੇ ਰੰਜਿਸ਼ ਦੇ ਤਹਿਤ ਉਸ ਨਾਲ ਕੁੱਟਮਾਰ ਕਰ ਰਹੀ ਹੈ। ਉਸਦੇ ਕੰਕਾਰਾਂ ਦੀ ਵੀ ਬੇਅਦਬੀ ਕੀਤੀ ਗਈ ਹੈ। ਜਿਸ ਕਾਰਨ ਨੌਜਵਾਨ ਦੇ ਪਰਿਵਾਰ ਨੇ ਇਸ ਮਾਮਲੇ ਸਬੰਧੀ ਡੀਜੀਪੀ ਪੰਜਾਬ ਅਤੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੂੰ ਇਨਸਾਫ ਦੀ ਗੁਹਾਰ ਲਗਾਈ ਹੈ।
ਜਾਂਚ ਤੋਂ ਬਾਅਦ ਹੀ ਕੀਤੀ ਗਈ ਕਾਰਵਾਈ- ਜਾਂਚ ਅਧਿਕਾਰੀ