ਪੰਜਾਬ

punjab

ETV Bharat / state

Youth Attacked in Amritsar: ਅੰਮ੍ਰਿਤਸਰ ਵਿੱਚ ਨੌਜਵਾਨ 'ਤੇ ਹਮਲਾ, ਪੀੜਤ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ - ਅੰਮ੍ਰਿਤਸਰ ਦੇ ਮਜੀਠਾ ਰੋਡ ਇੰਦਰਾ ਕਲੋਨੀ

ਅੰਮ੍ਰਿਤਸਰ ਦੇ ਮਜੀਠਾ ਰੋਡ ਉੱਤੇ ਇੰਦਰਾ ਕਲੋਨੀ ਵਿੱਚ ਲੁੱਟ ਦੀ ਨੀਅਤ ਨਾਲ ਇੱਕ ਨੌਜਵਾਨ ਦੇ ਉੱਪਰ ਹਮਲਾ ਕੀਤਾ ਗਿਆ, ਜਿਸ ਕਾਰਨ ਨੌਜਵਾਨ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ (Youth Attacked in Amritsar)

Youth Attacked in Amritsar
Youth Attacked in Amritsar

By ETV Bharat Punjabi Team

Published : Oct 27, 2023, 7:48 AM IST

ਪੀੜਤ ਪਰਿਵਾਰ ਨੇ ਦਿੱਤੀ ਜਾਣਕਾਰੀ

ਅੰਮ੍ਰਿਤਸਰ:ਅੰਮ੍ਰਿਤਸਰ ਵਿੱਚ ਲੁੱਟਖੋਹਾਂ ਦੀਆਂ ਵਾਰਦਾਤਾਂ ਆਏ ਦਿਨ ਹੀ ਵੱਧਦੀਆਂ ਜਾ ਰਹੀਆਂ ਹਨ ਅਤੇ ਲੁੱਟ ਖੋਹ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀ ਲੁੱਟ ਦੀ ਨੀਅਤ ਨਾਲ ਲੋਕਾਂ ਉੱਤੇ ਹਮਲੇ ਵੀ ਕਰ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਦੇ ਮਜੀਠਾ ਰੋਡ ਇੰਦਰਾ ਕਲੋਨੀ ਤੋਂ ਸਾਹਮਣੇ ਆਇਆ, ਜਿੱਥੇ ਕਿ ਲੁੱਟ ਦੀ ਨੀਅਤ ਨਾਲ ਇੱਕ ਨੌਜਵਾਨ ਉੱਪਰ ਇੱਕ ਵਿਅਕਤੀ ਵੱਲੋਂ ਹਮਲਾ ਕੀਤਾ ਗਿਆ। ਜਿਸ ਕਰਕੇ ਨੌਜਵਾਨ ਦੀ ਇੱਕ ਅੱਖ ਦੀ ਰੋਸ਼ਨੀ ਵੀ ਬੰਦ ਹੋ ਗਈ, ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਪੀੜਤ ਪਰਿਵਾਰ ਵੱਲੋਂ ਇਨਸਾਫ਼ ਦੀ ਗੁਹਾਰ:ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਖਮੀ ਨੌਜਵਾਨ ਦੀਪਕ ਸਿੰਘ ਨੇ ਦੱਸਿਆ ਕਿ ਉਹ 2 ਦਿਨ ਪਹਿਲਾਂ ਆਪਣੇ ਘਰ ਦੇ ਨਜ਼ਦੀਕ ਹੀ ਇਲਾਕੇ ਵਿੱਚ ਮੌਜੂਦ ਸੀ ਤਾਂ ਇਸ ਦੌਰਾਨ ਸਾਜਨ ਨਾਮਕ ਨੌਜਵਾਨ ਆਇਆ, ਉਸ ਨੇ ਪਹਿਲਾ ਪੈਸਿਆਂ ਦੀ ਮੰਗ ਕੀਤੀ, ਜਦੋਂ ਦੀਪਕ ਨੇ ਉਸ ਨੂੰ ਪੈਸੇ ਨਾ ਦਿੱਤੇ ਤਾਂ ਉਸ ਵਿਅਕਤੀ ਵੱਲੋਂ ਦੀਪਕ ਦੀ ਅੱਖ ਵਿੱਚ ਪਿਸਤੌਲ ਦਾ ਵੱਟ ਮਾਰਿਆ ਗਿਆ, ਜਿਸ ਨਾਲ ਕਿ ਉਸ ਦੀ ਅੱਖ ਦੀ ਰੋਸ਼ਨੀ ਚਲੀ ਗਈ ਅਤੇ ਹੁਣ ਪੀੜਤ ਪਰਿਵਾਰ ਵੱਲੋਂ ਪੁਲਿਸ ਪਾਸੋਂ ਇਨਸਾਫ਼ ਦੀ ਗੁਹਾਰ ਲਗਾਈ ਜਾ ਰਹੀ।

ਪੁਲਿਸ ਵੱਲੋਂ ਕਾਰਵਾਈ: ਦੂਜੇ ਪਾਸੇ ਇਸ ਮਾਮਲੇ ਵਿੱਚ ਥਾਣਾ ਸਦਰ ਦੇ ਪੁਲਿਸ ਅਧਿਕਾਰੀਆਂ ਨਾਲ ਜਦੋਂ ਗੱਲਬਾਤ ਕੀਤੀ ਤਾਂ ਪੁਲਿਸ ਨੇ ਦੱਸਿਆ ਹੈ ਕਿ ਦੀਪਕ ਸਿੰਘ ਨਾਮਕ ਨੌਜਵਾਨ ਦਾ ਸਾਜਨ ਨਾਮਕ ਨੌਜਵਾਨ ਨਾਲ ਝਗੜਾ ਹੋਇਆ ਹੈ। ਜਿਸ ਦੌਰਾਨ ਕਿ ਸਾਜਨ ਨੇ ਕੋਈ ਨੁਕੀਲੀ ਵਸਤੂ ਦੀਪਕ ਦੀ ਅੱਖ ਵਿੱਚ ਮਾਰੀ ਹੈ, ਜਿਸ ਨਾਲ ਉਸ ਦੀ ਅੱਖ ਦੀ ਰੋਸ਼ਨੀ ਚਲੀ ਗਈ ਹੈ। ਫਿਲਹਾਲ ਪੁਲਿਸ ਵੱਲੋਂ ਵੱਖ-ਵੱਖ ਧਰਾਵਾਂ ਤਹਿਤ ਸਾਜਨ ਦੇ ਉੱਪਰ ਮਾਮਲਾ ਦਰਜ ਕਰਕੇ ਸਾਜਨ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ABOUT THE AUTHOR

...view details