ਅੰਮ੍ਰਿਤਸਰ: ਥਾਣਾ ਛੇਹਰਟਾ ਦੇ ਖੰਡਵਾਲਾ ਖੇਤਰ ਵਿੱਚ ਇੱਕ ਨੌਜਵਾਨ ਦੀ ਚੋਰੀ ਦੀ ਵੀਡੀਓ ਵਾਇਰਲ ਹੋਣ ਉੱਤੇ ਬੀਤੀ ਰਾਤ ਨੂੰ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਅੰਮ੍ਰਿਤਸਰ ਦੇ ਥਾਣਾ ਛੇਹਰਟਾ ਦੇ ਖੰਡਵਾਲਾ ਵਿੱਚ ਇੱਕ ਨੌਜਵਾਨ ਨੇ ਕੀਤੀ ਖੁਦਕੁਸ਼ੀ - amritsar suicide news
ਬੀਤੇ ਦਿਨੀਂ ਥਾਣਾ ਛੇਹਰਟਾ ਦੇ ਖੰਡਵਾਲਾ ਖੇਤਰ ਵਿੱਚ ਇੱਕ ਨੌਜਵਾਨ ਦੀ ਚੋਰੀ ਦੀ ਵੀਡੀਓ ਵਾਇਰਲ ਹੋਣ ਉੱਤੇ ਨੌਜਵਾਨ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ।
ਜਾਂਚ ਅਧਿਕਾਰੀ ਰਾਜਿੰਦਰ ਕੌਰ ਨੇ ਕਿਹਾ ਕਿ ਮ੍ਰਿਤਕ ਦਾ ਨਾਂਅ ਹਰਪ੍ਰੀਤ ਸਿੰਘ ਹੈ ਤੇ ਉਹ ਯੂਨੀਵਰਸਿਟੀ ਵਿੱਚ ਕੰਮ ਕਰਦਾ ਸੀ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਮੈਂਬਰਾਂ ਦਾ ਕਹਿਣਾ ਹੈ ਕਿ ਕੁਝ ਦਿਨ ਪਹਿਲਾਂ ਯੂਨੀਵਰਸਿਟੀ ਨੇ ਹਰਪ੍ਰੀਤ ਸਿੰਘ ਉੱਤੇ ਪੱਖੇ ਚੋਰੀ ਕਰਨ ਦਾ ਇਲਜ਼ਾਮ ਲਗਾਇਆ ਸੀ ਜਿਸ ਤੋਂ ਬਾਅਦ ਪੁਲਿਸ ਨੇ ਹਰਪ੍ਰੀਤ ਸਿੰਘ ਉੱਤੇ ਚੋਰੀ ਕਰਨ ਦਾ ਮਾਮਲਾ ਦਰਜ ਕਰ ਲਿਆ ਸੀ।
ਉਨ੍ਹਾਂ ਕਿਹਾ ਕਿ ਜਦੋਂ ਹਰਪ੍ਰੀਤ ਨੂੰ ਪੁਲਿਸ ਹਵਾਲੇ ਕੀਤਾ ਗਿਆ ਸੀ ਉਸ ਵੇਲੇ ਯੂਨੀਵਰਸਿਟੀ ਦੇ ਸੁਰੱਖਿਆ ਗਾਰਡ ਨੇ ਹਰਪ੍ਰੀਤ ਸਿੰਘ ਵੀਡੀਓ ਬਣਾਈ ਸੀ ਜਿਸ ਨੂੰ ਸੁਰੱਖਿਆ ਗਾਰਡ ਨੇ ਯੂਨੀਵਰਸਿਟੀ ਵੀ ਵਾਇਰਲ ਕਰ ਦਿੱਤਾ ਸੀ। ਇਸ ਸਦਮੇ ਕਾਰਨ ਹੀ ਹਰਪ੍ਰੀਤ ਸਿੰਘ ਨੇ ਫਾਹਾ ਲਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਰਿਪੋਰਟ ਆਉਣ ਮਗਰੋਂ ਹੀ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਮ੍ਰਿਤਕ ਦੇ ਪਰਿਵਾਰ ਬਿਆਨ ਨੂੰ ਦਰਜ ਕਰ ਲਿਆ ਹੈ।