ਅੰਮ੍ਰਿਤਸਰ :ਜ਼ਿਲ੍ਹੇ ਦੇ ਪਿੰਡ ਫਤਾਹਪੁਰ ਵਿਖੇ ਇਕ ਨੌਜਵਾਨ ਦੀ ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਮੌਤ ਹੋਣ ਦੀ ਖਬਰ ਹੈ। ਨੌਜਵਾਨ ਦੀ ਲਾਸ਼ ਪਿੰਡ ਦੇ ਹੀ ਬਾਗ ਵਿਚ ਲਟਕਦੀ ਮਿਲੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਪਰਿਵਾਰ ਦਾ ਇਲਜ਼ਾਮ ਹੈ ਕਿ ਗੁਆਂਢੀਆਂ ਦੀ ਨੂੰਹ ਨਾਲ ਉਨ੍ਹਾਂ ਦੇ ਪੁੱਤਰ ਦੇ ਨਾਜਾਇਜ਼ ਸਬੰਧ ਸੀ, ਜਿਸ ਕਾਰਨ ਗੁਆਂਢੀਆਂ ਵੱਲੋਂ ਉਨ੍ਹਾਂ ਦੇ ਪੁੱਤਰ ਦਾ ਕਤਲ ਕੀਤਾ ਗਿਆ ਹੈ।
ਗੁਆਂਢੀਆਂ ਉਤੇ ਨੌਜਵਾਨ ਦੇ ਕਤਲ ਦਾ ਇਲਜ਼ਾਮ :ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਚੌਕੀ ਫਤਾਹਪੁਰ ਅਧੀਨ ਆਉਂਦੇ ਇਲਾਕਾ ਪਿੰਡ ਫਤਾਹਪੁਰ ਵਿਖੇ ਵਿਸ਼ਾਲ ਨਾਮ ਦੇ ਨੌਜਵਾਨ ਦੀ ਨਾਜਾਇਜ਼ ਸੰਬਧਾਂ ਕਾਰਨ ਮੌਤ ਹੋ ਗਈ। ਇਸ ਸੰਬਧੀ ਪਰਿਵਾਰਕ ਮੈਂਬਰਾਂ ਵੱਲੋਂ ਗੁਆਂਢ ਵਿਚ ਰਹਿੰਦੀ ਗੁਆਂਢੀ ਪਰਿਵਾਰ ਦੀ ਨੂੰਹ ਨਾਲ ਪ੍ਰੇਮ ਸਬੰਧਾਂ ਨੂੰ ਮੌਤ ਦਾ ਕਾਰਨ ਦੱਸਿਆ ਗਿਆ ਹੈ। ਪਰਿਵਾਰ ਦਾ ਇਲਜ਼ਾਮ ਹੈ ਕਿ ਗੁਆਂਢੀਆਂ ਦੀ ਨੂੰਹ ਅਤੇ ਉਸਦੇ ਸਹੁਰੇ ਪਰਿਵਾਰ ਨੇ ਵਿਸ਼ਾਲ ਦਾ ਕਤਲ ਕੀਤਾ ਹੈ। ਪਰਿਵਾਰ ਨੇ ਕਿਹਾ ਕਿ ਅੱਜ ਦੁਪਹਿਰ ਵਿਸ਼ਾਲ ਦੀ ਲਾਸ਼ ਪਿੰਡ ਦੇ ਬਾਗ ਵਿਚ ਲਟਕਦੀ ਮਿਲੀ ਹੈ ਅਤੇ ਪੁਲਿਸ ਵੱਲੋਂ ਮੌਕੇ ਉਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।