ਅੰਮ੍ਰਿਤਸਰ :ਪੰਜਾਬ ਵਿੱਚ ਨਸ਼ਾ ਪੂਰੀ ਤਰ੍ਹਾਂ ਨਾਲ ਆਪਣੇ ਪੈਰ ਪਸਾਰਦਾ ਹੋਇਆ ਨਜ਼ਰ ਆ ਰਿਹਾ ਹੈ ਤੇ ਇਸ ਦਾ ਵਿਰੋਧ ਵੀ ਹੋ ਰਿਹਾ ਹੈ। ਅੰਮ੍ਰਿਤਸਰ ਵਿੱਚ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂ ਸਰਬਜੀਤ ਸਿੰਘ ਹੈਰੀ ਵੱਲੋਂ ਨਸ਼ਾ ਵੇਚਣ ਵਾਲਿਆਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਨਸ਼ੇ ਖਿਲਾਫ ਆਪਣੀ ਆਵਾਜ਼ ਬੁਲੰਦ ਕਰਨ ਵਾਲੇ ਸਰਬਜੀਤ ਨੇ ਗਲੇ ਵਿੱਚ ਇੱਕ ਬੈਨਰ ਪਾ ਕੇ ਲੋਕਾਂ ਨੂੰ ਨਸ਼ੇ ਪ੍ਰਤੀ ਜਾਗਰੂਕ ਕੀਤੇ ਤੇ ਸਰਕਾਰ ਨੂੰ ਲਾਹਣਤਾਂ ਵੀ ਪਾਈਆਂ। (youth Protest against drug)
ਵਿਧਾਇਕਾਂ ਦੀ ਸ਼ਹਿ 'ਤੇ ਵਿਕਦੈ ਨਸ਼ਾ : ਸਰਬਜੀਤ ਸਿੰਘ ਹੈਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲਗਾਤਾਰ ਹੀ ਕਈ ਵਾਰ ਨਸ਼ਾਂ ਵੇਚਣ ਵਾਲੇ ਤਸਕਰਾਂ ਬਾਰੇ ਪੁਲਿਸ ਨੂੰ ਜਾਣਕਾਰੀ ਦਿੱਤੀ ਤੇ ਉਹਨਾਂ ਨੂੰ ਰੰਗੇ ਹੱਥੀ ਫੜਵਾਇਆ ਵੀ ਹੈ, ਪਰ ਪੁਲਿਸ ਦੀ ਢਿੱਲੀ ਕਾਰਗੁਜਾਰੀ ਸਕਦਾ ਉਹਨਾਂ ਖਿਲਾਫ ਕੋਈ ਐਕਸ਼ਨ ਨਹੀਂ ਹੁੰਦਾ ਤੇ ਉਹਨਾਂ ਨੂੰ ਛੱਡ ਦਿੱਤਾ ਜਾਂਦਾ ਹੈ। ਉਹਨਾਂ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਵਿਧਾਇਕਾਂ ਦੀ ਸ਼ਹਿ ਹੇਠ ਹੀ ਨਸ਼ੇ ਦਾ ਵਪਾਰ ਹੋ ਰਿਹਾ ਹੈ, ਪਰ ਕੋਈ ਕਾਰਵਾਈ ਨਹੀਂ ਹੋ ਰਹੀ ਹੈ। ਉਹਨਾਂ ਨੇ ਕਿਹਾ ਕਿ ਮੈਨੂੰ ਕਈ ਵਾਰ ਜਾਨ ਤੋਂ ਮਾਰਨ ਦੀਆਂ ਧਮਕੀਆਂ ਵੀ ਮਿਲ ਚੁੱਕੀਆਂ ਹਨ, ਪਰ ਮੈਂ ਜਾਨ ਦੀ ਪਰਵਾਹ ਕੀਤੇ ਬਿਨਾ ਲਗਾਤਾਰ ਡਟਿਆ ਹੋਇਆ ਹਾਂ।