ਪੰਜਾਬ

punjab

ਅੰਮ੍ਰਿਤਸਰ ਦੇ ਇੱਕ ਜਿੰਮ 'ਚ ਨੌਜਵਾਨਾਂ ਨੇ ਕੀਤੀ ਭੰਨਤੋੜ, ਲੱਖਾਂ ਦਾ ਨੁਕਸਾਨ

By

Published : Sep 4, 2020, 2:51 PM IST

ਅੰਮ੍ਰਿਤਸਰ ਦੇ ਤਰਨ ਤਾਰਨ ਰੋਡ ਵਿਖੇ ਸਥਿਤ ਹੈਲਪ ਜਿੰਮ ਵਿੱਚ ਸਵੇਰੇ 5 ਵਜੇ ਦੇ ਕਰੀਬ ਕੁਝ ਨੌਜਵਾਨਾਂ ਵੱਲੋਂ ਭੰਨਤੋੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

ਫ਼ੋਟੋ
ਫ਼ੋਟੋ

ਅੰਮ੍ਰਿਤਸਰ: ਸ਼ਹਿਰ ਦੇ ਤਰਨ ਤਾਰਨ ਰੋਡ ਵਿਖੇ ਸਥਿਤ ਹੈਲਪ ਜਿੰਮ ਵਿੱਚ ਸਵੇਰੇ 5 ਵਜੇ ਕੁਝ ਨੌਜਵਾਨਾਂ ਵੱਲੋਂ ਭੰਨਤੋੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਸਾਰੀ ਘਟਨਾ ਜਿੰਮ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।

ਹੈਲਪ ਜਿੰਮ ਦੇ ਮਾਲਕ ਨੇ ਕਿਹਾ ਕਿ ਇੱਕ ਨੌਜਵਾਨ ਜਿੰਮ ਵਿੱਚ ਸਿਹਤ ਬਣਾਉਣ ਲਈ ਉਨ੍ਹਾਂ ਦੇ ਕੋਲ ਆਉਂਦਾ ਸੀ ਜੋ ਕਿ 2 ਨੰਬਰ ਦਾ ਕੱਟਾ ਲੈ ਕੇ ਆਉਂਦਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਉਸ ਨੌਜਵਾਨ ਨੂੰ ਜਿੰਮ ਵਿੱਚ ਕੱਟਾ ਲੈ ਕੇ ਆਉਣ ਤੋਂ ਮਨ੍ਹਾਂ ਕਰ ਦਿੱਤਾ ਜਿਸ ਕਰਕੇ ਉਸ ਨੇ ਉਨ੍ਹਾਂ ਦੇ ਜਿੰਮ ਵਿੱਚ ਹਮਲਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਜਿੰਮ ਵਿੱਚ ਹਮਲਾ ਹੋਇਆ ਉਦੋਂ ਉਹ ਜਿੰਮ ਵਿੱਚ ਮੌਜੂਦ ਨਹੀਂ ਸਨ ਪਰ ਉਸ ਵੇਲੇ ਜਿੰਮ ਵਿੱਚ ਕੁਝ ਗਾਹਕ ਮੌਜੂਦ ਸਨ।

ਵੀਡੀਓ

ਉਨ੍ਹਾਂ ਕਿਹਾ ਕਿ ਜਿੰਮ ਵਿੱਚ ਭੰਨਤੋੜ ਹੋਣ ਨਾਲ ਉਨ੍ਹਾਂ ਨੂੰ ਲੱਖਾਂ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਜਿਸ ਨੌਜਵਾਨ ਨੇ ਜਿੰਮ ਵਿੱਚ ਹਮਲਾ ਕਰਵਾਇਆ ਹੈ ਉਸ ਦਾ ਨਾਂਅ ਆਕਾਸ਼ ਹੈ। ਪੁਲਿਸ ਨੇ ਉਸ ਨੌਜਵਾਨ 'ਤੇ ਪਰਚਾ ਦਰਜ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਉਸ ਦੇ ਘਰ ਵਿੱਚ ਛਾਪੇਮਾਰੀ ਕਰਕੇ ਉਸ ਦੀ ਭਾਲ ਕਰ ਰਹੀ ਹੈ।

ਜਾਂਚ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਜਿੰਮ ਦੇ ਮਾਲਕ ਹਰੀਸ਼ ਕੁਮਾਰ ਨੇ ਜਿੰਮ ਵਿੱਚ ਭੰਨਤੋੜ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਸੀ ਜਿਸ ਵਿੱਚ ਉਨ੍ਹਾਂ ਨੇ ਦੋਸ਼ੀ ਦਾ ਨਾਂਅ ਆਕਾਸ਼ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਉਸ ਨੌਜਵਾਨ ਦੇ ਘਰ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ ਪਰ ਉਹ ਅਜੇ ਫਰਾਰ ਹੈ। ਜਲਦ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ:ਨਾਜਾਇਜ਼ ਮਾਈਨਿੰਗ ਮਾਮਲਾ: ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਦਾਖਲ ਕੀਤਾ ਜਵਾਬ

ABOUT THE AUTHOR

...view details