ਬਰਨਾਲਾ: ਪੰਜਾਬ ਭਰ ਵਿੱਚ ਜਿੱਥੇ ਕੋਰੋਨਾ ਵਾਇਰਸ ਦੇ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਉੱਥੇ ਬਰਨਾਲਾ ਵਿੱਚ ਵੀ ਦਿਨੋਂ ਦਿਨ ਕੋਰੋਨਾ ਪੀੜਤਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ। ਬਰਨਾਲਾ ਵਿਖੇ ਇੱਕ ਹੋਰ ਮਰੀਜ਼ ਕੋਰੋਨਾ ਪੌਜ਼ੀਟਿਵ ਪਾਇਆ ਗਿਆ ਹੈ। ਬਰਨਾਲਾ ਵਿੱਚ ਕੁੱਲ ਮਰੀਜ਼ਾਂ ਦੀ ਗਿਣਤੀ ਵੱਧ ਕੇ 21 ਹੋ ਗਈ ਹੈ।
ਬਰਨਾਲਾ ਦੇ ਪਿੰਡ ਬੀਹਲਾ ਖ਼ੁਰਦ ਵਿਖੇ ਇੱਕ ਕੰਬਾਈਨ ਡਰਾਈਵਰ ਰਾਜਸਥਾਨ ਦੇ ਗੰਗਾਨਗਰ ਤੋਂ ਕੁਝ ਦਿਨ ਪਹਿਲਾਂ ਵਾਪਸ ਪਿੰਡ ਪਰਤਿਆ ਸੀ ਜਿਸ ਨੂੰ ਇਕਾਂਤਵਾਸ ਵਿੱਚ ਰੱਖਿਆ ਗਿਆ ਸੀ, ਹੁਣ ਉਸ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਪਾਈ ਗਈ ਹੈ।
ਇਸ ਮਰੀਜ਼ ਦੇ ਕੋਰੋਨਾ ਪੌਜ਼ੀਟਿਵ ਆਉਣ ਨਾਲ ਬਰਨਾਲਾ ਵਿੱਚ ਕੁੱਲ ਮਰੀਜ਼ 21 ਹੋ ਗਏ ਹਨ, ਜਿਨ੍ਹਾਂ ਵਿੱਚੋਂ ਐਕਟਿਵ ਮਰੀਜ਼ਾਂ ਦੀ ਗਿਣਤੀ 19 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਰਨਾਲਾ ਦੇ ਸਿਵਲ ਸਰਜਨ ਡਾਕਟਰ ਗੁਰਿੰਦਰਵੀਰ ਸਿੰਘ ਨੇ ਦੱਸਿਆ ਕਿ ਬਰਨਾਲਾ ਦੇ ਪਿੰਡ ਬੀਹਲਾ ਦਾ ਇੱਕ ਨੌਜਵਾਨ ਕੰਬਾਈਨ ਡਰਾਈਵਰ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਪਾਈ ਗਈ ਹੈ।
ਇਸ ਨੌਜਵਾਨ ਨੂੰ ਬਰਨਾਲਾ ਦੇ ਆਈਸੋਲੇਸ਼ਨ ਵਾਰਡ ਵਿੱਚ ਭਰਤੀ ਕੀਤਾ ਗਿਆ ਹੈ, ਜਦੋਂ ਕਿ ਇਸ ਦੇ ਨਾਲ ਸਬੰਧਤ ਲੋਕਾਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਬਰਨਾਲਾ ਵਿੱਚ ਇਸ ਸਮੇਂ ਕੁੱਲ 21 ਮਰੀਜ਼ ਕੋਰੋਨਾ ਵਾਇਰਸ ਨਾਲ ਪੌਜ਼ੀਟਿਵ ਪਾਏ ਗਏ ਹਨ, ਜਿਨ੍ਹਾਂ ਵਿੱਚੋਂ ਐਕਟਿਵ ਮਰੀਜ਼ 19 ਹਨ। ਇਨ੍ਹਾਂ ਮਰੀਜ਼ਾਂ ਵਿਚੋਂ ਜ਼ਿਆਦਾ ਮਰੀਜ਼ ਨਾਂਦੇੜ ਸਾਹਿਬ ਤੋਂ ਪਰਤੇ ਯਾਤਰੀ ਹਨ।