ਬਰਨਾਲਾ:ਸ਼ਹਿਰ ਵਿੱਚ ਆਏ ਦਿਨ ਲੁੱਟ-ਖੋਹ ਅਤੇ ਚੋਰੀਆਂ ਦੀਆਂ ਵਧਦੀਆਂ ਵਾਰਦਾਤਾਂ ਉੱਤੇ ਕਾਬੂ ਪਾਉਣ ਲਈ ਬਰਨਾਲਾ ਪੁਲਿਸ ਨੇ ਮੁਸਤੈਦੀ ਵਧਾਈ ਹੋਈ ਹੈ। ਪੁਲਿਸ ਵੱਲੋਂ ਰਾਤ ਸਮੇਂ ਗਸ਼ਤ ਅਤੇ ਨਾਕਾਬੰਦੀਆਂ ਕੀਤੀਆ ਹੋਈਆ ਹਨ। ਪੁਲਿਸ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ 12 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿਨ੍ਹਾਂ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲੇ ਦਰਜ ਕੀਤੇ ਗਏ।
ਪੁਲਿਸ ਅਧਿਕਾਰੀ ਬ੍ਰਜਮੋਹਨ ਨੇ ਦੱਸਿਆ ਹੈ ਕਿ ਬਰਨਾਲਾ (Barnala) ਸ਼ਹਿਰ ਵਿੱਚ ਵਧਦੀਆਂ ਚੋਰੀਆਂ ਦੀਆਂ ਵਾਰਦਾਤ ਨੂੰ ਰੋਕਣ ਲਈ ਪੂਰੇ ਜ਼ਿਲ੍ਹੇ ਭਰ ਵਿੱਚ ਰਾਤ ਨਾਕਾਬੰਦੀ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਨੇ ਦੱਸਿਆ ਹੈ ਕਿ 12 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਇਨ੍ਹਾਂ ਤੋਂ ਹਜ਼ਾਰਾਂ ਰੁਪਏ ਦੀ ਕੇਬਲ ਤਾਰ ਇੱਕ ਛੋਟਾ ਟੈਂਪੂ ਗੱਡੀ, ਸੋਨਾ ਚਾਂਦੀ ਦੇ ਗਹਿਣੇ ਅਤੇ ਕੁੱਝ ਮੋਬਾਇਲ (Mobile) ਵੀ ਬਰਾਮਦ ਕੀਤੇ ਗਏ ਹਨ।