ਬਰਨਾਲਾ:ਪੰਜਾਬ ਵਿੱਚ ਲੁੱਟ-ਖੋਹ ਦੀਆਂ ਘਟਨਾਵਾਂ ਲਗਾਤਾਰ ਵੱਧ ਦੀਆਂ ਨਜ਼ਰ ਆ ਰਹੀਆਂ ਹਨ। ਜਿਸ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਹਾਲਾਂਕਿ ਪੁਲਿਸ ਵੱਲੋਂ ਮੁਲਾਜ਼ਮਾਂ ‘ਤੇ ਨਕੇਲ ਵੀ ਕੱਸੀ ਜਾ ਰਹੀ ਹੈ। ਤਾਜ਼ਾ ਮਾਮਲਾ ਹੰਡਿਆਇਆ ਤੋਂ ਸਾਹਮਣੇ ਆਇਆ ਹੈ। ਜਿੱਥੇ ਡਬਲ ਨੋਟਾਂ ਦਾ ਝਾਂਸਾ ਦੇ ਕੇ ਲੋਕਾਂ ਨੂੰ ਠੱਗਣ ਵਾਲੇ ਦੋ ਨੌਜਵਾਨਾਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਬਰਨਾਲਾ ਦੇ ਥਾਣਾ ਸਦਰ ਅਧੀਨ ਪੈਂਦੀ ਹੰਡਿਆਇਆ ਚੌਂਕੀ ਦੀ ਪੁਲਿਸ ਨੇ ਦੋਵੇਂ ਮੁਲਜ਼ਮਾਂ ਵਿਰੁੱਧ ਕੀਤਾ ਪਰਚਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮੁਲਜ਼ਮਾਂ ਤੋਂ ਪੁਲਿਸ ਨੇ ਨੋਟਾਂ ਦੇ ਸਾਈਜ਼ ਦੇ ਚਿੱਟੇ ਕਾਗਜ਼ ਦੀਆਂ ਗੁੱਟੀਆਂ, ਕੈਮਕੀਲ ਸਮੇਤ ਹੋਰ ਸਮਾਨ ਬਰਾਮਦ ਕੀਤਾ ਹੈ। ਇਸ ਮੌਕੇ ਪੁਲਿਸ ਅਧਿਕਾਰੀ ਗੁਰਮੇਲ ਸਿੰਘ ਨੇ ਦੱਸਿਆ, ਕਿ ਪੁਲਿਸ ਕੋਲ ਗੁਰਪ੍ਰੀਤ ਸਿੰਘ ਵਾਸੀ ਸੋਹਲ ਪੱਤੀ ਨੇ ਸਿਕਾਇਤ ਦਰਜ਼ ਕਰਵਾਈ ਸੀ, ਕਿ ਜਸਕਰਨ ਸਿੰਘ ਅਤੇ ਲਵਪ੍ਰੀਤ ਸਿੰਘ ਵਾਸੀ ਹੰਡਿਆਇਆ ਲੋਕਾਂ ਨੂੰ ਡਬਲ ਪੈਸਾ ਕਰਨ ਦਾ ਝਾਂਸਾ ਦੇ ਕੇ ਠੱਗੀ ਕਰਦੇ ਹਨ।