ਬਰਨਾਲਾ:ਪੰਜਾਬ ਸਰਕਾਰ (Government of Punjab) ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ। ਜਿਸ ਦੇ ਤਹਿਤ ਰੋਜ਼ਾਨਾਂ ਹੀ ਨਸ਼ਾ ਤਸਕਰਾਂ (Drug smugglers) ਨੂੰ ਨਸ਼ੇ ਦੀ ਵੱਡੀਆਂ-ਵੱਡੀਆਂ ਖੇਪਾਂ ਸਮੇਤ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਦੇ ਤਹਿਤ ਬਰਨਾਲਾ ਪੁਲਿਸ ਪ੍ਰਸ਼ਾਸਨ (Barnala Police Administration) ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ। ਇਸ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਪੁਲਿਸ ਪ੍ਰਸ਼ਾਸਨ ਨੇ ਇੱਕ ਗੁਪਤ ਸੂਚਨਾ ਦੇ ਆਧਾਰ ਉੱਤੇ ਇੱਕ ਇੰਟਰਲਾਕਿੰਗ ਫੈਕਟਰੀ ਵਿੱਚ ਚੂਰਾ ਪੋਸਟ ਦੀ ਤਸਕਰੀ (Scrap post smuggling) ਦਾ ਪਤਾ ਚੱਲਿਆ, ਜਿਸ ਦੇ ਆਧਾਰ 'ਤੇ ਪੁਲਿਸ ਪ੍ਰਸ਼ਾਸਨ ਵੱਲੋਂ ਰੇਡ ਕਰਕੇ ਮੌਕੇ ਤੋਂ ਵਿਅਕਤੀਆਂ ਨੂੰ ਕਾਬੂ ਕੀਤਾ ਹੈ।
ਇਸ ਮੌਕੇ ਪੁਲਿਸ ਨੇ ਇੱਕ ਕੁਵਿੰਟਲ ਚੂਰਾ ਪੋਸਤ ਬਰਾਮਦ ਕੀਤਾ ਹੈ। ਇਹ ਚੂਰਾ ਪੋਸਤ ਇੰਟਰਲਾਕ ਟਾਇਲ ਫੈਕਟਰੀ ਵਿੱਚ ਪਈਆਂ ਪਲਾਸਟਿਕ ਦੀਆਂ 50 ਬੋਰੀਆਂ ਵਿੱਚ ਰੱਖਿਆ ਹੋਇਆ ਸੀ। ਇਸ ਮੌਕੇ ਪੁਲਿਸ ਪ੍ਰਸ਼ਾਸਨ ਨੇ ਇੱਕ ਗੱਡੀ ਵੀ ਆਪਣੇ ਕਬਜ਼ੇ ਵਿੱਚ ਲਈ ਹੈ। ਪੁਲਿਸ ਪ੍ਰਸ਼ਾਸਨ ਦੁਆਰਾ ਦੋਵੇਂ ਮੁਲਜ਼ਮਾਂ ਦੇ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।