ਪੰਜਾਬ

punjab

ETV Bharat / state

ਕੋਰੋਨਾ ਨਾਲ 20 ਸਾਲਾ ਨੌਜਵਾਨ ਦੀ ਮੌਤ - tapa covid-19 update

ਤਪਾ 'ਚ 20 ਸਾਲਾਂ ਨੌਜਵਾਨ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ। ਜਿਸ ਕਾਰਨ ਸ਼ਹਿਰ' ਚ ਗਮਗੀਨ ਮਾਹੋਲ ਬਣ ਗਿਆ। ਮ੍ਰਿਤਕ 20 ਸਾਲਾ ਰਜਿੰਦਰ ਸਿੰਘ ਤਪਾ ਮੰਡੀ ਦੇ ਨਾਮੀ ਜਿਊਲਰ ਖੁਰਮੀ ਦਾ ਪੁੱਤਰ ਹੈ।

20 ਸਾਲਾ ਨੌਜਵਾਨ ਦੀ ਮੌਤ
20 ਸਾਲਾ ਨੌਜਵਾਨ ਦੀ ਮੌਤ

By

Published : Aug 16, 2020, 5:52 PM IST

ਤਪਾ ਮੰਡੀ: ਪੰਜਾਬ 'ਚ ਕੋਰੋਨਾ ਦੀ ਰਫ਼ਤਾਰ ਦਿਨੋਂ ਦਿਨ ਵੱਧਦੀ ਜਾ ਰਹੀ ਹੈ। ਬੀਤੀ ਰਾਤ ਤਪਾ ਮੰਡੀ ਦੇ ਨਾਮੀ ਜਿਊਲਰ ਖੁਰਮੀ ਦੇ ਨੌਜਵਾਨ ਪੁੱਤ ਦੀ ਕੋਰੋਨਾ ਕਾਰਨ ਮੌਤ ਹੋ ਗਈ। ਮੌਤ ਦੀ ਪੁਸ਼ਟੀ ਕਰਦਿਆਂ ਐਸਐਮਓ ਤਪਾ ਜਸਬੀਰ ਸਿੰਘ ਔਲਖ ਨੇ ਦੱਸਿਆ ਕਿ 20 ਸਾਲਾ ਰਜਿੰਦਰ ਸਿੰਘ ਨੂੰ ਕਈ ਦਿਨਾਂ ਤੋਂ ਬੁਖ਼ਾਰ ਚੜ੍ਹ ਰਿਹਾ ਸੀ, ਜਿਸ ਨੂੰ ਸਿਹਤ ਵਿਭਾਗ ਨੇ ਕੋਰੋਨਾ ਪੀੜਤ ਪਾਏ ਜਾਣ ਤੋਂ ਬਾਅਦ ਹੋਮ ਆਈਸੋਲੇਟ ਕੀਤਾ ਸੀ।

ਬੀਤੀ ਸ਼ਾਮ ਮਰੀਜ਼ ਨੂੰ ਸਾਹ ਲੈਣ 'ਚ ਮੁਸ਼ਕਲ ਹੋਣ ਕਾਰਨ ਉਸ ਨੂੰ ਬਠਿੰਡਾ ਦੇ ਮੈਕਸ ਹਸਪਤਾਲ 'ਚ ਲਿਜਾਇਆ ਗਿਆ ਪਰ ਹਾਲਤ ਗੰਭੀਰ ਵੇਖਦਿਆਂ ਉਸ ਨੂੰ ਪਟਿਆਲਾ ਹਸਪਤਾਲ 'ਚ ਦਾਖ਼ਲ ਕੀਤਾ ਗਿਆ ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ।

ਨੌਜਵਾਨ ਦੀ ਮੌਤ ਨਾਲ ਸ਼ਹਿਰ 'ਚ ਸੋਗ ਦੀ ਲਹਿਰ ਹੈ। ਜਾਣਕਾਰੀ ਅਨੁਸਾਰ ਪਰਿਵਾਰਕ ਮੈਂਬਰਾਂ ਅਤੇ ਸੰਪਰਕ 'ਚ ਆਏ ਲੋਕਾਂ ਦੇ ਨਮੂਨੇ ਜਾਂਚ ਲਈ ਲਏ ਜਾਣਗੇ।

ਜ਼ਿਕਰਯੋਗ ਹੈ ਕਿ ਪੰਜਾਬ 'ਚ ਕੋਰੋਨਾ ਰਫ਼ਤਾਰ ਵੱਧਦੀ ਜਾ ਰਹੀ ਹੈ ਅਤੇ ਹੁਣ ਤਕ ਕੋਰੋਨਾ ਪੀੜਤਾਂ ਦੀ ਗਿਣਤੀ 30 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ ਵੀ 771 ਤਕ ਪਹੁੰਚ ਗਿਆ ਹੈ। ਇਸ ਲਈ ਲੋੜ ਹੈ ਕਿ ਆਪਣਾ ਅਤੇ ਦੂਜਿਆਂ ਦਾ ਬਚਾਅ ਕਰਦਿਆਂ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।

ABOUT THE AUTHOR

...view details