ਬਰਨਾਲਾ: ਬਰਨਾਲਾ ਵਿੱਚ 10 ਦਿਨ ਪਹਿਲਾਂ ਦੁਬਈ ਤੋਂ ਪਰਤੇ 4 ਪਰਿਵਾਰਾਂ ਵਿੱਚੋਂ ਇੱਕ ਔਰਤ ਅਤੇ 1 ਵਿਅਕਤੀ ਵਿੱਚ ਕੋਰੋਨਾ ਵਾਇਰਸ ਦੇ ਲੱਛਣ ਪਾਏ ਗਏ ਹਨ। ਇਨ੍ਹਾਂ ਦੋਵੇਂ ਸ਼ੱਕੀ ਮਰੀਜ਼ਾਂ ਨੂੰ ਸਪੈਸ਼ਲ ਵਾਰਡਾਂ ਵਿੱਚ ਦਾਖ਼ਲ ਕਰ ਇਨ੍ਹਾਂ ਦੇ ਟੈਸਟ ਜਾਂਚ ਲਈ ਭੇਜੇ ਗਏ ਹਨ। ਇਸ ਤੋਂ ਇਲਾਵਾ ਇਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ 28 ਵਿਅਕਤੀਆਂ ਨੂੰ ਵੀ ਘਰਾਂ ਵਿੱਚ ਨਜ਼ਰਬੰਦ ਕਰ ਘਰਾਂ ਅਤੇ ਮੁਹੱਲਿਆਂ ਨੂੰ ਸੀਲ ਕਰ ਦਿੱਤਾ ਗਿਆ ਹੈ। ਕਿਸੇ ਨੂੰ ਵੀ ਇਨ੍ਹਾਂ ਮੁਹੱਲਿਆਂ ਵਿੱਚ ਆਉਣ ਦੀ ਆਗਿਆ ਨਹੀਂ ਦਿੱਤੀ ਜਾ ਰਹੀ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਬਰਨਾਲਾ ਦੇ ਸਿਵਲ ਸਰਜਨ ਡਾ.ਗੁਰਿੰਦਰਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਰਿਪੋਰਟ ਮਿਲੀ ਸੀ ਜਿਸ ਤੋਂ ਪਤਾ ਲੱਗਿਆ ਕਿ ਬਰਨਾਲਾ ਸ਼ਹਿਰ ਦੇ 4 ਜੋੜੇ ਦੁਬਈ ਘੁੰਮ ਕੇ ਆਏ ਸਨ। ਇਨ੍ਹਾਂ ਵਿੱਚੋਂ 3-4 ਦਿਨਾਂ ਤੋਂ ਇੱਕ ਔਰਤ ਦੀ ਤਬੀਅਤ ਠੀਕ ਨਹੀਂ ਸੀ ਅਤੇ ਔਰਤ ਨੇ ਕਿਸੇ ਡਾਕਟਰ ਕੋਲੋਂ ਕੋਈ ਦਵਾਈ ਨਹੀਂ ਲਈ ਸੀ।