ਬਰਨਾਲਾ:ਬਰਨਾਲਾ ਪੁਲਿਸ ਨੇ ਲੁੱਟਾਂ-ਖੋਹਾਂ ਤੇ ਚੋਰੀਆਂ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਪੁਲਿਸ ਵਲੋਂ 3 ਮੈਂਬਰੀ ਮੋਟਰਸਾਈਕਲ ਚੋਰ ਗਿਰੋਹ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 6 ਚੋਰੀ ਦੇ ਮੋਟਰਸਾਈਕਲ ਤੇ ਇੱਕ ਆਲਟੋ ਕਾਰ ਪੁਲਿਸ ਨੇ ਬਰਾਮਦ ਕੀਤੀ ਹੈ। ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰ ਕੇ ਪੁਲਿਸ ਰਿਮਾਂਡ 'ਤੇ ਲਿਆ ਗਿਆ ਹੈ। ਇਹਨਾਂ ਚੋਰਾਂ ਵਿੱਚ ਇੱਕ ਨਾਬਾਲਗ ਵੀ ਸ਼ਾਮਿਲ ਹੈ।
ਪੁਲਿਸ ਨੇ ਸੀਸੀਟੀਵੀ ਕੈਮਰਿਆਂ ਤੇ ਤਕਨੀਕੀ ਟੀਮ ਦੀ ਮਦਦ ਨਾਲ ਕੀਤੀ ਕਾਰਵਾਈ :ਇਸ ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਬਰਨਾਲਾ ਦੇ ਡੀਐਸਪੀ ਸਤਵੀਰ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਥਾਣਾ ਸਿਟੀ ਦੋ ਦੀ ਪੁਲਿਸ ਨੇ ਕਾਬੂ ਕਰ ਕੇ ਉਨ੍ਹਾਂ ਪਾਸੋਂ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਫੜੇ ਗਏ ਚੋਰਾਂ ਵਿੱਚੋਂ ਇੱਕ ਨਾਬਾਲਗ ਹੈ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਬਰਨਾਲਾ ਸ਼ਹਿਰ ਦੇ ਸੇਖਾ ਰੋਡ ਤੋਂ ਇੱਕ ਆਲਟੋ ਕਾਰ ਚੋਰੀ ਹੋ ਗਈ ਸੀ, ਜਿਸ 'ਤੇ ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆਂ ਅਤੇ ਟੈਕਨੀਕਲ ਟੀਮ ਦੀ ਮਦਦ ਨਾਲ ਚੋਰੀ ਦੀ ਆਲਟੋ ਕਾਰ ਬਰਾਮਦ ਕਰ ਲਈ ਗਈ ਹੈ, ਪਰ ਮੁਲਜ਼ਮ ਫਰਾਰ ਹੈ।