ਬਰਨਾਲਾ: ਕੋਰੋਨਾ ਵਾਇਰਸ ਦੇ ਲਗਾਤਾਰ ਪੰਜਾਬ ਸਮੇਤ ਦੇਸ਼ ਭਰ ਵਿੱਚ ਮਾਮਲੇ ਵਧਦੇ ਜਾ ਰਹੇ ਹਨ। ਇਸ ਨੂੰ ਮੱਦੇਨਜ਼ਰ ਰੱਖਦੇ ਪੰਜਾਬ ਸਰਕਾਰ ਵੱਲੋਂ ਦੋ ਦਿਨਾਂ ਵੀਅਕੈਂਡ ਲਾਕਡਾਊਨ ਲਗਾਇਆ ਗਿਆ ਹੈ। ਇਸ ਦਾ ਬਰਨਾਲਾ ਸ਼ਹਿਰ ਵਿਚ ਪੂਰੀ ਤਰ੍ਹਾਂ ਅਸਰ ਦੇਖਣ ਨੂੰ ਮਿਲ ਰਿਹਾ ਹੈ। ਬਰਨਾਲਾ ਦੇ ਬਾਜਾਰ ਅਤੇ ਦੁਕਾਨਾਂ ਪੂਰੀ ਤਰ੍ਹਾਂ ਬੰਦ ਰਹੇ, ਜਦਕਿ ਲੋਕ ਜਰੂਰ ਘਰਾਂ ਤੋਂ ਬਾਹਰ ਨਿਕਲ ਰਹੇ ਹਨ।
ਬਰਨਾਲਾ 'ਚ ਪਿਛਲੇ 24 ਘੰਟਿਆਂ 'ਚ 4 ਮੌਤਾਂ
ਬਰਨਾਲਾ ਸ਼ਹਿਰ ਵਿਚ ਵੀਕਐਂਡ ਲੌਕਡਾਊਨ ਦਾ ਪੂਰੀ ਤਰ੍ਹਾਂ ਅਸਰ ਦੇਖਣ ਨੂੰ ਮਿਲ ਰਿਹਾ ਹੈ। ਬਰਨਾਲਾ ਦੇ ਬਾਜਾਰ ਅਤੇ ਦੁਕਾਨਾਂ ਪੂਰੀ ਤਰ੍ਹਾਂ ਬੰਦ ਰਹੇ, ਜਦਕਿ ਲੋਕ ਜ਼ਰੂਰ ਘਰਾਂ ਤੋਂ ਬਾਹਰ ਨਿਕਲ ਰਹੇ ਹਨ।
ਫ਼ੋਟੋ
ਬਰਨਾਲਾ ਜ਼ਿਲ੍ਹੇ ਵਿੱਚ ਪਿਛਲੇ 24 ਘੰਟਿਆਂ ਦੌਰਾਨ 34 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 4 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ। ਹੁਣ ਤੱਕ ਪੂਰੇ ਬਰਨਾਲਾ ਜ਼ਿਲ੍ਹੇ ਵਿੱਚ ਕੋਰੋਨਾ ਕਾਰਨ 99 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ ਮੌਜੂਦਾ ਸਮੇਂ ਦਰਮਿਆਨ ਕੋਰੋਨਾ ਦੇ 315 ਮਾਮਲੇ ਐਕਟਿਵ ਹਨ।
ਦੱਸਣਯੋਗ ਹੈ ਕਿ ਪਿਛਲੇ ਇੱਕ ਸਾਲ ਤੋਂ ਪੂਰੇ ਬਰਨਾਲਾ ਜ਼ਿਲ੍ਹੇ ਵਿੱਚ ਆਈਸੀਯੂ ਅਤੇ ਵੈਂਟੀਲੇਟਰ ਦੇ ਪ੍ਰਬੰਧ ਨਹੀਂ ਹੋ ਸਕੇ। ਸਿਹਤ ਵਿਭਾਗ ਅਤੇ ਪ੍ਰਸ਼ਾਸਨ ਲੋਕਾਂ ਨੂੰ ਕੋਰੋਨਾ ਨਿਯਮਾਂ ਦੀ ਪਾਲਣਾ ਕਰਕੇ ਬਚਾਅ ਰੱਖਣ ਲਈ ਲਗਾਤਾਰ ਅਪੀਲ ਕਰ ਰਿਹਾ ਹੈ।