ਪੰਜਾਬ

punjab

13 ਸਾਲਾ ਨਾਬਾਲਗ਼ ਨਾਲ ਚਾਰ ਨੌਜਵਾਨਾਂ ਵੱਲੋਂ ਸਮੂਹਕ ਬਲਾਤਕਾਰ, ਕੇਸ ਦਰਜ

ਪਿੰਡ ਧੌਲਾ ਵਿਖੇ ਇੱਕ ਨਾਬਾਲਿਗ ਲੜਕੀ ਨਾਲ ਗੈਂਗਰੇਪ ਦਾ ਮਾਮਲਾ ਸਾਹਮਣੇ ਆਇਆ ਹੈ। ਗੈਂਗਰੇਪ ਕਰਨ ਵਾਲੇ ਚਾਰੇ ਮੁਲਜ਼ਮ ਵੀ ਲੜਕੀ ਦੇ ਪਿੰਡ ਤੋਂ ਹੀ ਹਨ। ਪੁਲਿਸ ਵੱਲੋਂ ਪੀੜਤ ਲੜਕੀ ਨੂੰ ਸਰਕਾਰੀ ਹਸਪਤਾਲ ਬਰਨਾਲਾ ਵਿੱਚ ਦਾਖ਼ਲ ਕਰਵਾ ਕੇ ਮੈਡੀਕਲ ਕਰਵਾਇਆ ਗਿਆ ਹੈ।

By

Published : Mar 11, 2021, 4:16 PM IST

Published : Mar 11, 2021, 4:16 PM IST

4 ਨੌਜਵਾਨਾਂ ਨੇ 13 ਸਾਲਾ ਲੜਕੀ ਨਾਲ ਕੀਤਾ ਗੈਂਗਰੇਪ
4 ਨੌਜਵਾਨਾਂ ਨੇ 13 ਸਾਲਾ ਲੜਕੀ ਨਾਲ ਕੀਤਾ ਗੈਂਗਰੇਪ

ਬਰਨਾਲਾ: ਜ਼ਿਲ੍ਹੇ ਪਿੰਡ ਧੌਲਾ ਵਿਖੇ ਇੱਕ ਨਾਬਾਲਿਗ ਲੜਕੀ ਨਾਲ ਗੈਂਗਰੇਪ ਦਾ ਮਾਮਲਾ ਸਾਹਮਣੇ ਆਇਆ ਹੈ। ਗੈਂਪਰੇਪ ਕਰਨ ਵਾਲੇ ਚਾਰੇ ਮੁਲਜ਼ਮ ਵੀ ਲੜਕੀ ਦੇ ਪਿੰਡ ਤੋਂ ਹੀ ਹਨ। ਪੁਲਿਸ ਵੱਲੋਂ ਪੀੜਤ ਲੜਕੀ ਨੂੰ ਸਰਕਾਰੀ ਹਸਪਤਾਲ ਬਰਨਾਲਾ ਵਿੱਚ ਦਾਖ਼ਲ ਕਰਵਾ ਕੇ ਮੈਡੀਕਲ ਕਰਵਾਇਆ ਗਿਆ ਹੈ। ਜਦੋਂਕਿ ਇਸ ਮਾਮਲੇ ਵਿੱਚ ਚਾਰੇ ਮੁੁਲਜ਼ਮਾਂ ਵਿਰੁੱਧ ਗੈਂਗਰੇਪ ਦੀ ਧਾਰਾ ਅਤੇ ਐੱਸਸੀ ਐਕਟ ਅਧੀਨ ਮਾਮਲਾ ਦਰਜ਼ ਕਰ ਲਿਆ ਹੈ।

ਇਹ ਵੀ ਪੜੋਂ: ਪੰਜਾਬ ’ਚ ਤਿੰਨ ਦਿਨ ਰਹੇਗਾ ਰੋਡਵੇਜ਼ ਦਾ ਚੱਕਾ ਜਾਮ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਲੜਕੀ ਦੇ ਪਿਤਾ ਨੇ ਇਨਸਾਫ਼ ਦੀ ਗੁਹਾਰ ਲਗਾਉਂਦਿਆਂ ਕਿਹਾ ਕਿ ਉਸਦੀ ਲੜਕੀ ਨੂੰ ਚਾਰ ਲੜਕੇ ਵਰਗਲਾ ਕੇ ਘਰ ਤੋਂ ਲੈ ਗਏ। ਜਿਸਤੋਂ ਬਾਅਦ ਇਸ ਘਿਨੌਣੀ ਹਰਕਤ ਨੂੰ ਅੰਜ਼ਾਮ ਦਿੱਤਾ ਗਿਆ ਹੈ। ਪੁਲਿਸ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਦੇ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

ਉਧਰ ਇਸ ਸਬੰਧੀ ਮਾਮਲੇ ਦੀ ਜਾਂਚ ਕਰਨ ਵਾਲੇ ਡੀਐੱਸਪੀ ਬਲਜੀਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਮਾਮਲੇ ਵਿੱਚ 13 ਸਾਲਾ ਲੜਕੀ ਨਾਲ ਗੈਂਗਰੇਪ ਦੀ ਘਟਨਾ ਵਾਪਰੀ ਹੈ। ਜਿਸ ਸਬੰਧੀ ਚਾਰੇ ਮੁਲਾਜ਼ਮਾਂ ਵਿਰੁੱਧ ਪਰਚਾ ਦਰਜ਼ ਕਰ ਲਿਆ ਹੈ ਅਤੇ ਪੀੜਤ ਲੜਕੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਚਾਰੇ ਮੁਲਜ਼ਮਾਂ ਨੂੰ ਗ੍ਰਿਫਤਾਰੀ ਕਰਨ ਲਈ ਵੀ ਕਾਰਵਾਈ ਆਰੰਭ ਦਿੱਤੀ ਗਈ ਹੈ।

ਇਹ ਵੀ ਪੜੋਂ: ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਜੰਡਿਆਲਾ ਰੇਲਵੇ ਟਰੈਕ ਤੋਂ ਚੁੱਕਿਆ ਧਰਨਾ

ABOUT THE AUTHOR

...view details