ਬਰਨਾਲਾ: ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬਰਨਾਲਾ ਵਿੱਚ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਬਰਨਾਲਾ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ 550ਵਾਂ ਪ੍ਰਕਾਸ਼ ਪੁਰਬ - 550ਵਾਂ ਪ੍ਰਕਾਸ਼ ਪੁਰਬ
ਬਰਨਾਲਾ ਵਿੱਚ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਗੁਰਦੁਆਰਾ ਸਾਹਿਬ ਨਤਮਸਤਕ ਹੋਈ।
ਬਰਨਾਲਾ ਵਿੱਚ ਮਨਾਇਆ ਗਿਆ 550ਵਾਂ ਪ੍ਰਕਾਸ਼ ਪੁਰਬ
ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨੇ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਿਆ ਅਤੇ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਗਏ ਮਾਰਗ ਉੱਤੇ ਚੱਲਣ ਦਾ ਪ੍ਰਣ ਕੀਤਾ। ਗੁਰਦੁਆਰਾ ਸਾਹਿਬ ਵਿੱਚ ਕੀਰਤਨ ਸਮਾਗਮ ਵੀ ਹੋਇਆ ਤੇ ਸੰਗਤ ਗੁਰਬਾਣੀ ਕੀਰਤਨ ਨੂੰ ਸੁਣ ਕੇ ਨਿਹਾਲ ਹੋਈ।
ਇਸ ਮੌਕੇ ਬਰਨਾਲਾ ਦੇ ਡਿਪਟੀ ਕਮਿਸ਼ਨਰ, ਐਸਐਸਪੀ ਅਤੇ ਐਸਜੀਪੀਸੀ ਦੇ ਮੈਂਬਰ ਪਰਮਜੀਤ ਸਿੰਘ ਖ਼ਾਲਸਾ ਨੇ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।