ਬਰਨਾਲਾ:ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਦੇ ਮਕਸਦ ਵਜੋਂ ਸੂਬੇ ਭਰ ਵਿੱਚ ਪਹਿਲੇ ਪੜਾਅ ਵਿੱਚ ਖੋਲ੍ਹੇ ਗਏ 100 ਆਮ ਆਦਮੀ ਕਲੀਨਿਕਾਂ ਦੀ ਸਫਲਤਾ ਤੋਂ ਬਾਅਦ ਸੂਬੇ ਵਿੱਚ 400 ਹੋਰ ਕਲੀਨਿਕ ਚਾਲੂ ਕਰ ਦਿੱਤੇ ਹਨ। ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਰਨਾਲਾ 'ਚ 7 ਨਵੇ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਹਨ, ਜਦਕਿ 8ਵਾਂ ਕਲੀਨਿਕ ਪਿੰਡ ਠੀਕਰੀਵਾਲਾ ਵਿਖੇ ਅਗਲੇ ਕੁਝ ਦਿਨਾਂ ਵਿਚ ਸ਼ੁਰੂ ਕਰ ਦਿੱਤਾ ਜਾਵੇਗਾ।
ਇਹ ਵੀ ਪੜੋ:Love Rashifal: ਖੁਸ਼ਨੁਮਾ ਰਹੇਗਾ ਅੱਜ ਦਾ ਦਿਨ, ਆਪਣੇ ਪਾਰਟਨਰ ਤੋਂ ਮਿਲ ਸਕਦਾ ਹੈ ਕੋਈ ਸਰਪ੍ਰਾਈਜ਼
1.75 ਕਰੋੜ ਦੀ ਲਾਗਤ ਨਾਲ ਬਣੇ ਕਲੀਨਿਕ:ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ ਦੱਸਿਆ ਕਿ 1.75 ਕਰੋੜ ਦੀ ਲਾਗਤ ਨਾਲ ਇਹ 7 ਕਲੀਨਿਕ ਸ਼ੁਰੂ ਕੀਤੇ ਗਏ ਹਨ ਤੇ ਇਸ ਸਕੀਮ ਤਹਿਤ ਪ੍ਰਾਇਮਰੀ ਸਿਹਤ ਕੇੰਦਰਾਂ ਦੀ ਮੁਰੰਮਤ ਵੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਲੀਨਿਕ ਦੇ ਖੁੱਲ੍ਹਣ ਨਾਲ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਮਿਲਣ ਲੱਗੀਆਂ ਹਨ।
ਵਿਧਾਇਕ ਮਹਿਲ ਕਲਾਂ ਕੁਲਵੰਤ ਸਿੰਘ ਪੰਡੋਰੀ ਨੇ ਹਮੀਦੀ 'ਚ ਅਤੇ ਵਿਧਾਇਕ ਭਦੌੜ ਲਾਭ ਸਿੰਘ ਉਗੋਕੇ ਨੇ ਸਹਿਣਾ 'ਚ ਵੱਖ-ਵੱਖ ਮੁਹੱਲਾ ਕਲੀਨਿਕਾਂ ਦੇ ਉਦਘਾਟਨੀ ਸਮਾਰੋਹ ਵਿੱਚ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਮਿਸਾਲੀ ਤਬਦੀਲੀਆਂ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ। ਆਮ ਆਦਮੀ ਕਲੀਨਿਕ ਸਿਹਤ ਖੇਤਰ ਵਿੱਚ ਇੱਕ ਵੱਡੀ ਕ੍ਰਾਂਤੀ ਸਾਬਿਤ ਹੋਣਗੇ। ਉਨ੍ਹਾਂ ਦੱਸਿਆ ਇਨ੍ਹਾਂ ਕਲੀਨਿਕਾਂ ਵਿੱਚ ਵੱਖ-ਵੱਖ ਤਰ੍ਹਾਂ ਦੇ 45 ਟੈਸਟ ਅਤੇ 75 ਤਰ੍ਹਾਂ ਦੀਆਂ ਦਵਾਈਆਂ ਬਿਲਕੁਲ ਮੁਫ਼ਤ ਮੁਹੱਈਆ ਹੋਣਗੀਆਂ। ਇਹ ਕਲੀਨਿਕ ਸਵੇਰੇ 9 ਤੋਂ 3 ਵਜੇ ਤੱਕ ਸਰਦੀਆਂ ਵਿੱਚ 8 ਤੋਂ 2 ਵਜੇ ਤੱਕ ਗਰਮੀਆਂ ਵਿੱਚ ਸੋਮਵਾਰ ਤੋਂ ਸ਼ਨੀਵਾਰ ਤੱਕ ਖੁੱਲ੍ਹੇ ਰਹਿਣਗੇ।
ਇਹਨਾਂ ਪਿੰਡਾਂ ਵਿੱਚ ਖੁੱਲ੍ਹੇ ਕਲੀਨਿਕ:ਡਿਪਟੀ ਕਮਿਸ਼ਨਰ ਨੇ ਪਿੰਡ ਭੱਠਲਾਂ ਵਿਖੇ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤਾ। ਇਸੇ ਤਰ੍ਹਾਂ ਮਹਿਲ ਕਲਾਂ ਖੇਤਰ 'ਚ ਪਿੰਡ ਹਮੀਦੀ ਵਿਖੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਲਵਜੀਤ ਕਲਸੀ ਦੀ ਹਾਜ਼ਰੀ ਵਿੱਚ ਕਲੀਨਿਕ ਖੇਤਰ ਦੇ ਲੋਕਾਂ ਨੂੰ ਸਮਰਪਿਤ ਕੀਤਾ। ਪਿੰਡ ਸਹਿਣਾ ਵਿਖੇ ਭਦੌੜ ਵਿਧਾਇਕ ਲਾਭ ਸਿੰਘ ਉਗੋਕੇ ਨੇ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੀ ਹਾਜ਼ਰੀ 'ਚ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤਾ। ਇਸ ਤੋਂ ਇਲਾਵਾ ਪਿੰਡ ਢਿੱਲਵਾਂ, ਰੂੜੇਕੇ, ਛਾਪਾ ਅਤੇ ਗਹਿਲ ਵਿਖੇ ਵੀ ਆਮ ਆਦਮੀ ਕਲੀਨਿਕ ਕਾਰਜਸ਼ੀਲ ਹੋ ਗਏ ਹਨ।
ਇਹ ਵੀ ਪੜੋ:police arrested arms smugglers: 8 ਪਿਸਤੌਲ ਅਤੇ ਜਾਅਲੀ ਕਰੰਸੀ ਸਮੇਤ 2 ਗ੍ਰਿਫ਼ਤਾਰ, ਅੱਤਵਾਦੀ ਅਰਸ਼ ਡੱਲਾ ਦੇ ਗਰੁੱਪ ਨੂੰ ਦੇਣੇ ਸਨ ਹਥਿਆਰ