ਬਰਨਾਲਾ:ਸਿਹਤ ਵਿਭਾਗ ਬਰਨਾਲਾ ਵੱਲੋਂ ਮੋਤੀਆ ਮੁਕਤ ਮੁਹਿੰਮ ਤਹਿਤ ਰੁਦਰ ਸ਼ਿਵ ਮੰਦਿਰ ਪੱਥਰਾਂ ਵਾਲੀ ਭਦੌੜ ਵਿਖੇ ਕੈਂਪ ਲਗਾਇਆ ਗਿਆ। ਸਿਵਲ ਸਰਜਨ ਬਰਨਾਲਾ ਡਾ.ਜਸਵੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਤਪਾ ਡਾ.ਨਵਜੋਤਪਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਮੋਤੀਆ ਬਿੰਦ ਮੁਕਤ ਮੁਹਿੰਮ ਤਹਿਤ ਕੈਂਪ ਲਗਾਇਆ ਗਿਆ।
300 ਮਰੀਜ਼ਾਂ ਦੀਆਂ ਅੱਖਾਂ ਦਾ ਚੈਕਅੱਪ: ਇਸ ਕੈਂਪ ਵਿੱਚ ਸਿਵਲ ਹਸਪਤਾਲ ਬਰਨਾਲਾ ਵੱਲੋਂ ਡਾ. ਇੰਦੂ ਬਾਂਸਲ ਆਪਣੀ ਟੀਮ ਸਮੇਤ ਉਚੇਚੇ ਤੌਰ ਉਤੇ ਪੁੱਜੇ। ਜਿੰਨ੍ਹਾਂ ਨੇ ਲਗਭਗ 300 ਮਰੀਜ਼ਾਂ ਦੀਆਂ ਅੱਖਾਂ ਦਾ ਚੈਕਅੱਪ ਕੀਤਾ । ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਜਿੰਨ੍ਹਾਂ ਮਰੀਜ਼ਾਂ ਦੇ ਅੱਖਾਂ ਵਿੱਚ ਚਿੱਟਾ ਮੋਤੀਆਂ ਪਾਇਆ ਗਿਆ, ਉਹਨਾਂ ਦੇ ਮੌਕੇ ਤੇ ਹੀ ਬਲਕਾਰ ਸਿੰਘ ਐਲ.ਟੀ.ਵੱਲੋਂ ਮੁਫਤ ਟੈਸਟ ਕੀਤੇ ਗਏ।