ਬਰਨਾਲਾ: ਨਾਨਕਸਰ ਠਾਠ ਬਰਨਾਲਾ ਵਿਖੇ ਬੇਰੁਜ਼ਗਾਰ ਡੀਪੀਈ (873) ਅਧਿਆਪਕ ਯੂਨੀਅਨ ਦੀ ਮੀਟਿੰਗ ਹੋਈ। ਜਿਸ ਵਿੱਚ 31 ਜਨਵਰੀ ਨੂੰ ਸਿੱਖਿਆ ਮੰਤਰੀ ਦੀ ਸੰਗਰੂਰ ਵਿਖੇ ਕੋਠੀ ਦਾ ਘਿਰਾਓ ਕਰਨ ਸਬੰਧੀ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਗੋਲਡੀ ਨੇ ਕਿਹਾ ਕਿ ਪਿਛਲੇ 29 ਦਿਨਾਂ ਤੋਂ ਪੰਜ ਬੇਰੁਜ਼ਗਾਰ ਜਥੇਬੰਦੀਆਂ ਦਾ ਪੱਕਾ ਸਾਂਝਾ ਮੋਰਚਾ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਲਗਾਤਾਰ ਚਲਦਾ ਆ ਰਿਹਾ ਹੈ।
ਗੂੰਗੀ ਬੋਲੀ ਸਰਕਾਰ ਨੂੰ ਜਗਾਉਣ ਲਈ ਬੇਰੁਜ਼ਗਾਰਾਂ ਦਾ ਵੱਡਾ ਇੱਕਠ
ਹਰਪ੍ਰੀਤ ਗੋਲਡੀ ਨੇ ਕਿਹਾ ਕਿ ਲੱਖਾਂ ਬੇਰੋਜ਼ਗਾਰ ਉੱਚ ਪੱਧਰੀ ਸਿੱਖਿਆ ਪ੍ਰਾਪਤ ਕਰਨ ਦੇ ਬਾਵਜੂਦ ਵੀ ਵਿਹਲੇ ਭੱਟਕ ਰਹੇ ਹਨ ਪਰ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਬੇਰੁਜ਼ਗਾਰਾਂ ਦੀਆ ਮੰਗਾ ਵੱਲ ਕੋਈ ਧਿਆਨ ਨਹੀਂ ਦੇ ਰਹੇ। ਇਸ ਲਈ ਇਸ ਗੂੰਗੀ ਬੋਲੀ ਸਰਕਾਰ ਨੂੰ ਜਗਾਉਣ ਲਈ 31 ਜਨਵਰੀ ਨੂੰ ਪੰਜਾਬ ਦੇ ਬੇਰੁਜ਼ਗਾਰਾਂ ਦਾ ਵੱਡਾ ਇੱਕਠ ਸੰਗਰੂਰ ਵਿਖੇ ਕੀਤਾ ਜਾਵੇਗਾ।
ਸਿੱਖਿਆ ਵਿਭਾਗ ਵਿੱਚ ਕਈ ਅਸਾਮੀਆਂ ਖਾਲੀ ਪਈਆਂ
ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਵੱਡੀ ਗਿਣਤੀ ਵਿੱਚ ਅਸਾਮੀਆਂ ਖਾਲੀ ਪਈਆਂ ਹਨ। ਇਸ ਲਈ ਡੀਪੀਈ ਯੂਨੀਅਨ ਪੰਜਾਬ ਦੀ ਮੰਗ ਹੈ ਕਿ ਸਰਕਾਰ 873 ਪੋਸਟਾਂ ਵਿੱਚ 1000 ਪੋਸਟਾਂ ਦਾ ਹੋਰ ਵਾਧਾ ਕਰੇ ਤਾਂ ਕਿ ਨੌਜਵਾਨ ਆਪਣੇ ਰੁਜ਼ਗਾਰ 'ਤੇ ਲੱਗ ਸਕਣ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀਆ ਮੰਗਾਂ ਵੱਲ ਧਿਆਨ ਨਹੀਂ ਕੀਤਾ ਤਾਂ ਸੰਘਰਸ਼ ਨੂੰ ਹੋਰ ਵੀ ਤਿਖਾ ਕੀਤਾ ਜਾਵੇਗਾ ਅਤੇ ਹਰ ਪਿੰਡ ਅਤੇ ਸ਼ਹਿਰ ਜਾ ਕੇ ਸਾਰੇ ਬੇਰੁਜ਼ਗਾਰਾਂ ਨੂੰ ਲਾਮਬੰਦ ਕੀਤਾ ਜਾਵੇਗਾ।