ਬਰਨਾਲਾ:ਖੇਤੀ ਕਾਨੂੰਨਾਂ (Agricultural laws) ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਭਲਕੇ 26 ਨਵੰਬਰ ਨੂੰ ਇੱਕ ਸਾਲ ਪੂਰਾ ਹੋ ਜਾਵੇਗਾ। ਦਿੱਲੀ ਵਿਖੇ ਕਿਸਾਨ ਅੰਦੋਲਨ ਦੀ ਵਰ੍ਹੇਗੰਢ ਮਨਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਲਈ ਰਵਾਨਾ ਹੋ ਰਹੇ ਹਨ।
ਕਿਸਾਨ ਅੰਦੋਲਨ ਦੀ ਵਰ੍ਹੇਗੰਢ ਮਨਾਉਣ ਲਈ ਵੱਡੀ ਗਿਣਤੀ 'ਚ ਕਿਸਾਨ ਹੋਏ ਦਿੱਲੀ ਲਈ ਰਵਾਨਾ ਇਸੇ ਸਿਲਸਿਲੇ ਤਹਿਤ ਬਰਨਾਲਾ ਦੇ ਟੋਲ ਪਲਾਜ਼ਾ (Toll Plaza) ਤੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਦਾ ਕਾਫ਼ਲਾ ਦਿੱਲੀ ਦੇ ਟਿੱਕਰੀ ਬਾਰਡਰ ਲਈ ਰਵਾਨਾ ਹੋਇਆ। ਕਿਸਾਨਾਂ ਨੇ ਬੱਸਾਂ, ਗੱਡੀਆ, ਟਰੱਕ ਅਤੇ ਟਰੈਕਟਰ ਟਰਾਲੀਆਂ ਭਰ ਕੇ ਦਿੱਲੀ ਨੂੰ ਚਾਲੇ ਪਾਏ।
ਕਿਸਾਨ ਅੰਦੋਲਨ ਦੀ ਵਰ੍ਹੇਗੰਢ ਮਨਾਉਣ ਲਈ ਵੱਡੀ ਗਿਣਤੀ 'ਚ ਕਿਸਾਨ ਹੋਏ ਦਿੱਲੀ ਲਈ ਰਵਾਨਾ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਫ਼ੈਸਲਾ ਲੈਣਾ ਕਿਸਾਨ ਅੰਦੋਲਨ ਦੀ ਵੱਡੀ ਜਿੱਤ ਹੈ। ਇਹ ਜਿੱਤ ਇਕੱਲੇ ਕਿਸਾਨਾਂ ਦੀ ਜਿੱਤ ਨਹੀਂ, ਬਲਕਿ ਇਸ ਅੰਦੋਲਨ ਦੌਰਾਨ ਸਹਿਯੋਗ ਦੇਣ ਵਾਲੇ ਹਰ ਵਰਗ ਦੀ ਜਿੱਤ ਹੈ।
ਕਿਸਾਨ ਅੰਦੋਲਨ ਦੀ ਵਰ੍ਹੇਗੰਢ ਮਨਾਉਣ ਲਈ ਵੱਡੀ ਗਿਣਤੀ 'ਚ ਕਿਸਾਨ ਹੋਏ ਦਿੱਲੀ ਲਈ ਰਵਾਨਾ ਕਿਸਾਨਾਂ ਨੇ ਕਿਹਾ ਹੈ ਕਿ ਐਮਐਸਪੀ ਸਮੇਤ, ਕਿਸਾਨਾਂ ਤੇ ਦਰਜ਼ ਹੋਏ ਪਰਚੇ ਰੱਦ ਕਰਨ, ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਵਾਉਣ, ਬਿਜਲੀ ਸੋਧ ਬਿੱਲ ਵਾਪਸ ਕਰਵਾਉਣ, ਪ੍ਰਦੂਸ਼ਨ ਬਿੱਲ ਵਾਪਸ ਕਰਵਾਉਣ ਦੀਆਂ ਮੰਗਾਂ ਵੀ ਮਨਜ਼ੂਰ ਕਰਵਾਉਣੀਆਂ ਹਨ।
ਕਿਸਾਨ ਅੰਦੋਲਨ ਦੀ ਵਰ੍ਹੇਗੰਢ ਮਨਾਉਣ ਲਈ ਵੱਡੀ ਗਿਣਤੀ 'ਚ ਕਿਸਾਨ ਹੋਏ ਦਿੱਲੀ ਲਈ ਰਵਾਨਾ ਜਦੋਂ ਤੱਕ ਇਹ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਸੰਘਰਸ਼ ਵਾਪਸ ਨਹੀਂ ਲਿਆ ਜਾਵੇਗਾ ਅਤੇ ਉਹਨਾਂ ਦਾ ਅੰਦੋਲਨ ਦਿੱਲੀ ਵਿਖੇ ਪਹਿਲਾਂ ਸੰਘਰਸ਼ ਜਾਰੀ ਰੱਖਣਗੇ।
ਇਹ ਵੀ ਪੜੋ:ਅੰਮ੍ਰਿਤਸਰ 'ਚ ਰਾਤ ਦੇ ਹਨ੍ਹੇਰੇ 'ਚ ਚੋਰ ਟਰੱਕ ਲੈ ਕੇ ਹੋਏ ਫ਼ਰਾਰ