ਗੱਡੀ ਵਿਚੋਂ ਲਾਸ਼ ਮਿਲਣ ਦੇ ਮਾਮਲੇ ਵਿਚ ਆਇਆ ਨਵਾਂ ਮੋੜ ਬਰਨਾਲਾ : ਬਰਨਾਲਾ ਦੀ ਸ਼ਿਵ ਵਾਟਿਕਾ ਕਾਲੋਨੀ ਵਿੱਚ ਬੀਤੀ 24 ਫਰਵਰੀ ਦੀ ਰਾਤ ਨੂੰ ਇੱਕ ਕਾਰ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ ਅਤੇ ਉਸ ਜਾਂਚ ਦੌਰਾਨ ਪੁਲਿਸ ਪ੍ਰਸ਼ਾਸਨ ਨੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਖਦਸ਼ਾ ਜਤਾਇਆ ਗਿਆ ਸੀ ਅਤੇ 174 ਤਹਿਤ ਕਾਰਵਾਈ ਕਰਕੇ ਮੁਕੱਦਮਾ ਦਰਜ ਕੀਤਾ ਗਿਆ ਸੀ। ਪਰ ਮ੍ਰਿਤਕ ਦੀ ਇੱਕ ਵੀਡੀਓ ਵਾਇਰਲ ਹੋਈ ਹੈ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਇਸ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਰਿਹਾ ਹੈ। ਮ੍ਰਿਤਕ ਦੇ ਪਰਿਵਾਰ ਨੇ ਇੱਕ ਸ਼ਿਕਾਇਤ ਦੇ ਕੇ ਮਾਮਲੇ ਦੀ ਮੁੜ ਤੋਂ ਜਾਂਚ ਕਰ ਕੇ ਮੁਲਜ਼ਮਾਂ 'ਤੇ ਕਾਰਵਾਈ ਦੀ ਮੰਗ ਕੀਤੀ ਹੈ।
ਥਾਣੇ ਬਾਹਰ ਪ੍ਰਦਰਸ਼ਨ :ਇਸ ਵਾਇਰਲ ਵੀਡੀਓ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਨਸਾਫ ਦੀ ਮੰਗ ਕਰਦੇ ਹੋਏ ਥਾਣੇ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਅੱਜ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਵੱਲੋਂ ਸਿਟੀ ਥਾਣਾ ਬਰਨਾਲਾ ਦੇ ਬਾਹਰ ਆਪਣਾ ਰੋਹ ਜ਼ਾਹਰ ਕੀਤਾ ਜਾ ਰਿਹਾ ਹੈ। ਇਸ ਵਾਇਰਲ ਵੀਡੀਓ ਵਿਚ ਮ੍ਰਿਤਕ ਵਲੋਂ ਜਿਸ ਔਰਤ ਦਾ ਨਾਮ ਲਿਆ ਜਾ ਰਿਹਾ ਹੈ, ਪਰਿਵਾਰ ਵਲੋਂ ਉਸ ਔਰਤ ਨੂੰ ਸਖਤ ਤੋਂ ਸਖਤ ਸਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਜਿਸ ਨੇ ਮ੍ਰਿਤਕ ਨੂੰ ਮਰਨ ਲਈ ਮਜਬੂਰ ਕੀਤਾ।
ਇਹ ਵੀ ਪੜ੍ਹੋ :Punjab Govt moves SC: ਪੰਜਾਬ ਸਰਕਾਰ 'ਵਿਧਾਨ ਸਭਾ ਸੈਸ਼ਨ' ਬੁਲਾਉਣ ਲਈ ਪਹੁੰਚੀ ਸੁਪਰੀਮ ਕੋਰਟ
ਮ੍ਰਿਤਕ ਦੀ ਭੈਣ ਕਰਮਜੀਤ ਕੌਰ ਦਾ ਕਹਿਣਾ ਹੈ ਕਿ ਪੁਲਿਸ ਨੇ ਕਾਰਵਾਈ ਕਰ ਕੇ ਸਾਨੂੰ ਕਿਹਾ ਸੀ ਕਿ ਸਾਡੇ ਭਰਾ ਗੁਰਜੀਤ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ ਹੈ, ਜਿਸ ਉਤੇ ਅਸੀਂ ਉਸ ਦਾ ਸਸਕਾਰ ਕਰ ਦਿੱਤਾ, ਪਰ ਅਗਲੇ ਦਿਨ ਇਕ ਵੀਡੀਓ ਸਾਨੂੰ ਮਿਲੀ ਹੈ ਜਿਸ ਵਿਚ ਉਹ ਇਕ ਸੋਨੀ ਨਾਂ ਦੀ ਔਰਤ ਦਾ ਨਾਂ ਲੈ ਰਿਹਾ ਹੈ, ਜਿਸ ਨੂੰ ਉਹ ਆਪਣੀ ਮੌਤ ਦਾ ਕਾਰਨ ਵੀ ਦੱਸ ਰਿਹਾ ਹੈ। ਪਰਿਵਾਰਕ ਮੈਂਬਰਾਂ ਮੰਗ ਕਰ ਰਿਹਾ ਹੈ ਕਿ ਉਕਤ ਔਰਤ ਤੇ ਉਸ ਦੇ ਪਰਿਵਾਰ ਖਿਲਾਫ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ :Kaumi insaaf morcha dharna in dmc: DMC ਲੁਧਿਆਣਾ ਵਿੱਚ ਕੌਮੀ ਇਨਸਾਫ ਮੋਰਚੇ ਵੱਲੋਂ ਹੰਗਾਮਾ, DMC ਪੁਲਿਸ ਛਾਉਣੀ 'ਚ ਤਬਦੀਲ
ਪੋਸਟਮਾਰਟਮ ਰਿਪੋਰਟ ਆਉਣ ਦੀ ਉਡੀਕ :ਇਸ ਸਾਰੇ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਿਟੀ ਬਰਨਾਲਾ ਦੇ ਐੱਸਐੱਚਓ ਬਲਜੀਤ ਸਿੰਘ ਨੇ ਦੱਸਿਆ ਕਿ ਬੀਤੀ 24 ਫਰਵਰੀ ਨੂੰ ਸੂਚਨਾ ਦੇ ਆਧਾਰ 'ਤੇ ਇੱਕ ਗੱਡੀ 'ਚੋਂ ਇੱਕ ਮ੍ਰਿਤਕ ਦੀ ਲਾਸ਼ ਮਿਲੀ ਸੀ, ਜਿਸ ਦੀ ਪਛਾਣ ਗੁਰਜੀਤ ਸਿੰਘ ਵਜੋਂ ਹੋਈ ਸੀ। ਜਿਸ ਦੌਰਾਨ ਜਾਂਚ ਤੋਂ ਬਾਅਦ 174 ਦੀ ਕਾਰਵਾਈ ਕਰ ਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਪੋਸਟਮਾਰਟਮ ਦੀ ਰਿਪੋਰਟ ਆਉਣੀ ਬਾਕੀ ਹੈ, ਪਰ ਹੁਣ ਇੱਕ ਵਾਇਰਲ ਵੀਡੀਓ ਸਾਹਮਣੇ ਆਉਣ ਦੀ ਗੱਲ ਕਹੀ ਜਾ ਰਹੀ ਹੈ। ਜਿਵੇਂ ਹੀ ਸਾਰੇ ਸਬੂਤ ਦਸਤਾਵੇਜ਼ ਸਾਹਮਣੇ ਆਉਣਗੇ ਅਤੇ ਪੂਰੀ ਘਟਨਾ ਦੀ ਜਾਂਚ ਨਵੇਂ ਤਰੀਕੇ ਨਾਲ ਕੀਤੀ ਜਾਵੇਗੀ।