ਪੰਜਾਬ

punjab

ETV Bharat / state

ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੇਂਟਿੰਗ ਮੁਕਾਬਲੇ ਕਰਵਾਏ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਸਕੂਲ ਸਿੱਖਿਆ ਵਿਭਾਗ ਦੇ ਸਹਿਯੋਗ ਸਦਕਾ ਜ਼ਿਲ੍ਹੇ ਭਰ ’ਚ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ।

ਤਸਵੀਰ
ਤਸਵੀਰ

By

Published : Mar 1, 2021, 8:19 PM IST

ਬਰਨਾਲਾ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਸਕੂਲ ਸਿੱਖਿਆ ਵਿਭਾਗ ਦੇ ਸਹਿਯੋਗ ਸਦਕਾ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ।

ਇਸ ਦੀ ਜਾਣਕਾਰੀ ਦਿੰਦਿਆਂ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ) ਸਰਬਜੀਤ ਸਿੰਘ ਤੂਰ ਅਤੇ ਉਪ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ) ਹਰਕੰਵਲਜੀਤ ਕੌਰ ਨੇ ਦੱਸਿਆ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਅੱਜ ਸਰਕਾਰੀ ਹਾਈ ਸਕੂਲ ਮੌੜਾਂ ਅਤੇ ਸਰਕਾਰੀ ਹਾਈ ਸਕੂਲ ਧੂਰਕੋਟ ਵਿੱਚ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ।

ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੇਂਟਿੰਗ ਮੁਕਾਬਲੇ ਕਰਵਾਏ

ਇਸ ਸਬੰਧੀ ਜਾਣਕਾਰੀ ਦਿੰਦਿਆ ਮੌੜਾਂ ਸਕੂਲ ਦੇ ਹੈਡਮਾਸਟਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ 30 ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੁਕਾਬਲੇ ਵਿੱਚ ਬੇਅੰਤ ਕੌਰ ਨੌਂਵੀਂ ਬੀ ਜਮਾਤ ਨੇ ਪਹਿਲਾ, ਪਰਦੀਪ ਸਿੰਘ ਨੌਵੀਂ ਸੀ ਨੇ ਦੂਜਾ ਤੇ ਅਮਨਦੀਪ ਕੌਰ ਨੌਵੀਂ ਏ ਨੇ ਤੀਜਾ ਸਥਾਨ ਹਾਸਲ ਕੀਤਾ।

ਇਸ ਦੌਰਾਨ ਧੂਰਕੋਟ ਸਕੂਲ ਦੀ ਮੁਖੀ ਹਰਪ੍ਰੀਤ ਕੌਰ ਨੇ ਦੱਸਿਆ ਕਿ ਪੇਂਟਿੰਗ ਮੁਕਾਬਲੇ ਵਿਚ 25 ਬੱਚਿਆਂ ਨੇ ਭਾਗ ਲਿਆ। ਉਨਾਂ ਦੱਸਿਆ ਕਿ ਅਮਨ ਜਮਾਤ ਦਸਵੀਂ ਨੇ ਪਹਿਲਾ, ਅਰਸ਼ਪ੍ਰੀਤ ਕੌਰ ਨੌਵੀਂ ਨੇ ਦੂਜਾ ਤੇ ਜਸ਼ਨਪ੍ਰੀਤ ਕੌਰ ਦਸਵੀਂ ਨੇ ਤੀਜਾ ਸਥਾਨ ਹਾਸਲ ਕੀਤਾ।

ABOUT THE AUTHOR

...view details