ਬਰਨਾਲਾ: ਬਰਨਾਲਾ-ਬਠਿੰਡਾ ਨੈਸ਼ਨਲ ਹਾਈਵੇ 'ਤੇ ਤਪਾ ਮੰਡੀ ਨੇੜੇ ਇੱਕ ਟਰੱਕ ਦੀ ਜੀਪ ਨਾਲ ਟੱਕਰ ਹੋਣ ਤੋਂ ਬਾਅਦ ਭਿਆਨਕ ਅੱਗ ਲੱਗ ਗਈ। ਇਸ ਸੜਕ ਹਾਦਸੇ 'ਚ ਦੋ ਲੋਕ ਜ਼ਖਮੀ ਹੋ ਗਏ। ਰਾਹਗੀਰਾਂ ਵੱਲੋਂ ਸੂਚਨਾ ਮਿਲਣ ਮਗਰੋਂ ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪੁੱਜ ਕੇ ਅੱਗ 'ਤੇ ਕਾਬੂ ਪਾਇਆ।
ਬਰਨਾਲਾ: ਸੰਘਣੀ ਧੁੰਦ ਕਾਰਨ ਜੀਪ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ, ਦੋ ਜ਼ਖਮੀ - ਫਾਇਰ ਬ੍ਰਿਗੇਡ
ਬਰਨਾਲਾ-ਬਠਿੰਡਾ ਨੈਸ਼ਨਲ ਹਾਈਵੇ 'ਤੇ ਸੰਘਣੀ ਧੁੰਦ ਕਾਰਨ ਸੜਕ ਹਾਦਸਾ ਵਾਪਰਨ ਦੀ ਖ਼ਬਰ ਹੈ। ਬਠਿੰਡਾ ਨੈਸ਼ਨਲ ਹਾਈਵੇ 'ਤੇ ਤਪਾ ਮੰਡੀ ਨੇੜੇ ਧੁੰਦ ਕਾਰਨ ਇੱਕ ਜੀਪ ਤੇ ਟਰੱਕ ਵਿਚਾਲੇ ਟੱਕਰ ਹੋ ਗਈ। ਟੱਕਰ ਤੋਂ ਬਾਅਦ ਟਰੱਕ 'ਚ ਅੱਗ ਲੱਗ ਗਈ। ਇਸ ਸੜਕ ਹਾਦਸੇ 'ਚ ਦੋ ਲੋਕ ਜ਼ਖਮੀ ਹੋਏ ਹਨ।
ਇਸ ਸੜਕ ਹਾਦਸੇ ਬਾਰੇ ਪੁਲਿਸ ਥਾਣਾ ਤਪਾ ਮੰਡੀ ਦੇ ਐਸਐਚਓ ਨਰਦੇਵ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਸੰਘਣੀ ਧੁੰਦ ਕਾਰਨ ਹੋਇਆ ਹੈ। ਸੰਘਣੀ ਧੁੰਦ ਵਿਚਾਲੇ ਬਠਿੰਡਾ ਤੋਂ ਬਰਨਾਲਾ ਜਾ ਰਹੇ ਟਰੱਕ ਦੇ ਅਚਾਨਕ ਸਾਹਮਣੇ ਆਉਣ ਕਾਰਨ ਜੀਪ ਨਾਲ ਭਿਆਨਕ ਟੱਕਰ ਹੋ ਗਈ। ਜੀਪ ਤੇ ਟਰੱਕ ਵਿਚਾਲੇ ਟੱਕਰ ਇਨ੍ਹੀਂ ਕੁ ਭਿਆਨਕ ਸੀ ਕਿ ਇਸ ਦੇ ਕੁੱਝ ਹੀ ਸਮੇਂ 'ਚ ਟਰੱਕ ਨੂੰ ਅੱਗ ਲੱਗ ਗਈ। ਟਰੱਕ ਡਰਾਈਵਰ ਨੇ ਮੁਸ਼ਕਲ ਨਾਲ ਆਪਣੀ ਜਾਨ ਬਚਾਈ। ਇਸ ਦੌਰਾਨ ਦੋਵੇਂ ਗੱਡੀਆਂ ਦੇ ਡਰਾਈਵਰ ਜ਼ਖਮੀ ਹੋ ਗਏ। ਰਾਹਗੀਰਾਂ ਨੇ ਪੁਲਿਸ ਤੇ ਫਾਇਰ ਬ੍ਰਿਗੇਡ ਨੂੰ ਇਸ ਹਾਦਸੇ ਸਬੰਧੀ ਸੂਚਨਾ ਦਿੱਤੀ।
ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪੁੱਜ ਕੇ ਟਰੱਕ 'ਚ ਲੱਗੀ ਅੱਗ ਬੁਝਾਈ। ਪੁਲਿਸ ਨੇ ਦੋਹਾਂ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਹੈ। ਅਧਿਕਾਰੀ ਨੇ ਦੱਸਿਆ ਕਿ ਇਸ ਹਾਦਸੇ 'ਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਟਰੱਕ ਡਰਾਈਵਰ ਨੂੰ ਲੱਖਾਂ ਦਾ ਨੁਕਸਾਨ ਹੋਇਆ ਹੈ। ਪੁਲਿਸ ਅਧਿਕਾਰੀ ਨੇ ਲੋਕਾਂ ਨੂੰ ਸੰਘਣੀ ਧੁੰਦ ਵਿਚਾਲੇ ਸਾਵਧਾਨੀ ਤੇ ਗੱਡੀਆਂ 'ਤੇ ਰਿਫਲੈਕਟਰ ਲਾ ਕੇ ਗੱਡੀ ਚਲਾਉਣ ਦੀ ਅਪੀਲ ਕੀਤੀ ਹੈ।