ਬਰਨਾਲਾ: ਵੀਰਵਾਰ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਵਰਿੰਦਰ ਅਗਰਵਾਲ ਵੱਲੋਂ ਬਰਨਾਲਾ ਦੀ ਜ਼ਿਲ੍ਹਾ ਜੇਲ੍ਹ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਰੁਪਿੰਦਰ ਸਿੰਘ ਅਤੇ ਜੇਲ੍ਹ ਸੁਪਰਡੰਟ ਰਾਜਦੀਪ ਸਿੰਘ ਵੀ ਹਾਜ਼ਰ ਰਹੇ।
ਜੇਲ੍ਹ ਪਹੁੰਚਣ ’ਤੇ ਉਨ੍ਹਾਂ ਵੱਲੋਂ ਵਾਲਾਤੀਆਂ ਨੂੰ ਉਨ੍ਹਾਂ ਦੇ ਕੇਸਾਂ ਵਿੱਚ ਆ ਰਹੀਆਂ ਮੁਸ਼ਕਿਲਾਂ ਬਾਰੇ ਸੁਣਿਆ ਗਿਆ ਅਤੇ ਸਮੱਸਿਆਵਾਂ ਦੇ ਮੌਕੇ ਤੇ ਹੱਲ ਵੀ ਦੱਸੇ ਗਏ। ਇਸ ਤੋਂ ਇਲਾਵਾਂ ਉਨ੍ਹਾਂ ਨੇ ਬੰਦੀਆਂ ਨੂੰ ਹਦਾਇਤ ਕੀਤੀ ਕਿ ਕੋਵਿਡ-19 ਦੇ ਚੱਲਦਿਆਂ ਹਰੇਕ ਬੰਦੀ ਮਾਸਕ ਨੂੰ ਠੀਕ ਤਰੀਕੇ ਨਾਲ ਲਗਾ ਕੇ ਰੱਖੇ ਅਤੇ ਸਮਾਜਿਕ ਦੂਰੀ ਦਾ ਪਾਲਣ ਕਰਨਾ ਵੀ ਯਕੀਨੀ ਬਣਾਇਆ ਜਾਵੇ। ਇਸ ਤੋਂ ਬਾਅਦ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਬਰਨਾਲਾ ਵੱਲ੍ਹੋਂ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੂੰ ਨਿਰਦੇਸ਼ ਜਾਰੀ ਕੀਤੇ ਗਏ ਕਿ ਜਰੂਰਤਮੰਦ ਵਿਅਕਤੀ ਨੂੰ ਮੁਫ਼ਤ ਵਕੀਲ ਦੀਆਂ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ।