ਪੰਜਾਬ

punjab

ETV Bharat / state

ਭਦੌੜ ਤੋਂ ਆਪ ਨੇ ਲਾਭ ਸਿੰਘ ਉਗੋਕੇ ਨੂੰ ਐਲਾਨਿਆ ਉਮੀਦਵਾਰ - Assembly elections

ਪੰਜਾਬ ਵਿੱਚ ਹੋਣ ਜਾ ਰਹੀਆਂ 2022 ਵਿਧਾਨ ਸਭਾ ਦੀਆਂ ਚੋਣਾਂ (2022 Assembly Elections) ਨੂੰ ਲੈ ਕੇ ਆਮ ਆਦਮੀ ਪਾਰਟੀ (Aam Aadmi Party) ਦੇ ਵੱਲੋਂਂ ਦੂਜੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਜਿਸ ਵਿੱਚ ਬਰਨਾਲਾ ਜ਼ਿਲ੍ਹੇ ਦੇ ਹਲਕਾ ਭਦੌੜ ਤੋਂ ਲਾਭ ਸਿੰਘ ਨੂੰ ਟਿਕਟ ਦੇ ਕੇ ਬਤੌਰ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰਾ ਗਿਆ ਹੈ। ਲਾਭ ਸਿੰਘ ਹਲਕਾ ਭਦੌੜ ਵਿਚਲੇ ਪਿੰਡ ਦੇ ਰਹਿਣ ਵਾਲਾ ਹੈ, ਜੋ 2013 ਤੋਂ ਆਮ ਆਦਮੀ ਪਾਰਟੀ ਦਾ ਇੱਕ ਵਰਕਰ ਦੇ ਤੌਰ 'ਤੇ ਕੰਮ ਕਰਦਾ ਆ ਰਿਹਾ ਹੈ।

ਭਦੌੜ ਤੋਂ ਆਪ ਨੇ ਲਾਭ ਸਿੰਘ ਉਗੋਕੇ ਨੂੰ ਐਲਾਨਿਆ ਉਮੀਦਵਾਰ
ਭਦੌੜ ਤੋਂ ਆਪ ਨੇ ਲਾਭ ਸਿੰਘ ਉਗੋਕੇ ਨੂੰ ਐਲਾਨਿਆ ਉਮੀਦਵਾਰ

By

Published : Dec 10, 2021, 9:59 PM IST

ਬਰਨਾਲਾ: ਪੰਜਾਬ ਵਿੱਚ ਹੋਣ ਜਾ ਰਹੀਆਂ 2022 ਵਿਧਾਨ ਸਭਾ ਦੀਆਂ ਚੋਣਾਂ (2022 Assembly Elections) ਨੂੰ ਲੈ ਕੇ ਆਮ ਆਦਮੀ ਪਾਰਟੀ (Aam Aadmi Party) ਦੇ ਵੱਲੋਂਂ ਦੂਜੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਜਿਸ ਵਿੱਚ ਬਰਨਾਲਾ ਜ਼ਿਲ੍ਹੇ ਦੇ ਹਲਕਾ ਭਦੌੜ ਤੋਂ ਲਾਭ ਸਿੰਘ ਨੂੰ ਟਿਕਟ ਦੇ ਕੇ ਬਤੌਰ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰਾ ਗਿਆ ਹੈ। ਲਾਭ ਸਿੰਘ ਹਲਕਾ ਭਦੌੜ ਵਿਚਲੇ ਪਿੰਡ ਦੇ ਰਹਿਣ ਵਾਲਾ ਹੈ, ਜੋ 2013 ਤੋਂ ਆਮ ਆਦਮੀ ਪਾਰਟੀ ਦਾ ਇੱਕ ਵਰਕਰ ਦੇ ਤੌਰ 'ਤੇ ਕੰਮ ਕਰਦਾ ਆ ਰਿਹਾ ਹੈ।

ਇਸ ਮੌਕੇ ਲਾਭ ਸਿੰਘ ਉਗੋਕੇ ਨੇ ਗੱਲ ਕਰਦੇ ਹੋਏ ਦੱਸਿਆ ਕਿ ਉਸਦਾ ਅਤੇ ਉਸਦੇ ਪੂਰੇ ਪਰਿਵਾਰ ਦਾ ਰਾਜਨੀਤੀ ਦੇ ਨਾਲ ਕੋਈ ਵੀ ਸੰਬੰਧ ਨਹੀਂ ਹੈ। ਉਹ ਤਾਂ ਆਮ ਆਦਮੀ ਪਾਰਟੀ ਦੀ 2013 ਦੇ ਬਾਅਦ ਲਹਿਰ ਵਿੱਚ ਇਨ੍ਹਾਂ ਦੇ ਨਾਲ ਜੁੜਿਆ ਸੀ ਅਤੇ ਅੱਜ ਆਮ ਆਦਮੀ ਪਾਰਟੀ ਨੇ ਉਸਦੀ ਮਿਹਨਤ ਨੂੰ ਵੇਖਦੇ ਹੋਏ ਇਹ ਜਿੰਮੇਵਾਰੀ ਦਿੱਤੀ ਹੈ।

ਇਹ ਵੀ ਪੜ੍ਹੋ:ਆਪ ਨੇ CM Channi ਲਈ ਇਨਾਮ ਐਲਾਨਿਆ

ਜਿਸਦੇ ਲਈ ਉਹ ਆਮ ਆਦਮੀ ਪਾਰਟੀ (Aam Aadmi Party) ਦੀ ਹਾਈ ਕਮਾਂਡ ਦਾ ਧੰਨਵਾਦ ਕਰਦਾ ਹੈ। ਉਹਨਾਂ ਕਿਹਾ ਕਿ ਆਪਣੇ ਹਲਕੇ ਦੇ ਪਾਰਟੀ ਵਲੰਟੀਅਰ ਸਾਥੀਆਂ ਦੇ ਸਹਿਯੋਗ ਨਾਲ ਇਹ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ।

ਜ਼ਿਕਰਯੋਗ ਹੈ ਕਿ ਬਰਨਾਲਾ ਜ਼ਿਲ੍ਹੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਬਰਨਾਲਾ, ਮਹਿਲ ਕਲਾਂ ਅਤੇ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਤਿੰਨੇ ਉਮੀਦਵਾਰ ਐਲਾਨ ਦਿੱਤੇ ਗਏ ਹਨ। ਬਰਨਾਲਾ ਤੋਂ ਪਾਰਟੀ ਨੇ ਮੌਜੂਦਾ ਵਿਧਾਇਕ ਤੇ ਸੂਬਾ ਯੂਥ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਅਤੇ ਮਹਿਲ ਕਲਾਂ ਤੋਂ ਮੌਜੂਦਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।

ਇਹ ਵੀ ਪੜ੍ਹੋ:Punjab Assembly elections 2022: AAP ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ, ਇਨ੍ਹਾਂ ਨੂੰ ਦਿੱਤੀ ਟਿਕਟ

ABOUT THE AUTHOR

...view details