ਪੰਜਾਬ

punjab

ETV Bharat / state

ਨਿਗਮ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਬਰਨਾਲਾ 'ਚ ਖੋਲ੍ਹਿਆ ਦਫ਼ਤਰ - ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ

ਆਮ ਆਦਮੀ ਪਾਰਟੀ ਵੱਲੋਂ ਚੋਣ ਪ੍ਰਚਾਰ ਲਈ ਵਾਰਡ ਨੰਬਰ 31 ਵਿੱਚ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਇਸ ਦਫ਼ਤਰ ਦਾ ਉਦਘਾਟਨ ਵਿਸ਼ੇਸ਼ ਤੌਰ ’ਤੇ ਹਲਕਾ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਕੀਤਾ ਗਿਆ।

ਨਿਗਮ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਬਰਨਾਲਾ 'ਚ ਖੋਲ੍ਹਿਆ ਦਫ਼ਤਰ
ਨਿਗਮ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਬਰਨਾਲਾ 'ਚ ਖੋਲ੍ਹਿਆ ਦਫ਼ਤਰ

By

Published : Feb 7, 2021, 5:54 PM IST

ਬਰਨਾਲਾ: ਨਗਰ ਨਿਗਮ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੁੰਦੀਆਂ ਜਾ ਰਹੀਆਂ ਹਨ, ਜਿਸ ਲਈ ਆਜ਼ਾਦ ਅਤੇ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ। ਇਸੇ ਦੇ ਚੱਲਦਿਆਂ ਆਮ ਆਦਮੀ ਪਾਰਟੀ ਵੱਲੋਂ ਚੋਣ ਪ੍ਰਚਾਰ ਲਈ ਵਾਰਡ ਨੰਬਰ 31 ਵਿੱਚ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਇਸ ਦਫ਼ਤਰ ਦਾ ਉਦਘਾਟਨ ਵਿਸ਼ੇਸ਼ ਤੌਰ ’ਤੇ ਹਲਕਾ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਕੀਤਾ ਗਿਆ।

ਦਿੱਲੀ ’ਚ ਕੀਤੇ ਕੰਮਾਂ ਤੋਂ ਲੋਕ ਖੁਸ਼: ਵਿਧਾਇਕ ਮੀਤ ਹੇਅਰ

ਇਸ ਮੌਕੇ ਗੱਲਬਾਤ ਕਰਦਿਆਂ ਆਪ ਵਿਧਾਇਕ ਨੇ ਕਿਹਾ ਕਿ ਇਸ ਵਾਰ ਲੋਕ ਆਮ ਆਦਮੀ ਪਾਰਟੀ ਨੂੰ ਵਧ ਚੜ੍ਹ ਕੇ ਵੋਟਾਂ ਪਾਉਣਗੇ। ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਿਖੇ ਕੀਤੇ ਗਏ ਵਿਕਾਸ ਕਾਰਜ਼ਾਂ ਦੇ ਮਾਡਲ ਨੂੰ ਲੈ ਕੇ ਚੋਣਾਂ ਲੜੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨਗਰ ਨਿਗਮ ਚੋਣਾਂ ਜਿੱਤ ਕੇ ਵਿਧਾਨ ਸਭਾ ਲਈ ਆਪਣੀ ਮੈਦਾਨ ਤਿਆਰ ਕਰੇਗੀ। ਉਨ੍ਹਾਂ ਕਿਹਾ ਕਿ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਦੇ ਕੰਮਾਂ ਤੋਂ ਪੰਜਾਬ ਦੇ ਲੋਕ ਬਹੁਤ ਖੁਸ਼ ਹਨ ਅਤੇ ਦਿੱਲੀ ਵਰਗੀ ਸਰਕਾਰ ਬਣਦੀ ਦੇਖ ਰਹੇ ਹਨ।

ABOUT THE AUTHOR

...view details