ਪੰਜਾਬ

punjab

By

Published : Aug 10, 2022, 2:18 PM IST

ETV Bharat / state

ਆਪ ਦੇ ਜ਼ਿਲ੍ਹਾ ਪੱਧਰੀ ਦਫ਼ਤਰ ਦਾ ਖੇਡ ਮੰਤਰੀ ਮੀਤ ਹੇਅਰ ਨੇ ਕੀਤਾ ਉਦਘਾਟਨ

ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਆਪਣੇ ਕੰਮਕਾਜਾਂ ਲਈ ਖੱਜਲ ਖੁਆਰੀ ਤੋਂ ਬਚਾਉਣ ਲਈ ਪਾਰਟੀ ਵੱਲੋਂ ਦਫ਼ਤਰ ਖੋਲ੍ਹ ਕੇ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ ਤਾਂ ਜੋ ਕੋਈ ਵੀ ਵਿਅਕਤੀ ਵੱਖੋ ਵੱਖਰੇ ਅਦਾਰਿਆਂ ਵਿਚ ਖੱਜਲ ਖੁਆਰ ਨਾ ਹੋ ਸਕੇ।

ਖੇਡ ਮੰਤਰੀ ਮੀਤ ਹੇਅਰ
ਖੇਡ ਮੰਤਰੀ ਮੀਤ ਹੇਅਰ

ਬਰਨਾਲਾ:ਜ਼ਿਲ੍ਹਾ ਬਰਨਾਲਾ ਦੇ ਲੋਕਾਂ ਲਈ ਆਮ ਆਦਮੀ ਪਾਰਟੀ ਵਲੋਂ ਬਰਨਾਲਾ ਸ਼ਹਿਰ ਵਿੱਚ ਪਾਰਟੀ ਦਾ ਜ਼ਿਲ੍ਹਾ ਪੱਧਰੀ ਦਫ਼ਤਰ ਖੋਲ੍ਹਿਆ ਗਿਆ। ਜਿਸਦਾ ਉਦਘਾਟਨ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਕੀਤਾ ਗਿਆ। ਉਦਘਾਟਨ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਗੁਰਬਾਣੀ ਦੇ ਪਾਠ ਕਰਵਾਏ ਗਏ ਅਤੇ ਅਰਦਾਸ ਉਪਰੰਤ ਦਫ਼ਤਰ ਦੀ ਸ਼ੁਰੂਆਤ ਕੀਤੀ। ਇਸ ਮੌਕੇ ਜ਼ਿਲ੍ਹੇ ਭਰ ਵਿੱਚੋਂ ਪਾਰਟੀ ਦੇ ਵਰਕਰ, ਆਗੂ ਅਤੇ ਪ੍ਰਸ਼ਾਸ਼ਨ ਦੇ ਅਧਿਕਾਰੀ ਹਾਜ਼ਰ ਸਨ।

ਆਪ ਪਾਰਟੀ ਦੇ ਜਿਲ੍ਹਾ ਪੱਧਰੀ ਦਫ਼ਤਰ ਦਾ ਖੇਡ ਮੰਤਰੀ ਮੀਤ ਹੇਅਰ ਨੇ ਕੀਤਾ ਉਦਘਾਟਨ

ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਆਪਣੇ ਕੰਮਕਾਜਾਂ ਲਈ ਖੱਜਲ ਖੁਆਰੀ ਤੋਂ ਬਚਾਉਣ ਲਈ ਪਾਰਟੀ ਵੱਲੋਂ ਦਫ਼ਤਰ ਖੋਲ੍ਹ ਕੇ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ ਤਾਂ ਜੋ ਕੋਈ ਵੀ ਵਿਅਕਤੀ ਵੱਖੋ ਵੱਖਰੇ ਅਦਾਰਿਆਂ ਵਿਚ ਖੱਜਲ ਖੁਆਰ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਇਸ ਦਫਤਰ ਨੂੰ ਆਪ ਖੁਦ ਦੇਖਣਗੇ ਅਤੇ ਇਕ ਸਮੁੱਚੀ ਟੀਮ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਾਉਣ ਵਿਚ ਸਹਿਯੋਗ ਕੀਤਾ ਜਾਵੇਗਾ।

ਆਪ ਪਾਰਟੀ ਦੇ ਜਿਲ੍ਹਾ ਪੱਧਰੀ ਦਫ਼ਤਰ ਦਾ ਖੇਡ ਮੰਤਰੀ ਮੀਤ ਹੇਅਰ ਨੇ ਕੀਤਾ ਉਦਘਾਟਨ

ਦੂਜੇ ਪਾਸੇ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੇਟਲਿਫਟਰ ਵਿੱਚ ਖਿਡਾਰੀ ਹਰਜਿੰਦਰ ਕੌਰ ਵੱਲੋਂ ਬਰਾਊਂਜ਼ ਮੈਡਲ ਜਿੱਤਣ ਦੀ ਖੁਸ਼ੀ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਹ ਆਪ ਖੁਦ ਜਾ ਕੇ ਉਨ੍ਹਾਂ ਦੇ ਘਰ ਪਰਿਵਾਰ ਨੂੰ ਮਿਲਣਗੇ। ਪੰਜਾਬ ਸਰਕਾਰ ਵੱਲੋਂ ਵੀ ਬਣਦਾ ਮਾਣ ਸਨਮਾਨ ਇਸ ਖਿਡਾਰਣ ਨੂੰ ਦਿੱਤਾ ਜਾਵੇਗਾ। ਖਿਡਾਰਣ ਦੀ ਪੰਜਾਬ ਦੇ ਮੁੱਖ ਮੰਤਰੀ ਨਾਲ ਵਿਸ਼ੇਸ਼ ਮੁਲਾਕਾਤ ਗੱਲ ਕਰਵਾਉਣ ਦਾ ਵਾਅਦਾ ਕਰਦਿਆਂ ਸਰਕਾਰ ਵੱਲੋਂ ਖਿਡਾਰੀਆਂ ਨੂੰ ਮਾਣ ਸਨਮਾਨ ਦੀ ਗੱਲ ਆਖੀ।

ਖੇਡ ਮੰਤਰੀ ਮੀਤ ਹੇਅਰ

ਜ਼ਿਕਰਯੋਗ ਹੈ ਕਿ ਕਾਮਨਵੈਲਥ ਖੇਡਾਂ ਵਿੱਚ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਨਾਭਾ ਦੀ ਧੀ ਹਰਜਿੰਦਰ ਕੌਰ ਨੇ ਵੇਟ ਲਿਫਟਿੰਗ ਵਿਚ ਕਾਂਸੀ ਦਾ ਮੈਡਲ ਜਿੱਤ ਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਉੱਥੇ ਧੀਆਂ ਲਈ ਵੀ ਬਹੁਤ ਵੱਡਾ ਸੁਨੇਹਾ ਦਿੱਤਾ ਹੈ ਕਿ ਗ਼ਰੀਬੀ ਵਿੱਚੋਂ ਉੱਠ ਕੇ ਆਪਣੀ ਮਿਹਨਤ ਨਾਲ ਖੇਡਾਂ ਵਿੱਚ ਇਤਿਹਾਸ ਰਚੇ ਜਾ ਸਕਦੇ ਹਨ।

ਇਹ ਵੀ ਪੜ੍ਹੋ:ਹੁਣ ਫਰੀਦਕੋਟ ਪੁਲਿਸ ਨੂੰ ਮਿਲਿਆ ਗੈਂਗਸਟਰ ਲਾਰੈਂਸ ਦਾ ਟ੍ਰਾਂਜਿਟ ਰਿਮਾਂਡ. ਜਾਣੋ ਮਾਮਲਾ

ABOUT THE AUTHOR

...view details