ਚੰਡੀਗੜ੍ਹ: ਪੰਜਾਬ ਦੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ (Simranjit Singh Mann) ਵੱਲੋਂ ਭਗਤ ਸਿੰਘ ਨੂੰ ਅੱਤਵਾਦੀ ਕਹਿਣ 'ਤੇ ਆਮ ਆਦਮੀ ਪਾਰਟੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਪੰਜਾਬ ਦੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਸਿਮਰਨਜੀਤ ਸਿੰਘ ਮਾਨ ਦੇ ਬਿਆਨ 'ਤੇ ਪਲਟਵਾਰ ਕੀਤਾ ਹੈ। ਮੀਤ ਹੇਅਰ ਨੇ ਕਿਹਾ ਕਿ ਜਿਸ ਤਰ੍ਹਾਂ ਸੰਸਦ ਮੈਂਬਰ ਸਿਮਰਜੀਤ ਸਿੰਘ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਲਈ ਬਿਆਨਬਾਜ਼ੀ ਕੀਤੀ ਹੈ, ਉਹ ਨਿੰਦਣਯੋਗ ਹੈ।
ਮੀਤ ਹੇਅਰ ਨੇ ਸਿਰਮਜੀਤ ਮਾਨ ਨੂੰ ਮੁਆਫੀ ਮੰਗਣ ਲਈ ਕਿਹਾ ਹੈ। ਇਸਦੇ ਨਾਲ ਹੀ ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇ ਸਿਮਰਜੀਤ ਮਾਨ ਨੇ ਮੁਆਫੀ ਨਾ ਮੰਗੀ ਤਾਂ ਵਿਰੋਧ ਕੀਤਾ ਜਾਵੇਗਾ। ਕੱਲ੍ਹ ਹਰਿਆਣਾ ਦੇ ਕਰਨਾਲ ਵਿੱਚ ਸਿਮਰਨਜੀਤ ਸਿੰਘ ਮਾਨ ਨੇ ਭਗਤ ਸਿੰਘ ਅਤੇ ਖਾਲਿਸਤਾਨ ਨੂੰ ਲੈ ਕੇ ਬਿਆਨ ਦਿੱਤਾ ਸੀ।
ਸਿਮਰਨਜੀਤ ਮਾਨ ਦੇ ਭਗਤ ਸਿੰਘ ਨੂੰ ਅੱਤਵਾਦੀ ਦੇ ਬਿਆਨ ’ਤੇ 'ਆਪ' ਨੇ ਪਾਇਆ ਘੇਰਾ ਗੁਰਮੀਤ ਮੀਤ ਹੇਅਰ ਨੇ ਕਿਹਾ ਬਹੁਤ ਹੀ ਸ਼ਰਮ ਦੀ ਗੱਲ ਹੈ ਕਿ MP ਸਿਮਰਨਜੀਤ ਮਾਨ ਭਗਤ ਸਿੰਘ ਨੂੰ ਗਲਤ ਦੱਸ ਰਹੇ ਹਨ। ਇਸ ਦੌਰਾਨ ਮੀਤ ਹੇਅਰ ਨੇ ਕਿਹਾ ਕਿ ਸੰਗਰੂਰ ਸੀਟ ਤੋਂ ਲੋਕਸਭਾ ਮੈਂਬਰ ਭਗਵੰਤ ਮਾਨ ਕ੍ਰਾਂਤੀ ਦੀ ਪ੍ਰਤੀਕ ਭਗਤ ਸਿੰਘ ਦੇ ਨਾਲ ਦੀ ਪੱਗ ਬੰਨ੍ਹ ਕੇ ਪਾਰਲੀਮੈਂਟ ਵਿੱਚ ਜਾਂਦੇ ਸਨ ਅਤੇ ਲੋਕ ਮੁੱਦਿਆਂ ਦੀ ਆਵਾਜ਼ ਨੂੰ ਪਾਰਲੀਮੈਂਟ ਵਿੱਚ ਚੁੱਕਦੇ ਸਨ।
ਮੀਤ ਹੇਅਰ ਨੇ ਕਿਹਾ ਭਗਤ ਸਿੰਘ ਦੇ ਚਾਚਾ ਜੀ ਅਜੀਤ ਸਿੰਘ ਕਿਸਾਨਾਂ ਲਈ ਲੜੇ। ਉਨ੍ਹਾਂ ਕਿਹਾ ਕਿ ਭਗਤ ਸਿੰਘ 23 ਸਾਲ ਦੀ ਉਮਰ 'ਚ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਪਰ ਸੰਸਦ ਮੈਂਬਰ ਵੱਲੋਂ ਉਨ੍ਹਾਂ ਨੂੰ ਵਾਰ ਵਾਰ ਅੱਤਵਾਦੀ ਕਿਹਾ ਜਾ ਰਿਹਾ ਹੈ। ਮੀਤ ਹੇਅਰ ਨੇ ਕਿਹਾ ਕਿ ਜੇ ਉਨ੍ਹਾਂ ਨੇ ਆਪਣੇ ਬਿਆਨ ਤੇ ਮੁਆਫੀ ਨਾ ਮੰਗੀ ਤਾਂ ਉਨ੍ਹਾਂ ਦੀ ਪਾਰਟੀ ਉਨ੍ਹਾਂ ਖਿਲਾਫ ਵੱਡਾ ਸ਼ੰਘਰਸ਼ ਵਿੱਢੇਗੀ। ਉਨ੍ਹਾਂ ਕਿਹਾ ਕਿ ਸਿਮਰਨਜੀਤ ਮਾਨ ਦਾ ਇਹ ਬਿਆਨ ਬਹੁਤ ਹੀ ਸ਼ਰਮਨਾਕ ਹੈ। ਇਸ ਦੌਰਾਨ ਹੀ ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੋ ਵੀ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰੇਗਾ ਉਸਨੂੰ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ:ਮਜੀਠੀਆ ਜ਼ਮਾਨਤ ਮਾਮਲਾ: ਸਪੈਸ਼ਲ ਬੈਂਚ ਦੇ ਜੱਜ ਨੇ ਮਾਮਲੇ ਤੋਂ ਕੀਤਾ ਖੁਦ ਨੂੰ ਵੱਖ