ਬਰਨਾਲਾ:ਬਰਨਾਲਾ ਦੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਜਥੇਦਾਰ ਕਰਤਾਰ ਸਿੰਘ ਜੋਸ਼ੀਲਾ ਦੀ ਯਾਦ ਵਿੱਚ 22ਵਾਂ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ। ਇਸ ਕਬੱਡੀ ਟੂਰਨਾਮੈਂਟ ਵਿੱਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਭਾਗ ਲਿਆ। ਇਸ ਮੌਕੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਲਾਭ ਸਿੰਘ ਉਗੋਕੇ, ਵਿਧਾਇਕ ਤੇ ਸਾਬਕਾ ਕਬੱਡੀ ਖਿਡਾਰੀ ਗੁਰਲਾਲ ਘਨੌਰ ਆਦਿ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਇਸ ਉਪਰਾਲੇ ਦੀ ਸ਼ਾਲਾਘਾ ਕੀਤੀ।
ਕੈਨਨਿਟ ਮੰਤਰੀ ਨੇ ਕੀਤੀ ਸਲਾਘਾ: ਇਸ ਮੌਕੇ ਗੱਲਬਾਤ ਕਰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਬਰਨਾਲਾ ਦੇ ਨੌਜਵਾਨਾਂ ਵੱਲੋਂ ਕਰਵਾਏ ਜਾ ਰਹੇ ਇਸ ਕਬੱਡੀ ਟੂਰਨਾਮੈਂਟ ਨੂੰ ਚੰਗਾ ਕਦਮ ਦੱਸਦਿਆਂ ਕਿਹਾ ਕਿ ਇਸ ਕਾਰਨ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਕਬੱਡੀ ਖੇਡ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਸਮੇਂ-ਸਮੇਂ 'ਤੇ ਖੇਡ ਮੁਕਾਬਲੇ ਕਰਵਾਏ ਜਾਂਦੇ ਰਹੇ ਹਨ ਅਤੇ ਭਵਿੱਖ 'ਚ ਵੀ ਇਹ ਮੁਕਾਬਲੇ ਕਰਵਾਏ ਜਾਂਦੇ ਰਹਿਣਗੇ।