ਬਰਨਾਲਾ: ਕੋਰੋਨਾ ਵਾਇਰਸ ਦੇ ਕਾਰਨ ਦੇਸ਼ ਭਰ ਵਿੱਚ ਲੌਕਡਾਊਨ ਲੱਗਿਆ ਹੋਇਆ ਜਿਸ ਕਾਰਨ ਦੂਜੇ ਸੂਬੇ 'ਚ ਫੱਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ। ਇਸੇ ਦੌਰਾਨ ਮੱਧ ਪ੍ਰਦੇਸ਼ ਦੇ ਵਿੱਚ ਫ਼ਸੇ ਬਰਨਾਲਾ ਜ਼ਿਲ੍ਹੇ ਦੇ 3 ਮਜ਼ਦੂਰਾਂ ਦਾ ਮਾਮਲਾ ਸਾਹਮਣੇ ਆਇਆ ਹੈ। ਜਿਨ੍ਹਾਂ ਨੂੰ ਮੱਧ ਪ੍ਰਦੇਸ਼ ਸਰਕਾਰ ਵੱਲੋਂ ਪੰਜਾਬ ਵਿਸ਼ੇਸ਼ ਬੱਸ ਰਾਹੀਂ ਭੇਜਿਆ ਸੀ ਪਰ ਪੰਜਾਬ ਪੁਲਿਸ ਨੇ ਉਨ੍ਹਾਂ ਮਜ਼ਦੂਰਾਂ ਨੂੰ ਸੂਬੇ ’ਚ ਦਾਖ਼ਲ ਹੋਣ ਤੋਂ ਰੋਕ ਦਿੱਤਾ।
ਵਿਧਾਇਕ ਮੀਤ ਹੇਅਰ ਨੇ ਦੱਸਿਆ ਕਿ ਮੱਧ ਪ੍ਰਦੇਸ਼ ਤੋਂ ਪੰਜਾਬ ਦੇ ਜ਼ਿਲ੍ਹੇ ਬਰਨਾਲਾ 'ਚ ਪਹੁੰਚੇ 3 ਨੌਜਵਾਨਾਂ ਨੂੰ ਖਨੌਰੀ ਬਾਰਡਰ ’ਤੇ ਪੰਜਾਬ ਪੁਲਿਸ ਨੇ ਦਾਖ਼ਲ ਹੋਣ ਤੋਂ ਰੋਕ ਦਿੱਤਾ ਸੀ ਅਤੇ ਵਾਪਸ ਮੋੜ ਦਿੱਤਾ। ਇਨ੍ਹਾਂ ਦਾ ਮੱਧ ਪ੍ਰਦੇਸ਼ ਸਰਕਾਰ ਵੱਲੋਂ ਪਾਸ ਬਣਾ ਕੇ ਭੇਜੇ ਗਏ ਸਨ। ਪਰ ਫਿਰ ਵੀ ਉਨ੍ਹਾਂ ਨੂੰ ਵਾਪਸ ਭੇਜ ਦਿਤਾ ਸੀ। ਇਸ ਮਗਰੋਂ ਇਹ ਮਜ਼ਦੂਰ ਕਾਫ਼ੀ ਜ਼ੱਦੋ ਜਹਿਦ ਤੋਂ ਬਾਅਦ ਹਰਿਆਣਾ ਦੇ ਕਰਨਾਲ ਤੱਕ ਪਹੁੰਚ ਗਏ, ਜਿੱਥੋਂ ਇਨ੍ਹਾਂ ਨੇ ਘਰ ਵਾਪਸੀ ਲਈ ਮਦਦ ਦੀ ਗੁਹਾਰ ਲਈ ਸੀ ਜਿਸ ਦੀ ਇੱਕ ਵੀਡੀਓ ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ।