ਬਰਨਾਲਾ: ਆਮ ਆਦਮੀ ਪਾਰਟੀ ਦੇ ਬਰਨਾਲਾ ਜ਼ਿਲ੍ਹੇ ਦੇ ਹਲਕਾ ਭਦੌੜ ਤੋਂ ਵਿਧਾਇਕ ਪਿਰਮਲ ਸਿੰਘ ਖਾਲਸਾ ਨੇ ਈਟੀਵੀ ਭਾਰਤ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਇਸ ਦੌਰਾਨ ਆਪ ਦੇ ਬਾਗੀ ਵਿਧਾਇਕ ਪਿਰਮਲ ਸਿੰਘ ਖਾਲਸਾ ਨੇ ਦਿੱਲੀ ਜਿੱਤ 'ਤੇ ਤਸੱਲੀ ਪ੍ਰਗਟਾਈ।
ਵੇਖੋ, ਬਾਗ਼ੀ ਹੋਏ ਆਪ ਵਿਧਾਇਕ ਪਿਰਮਲ ਸਿੰਘ ਖਾਲਸਾ ਨਾਲ ਖ਼ਾਸ ਗੱਲਬਾਤ। 'ਦਿੱਲੀ ਦੇ ਲੋਕਾਂ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ'
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਕੀਤੇ ਗਏ ਕੰਮਾਂ ਨੂੰ ਵੋਟ ਪਈ ਹੈ ਅਤੇ ਲੋਕਾਂ ਨੇ ਜਾਤ ਪਾਤ ਅਤੇ ਧਰਮ ਦੀ ਰਾਜਨੀਤੀ ਕਰਨ ਵਾਲਿਆਂ ਨੂੰ ਨਕਾਰਿਆ ਹੈ।
'2017 'ਚ ਰਹੀਆਂ ਕਮੀਆਂ ਨੂੰ ਸੁਧਾਰਣ ਦੀ ਲੋੜ'
ਵਿਧਾਇਕ ਪਿਰਮਲ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਸਕਦੀ ਹੈ, ਪਰ ਜੇਕਰ ਪਾਰਟੀ ਨੇ 2017 ਵਾਲੀਆਂ ਗ਼ਲਤੀਆਂ ਨਾ ਸੁਧਾਰੀਆਂ ਤਾਂ 2022 'ਚ ਸਰਕਾਰ ਬਣਨੀ ਮੁਸ਼ਕਿਲ ਹੈ।
'ਚੰਗੀ ਸੋਚ ਵਾਲੇ ਚਿਹਰਿਆਂ ਨੂੰ ਪਾਰਟੀ ਨਾਲ ਜੋੜਨ ਦੀ ਲੋੜ'
ਪਿਰਮਲ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਰਵਾਇਤੀ ਪਾਰਟੀਆਂ ਤੋਂ ਦੁਖੀ ਹਨ। ਇਸ ਲਈ ਆਮ ਆਦਮੀ ਪਾਰਟੀ ਨੂੰ ਆਪਣੀਆਂ ਗ਼ਲਤੀਆਂ ਸੁਧਾਰ ਕੇ ਚੰਗੀ ਸੋਚ ਵਾਲੇ, ਇਮਾਨਦਾਰ ਚਿਹਰਿਆਂ ਨੂੰ ਪਾਰਟੀ ਨਾਲ ਜੋੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੁਖਪਾਲ ਸਿੰਘ ਖਹਿਰਾ, ਡਾ.ਧਰਮਵੀਰ ਗਾਂਧੀ, ਸੁੱਚਾ ਸਿੰਘ ਛੋਟੇਪੁਰ, ਨਵਜੋਤ ਸਿੰਘ ਸਿੱਧੂ ਵਰਗੇ ਸਾਫ਼ ਅਕਸ ਵਾਲੇ ਲੀਡਰਾਂ ਨੂੰ ਅੱਗੇ ਲਿਆਉਣਾ ਚਾਹੀਦਾ ਹੈ, ਤਾਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਸਕੇ।
ਇਹ ਵੀ ਪੜ੍ਹੋ: ਨਿਰਭਯਾ ਮਾਮਲੇ ਦੇ ਦੋਸ਼ੀ ਵਿਨੇ ਸ਼ਰਮਾ ਦੀ ਪਟੀਸ਼ਨ 'ਤੇ ਸੁਣਵਾਈ ਅੱਜ