ਪੰਜਾਬ

punjab

ETV Bharat / state

ਬਿਜਲੀ ਰੇਟ 'ਚ ਵਾਧਾ ਕੀਤੇ ਜਾਣ ਦੇ ਰੋਸ 'ਚ 'ਆਪ' ਵਰਕਰਾਂ ਨੇ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਪੰਜਾਬ 'ਚ ਬਿਜਲੀ ਦਾ ਰੇਟ ਵੱਧਣ ਤੇ ਸੜਕਾਂ ਨਾ ਬਣਾਉਣ ਨੂੰ ਲੈ ਕੇ 'ਆਪ' ਦੇ ਵਰਕਰਾਂ ਵੱਲੋਂ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। 'ਆਪ' ਵਰਕਰਾਂ ਵੱਲੋਂ ਵਿਰੋਧ ਕਰਦੇ ਹੋਏ ਬਰਨਾਲਾ-ਚੰਡੀਗੜ੍ਹ ਰੋਡ ਜਾਮ ਕਰ ਦਿੱਤਾ ਗਿਆ।

'ਆਪ' ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
'ਆਪ' ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

By

Published : Jan 3, 2020, 10:58 AM IST

ਬਰਨਾਲਾ : ਸੂਬੇ 'ਚ ਬਿਜਲੀ ਦਰਾਂ ਵੱਧਣ ਅਤੇ ਜ਼ਿਲ੍ਹੇ ਦੇ ਪੇਂਡੂ ਇਲਾਕਿਆਂ 'ਚ ਸੜਕਾਂ ਨਾ ਬਣਾਏ ਜਾਣ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਬਰਨਾਲਾ-ਚੰਡੀਗੜ੍ਹ ਰੋਡ ਜਾਮ ਕਰ ਦਿੱਤਾ।

ਇਸ ਧਰਨੇ 'ਚ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਅਤੇ ਪਿੰਡਾਂ ਦੇ ਲੋਕ ਨੇ ਸ਼ਮੂਲੀਅਤ ਕੀਤੀ। ਬਰਨਾਲਾ-ਚੰਡੀਗੜ੍ਹ ਰੋਡ ਨੂੰ ਜਾਮ ਕਰ ਧਰਨਾ ਲਾਏ ਜਾਣ ਕਾਰਨ ਰਾਹਗੀਰਾਂ ਨੂੰ ਭਾਰੀ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪਿਆ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਇਸ ਨੂੰ ਪੂਰੀ ਤਰ੍ਹਾਂ ਫੇਲ ਦੱਸਿਆ। ਉਨ੍ਹਾਂ ਕਿਹਾ ਕਿ ਬਿਜਲੀ ਦੇ ਰੇਟ ਵਧਾ ਕੇ ਕੈਪਟਨ ਸਰਕਾਰ ਆਪਣੇ ਚੋਣ ਵਾਅਦੇ ਤੋਂ ਭੱਜ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪੇਂਡੂ ਇਲਾਕਿਆਂ 'ਚ ਸੜਕਾਂ ਦੀ ਮਾੜੀ ਹਾਲਤ ਕਰਕੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨਿਤੀਨ ਗਡਕਾਰੀ ਦੇ ਪਰਿਵਾਰ ਕੋਲ ਬਹੁਤੇ ਰਾਸ਼ਟਰੀ ਮਾਰਗਾਂ ਦੇ ਠੇਕੇ ਹਨ ਅਤੇ ਲਿੰਕ ਸੜਕਾਂ ਨਾ ਬਣਾ ਕੇ ਸੂਬਾ ਸਰਕਾਰ ਵੱਲੋਂ ਕੇਂਦਰੀ ਮੰਤਰੀ ਦੇ ਟੋਲ ਪਲਾਜ਼ਿਆਂ ਨੂੰ ਫਾਇਦਾ ਪਹੁੰਚਾਇਆ ਜਾ ਰਿਹਾ ਹੈ।

'ਆਪ' ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਹੋਰ ਪੜ੍ਹੋ : ਸੰਤ ਬਾਬਾ ਤਾਰਾ ਸਿੰਘ ਤੇ ਬਾਬਾ ਚਰਨ ਸਿੰਘ ਦੀ ਬਰਸੀ ਮੌਕੇ ਸਮੂਹਿਕ ਆਨੰਦ ਕਾਰਜ ਦਾ ਆਯੋਜਨ

ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਬਿਜਲੀ ਦੇ ਰੇਟ ਵਧਾ ਕੇ ਆਮ ਲੋਕਾਂ ਨਾਲ ਧੋਖਾ ਕਰ ਰਹੀ ਹੈ, ਕਿਉਂਕਿ ਕਾਂਗਰਸ ਸਰਕਾਰ ਆਉਣ ਤੋਂ ਪਹਿਲਾਂ ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿੱਚ ਪੰਜਾਬ ਦੇ ਲੋਕਾਂ ਨੂੰ ਸਸਤੀ ਬਿਜਲੀ ਦੇਣ, ਘਰ ਘਰ ਰੁਜ਼ਗਾਰ ਮੁਹੱਈਆ ਕਰਵਾਉਣ, ਪੰਜਾਬ ਨੂੰ ਨਸ਼ਾ ਮੁਕਤ ਕਰਨ ਆਦਿ ਬਹੁਤ ਸਾਰੇ ਵਾਅਦੇ ਕੀਤੇ ਗਏ ਸਨ। ਪਰ ਸੂਬਾ ਸਰਕਾਰ ਆਪਣੇ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ 'ਚ ਫੇਲ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਬਰਨਾਲਾ ਤੇ ਸੰਗਰੂਰ ਨੂੰ ਜੋੜਨ ਵਾਲੀ ਸੜਕ ਦੀ ਮਾੜੀ ਹਾਲਤ ਬਾਰੇ ਗੱਲ ਕੀਤੀ। ਉਨ੍ਹਾਂ ਆਖਿਆ ਕਿ ਇਹ ਸੜਕ 13 ਪਿੰਡਾਂ ਨੂੰ ਜੋੜਦੀ ਹੈ। ਉਨ੍ਹਾਂ ਸੂਬਾ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਜਲਦ ਤੋਂ ਜਲਦ ਇਸ ਸੜਕ ਦੀ ਮੁੜ ਉਸਾਰੀ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ 7 ਜਨਵਰੀ ਨੂੰ ਬਿਜਲੀ ਦੀ ਵੱਧ ਹੋਈ ਦਰਾਂ ਨੂੰ ਲੈ ਕੇ ਵਿਸ਼ਾਲ ਸੂਬਾ ਪੱਧਰੀ ਲਹਿਰ ਚਲਾਈ ਜਾਵੇਗੀ।

ABOUT THE AUTHOR

...view details