ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਵਕੀਲ ਰਾਜਦੇਵ ਸਿੰਘ ਖਾਲਸਾ ਦਾ ਬਿਆਨ ਬਰਨਾਲਾ:ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨਾਲ ਸਾਬਕਾ ਸੰਸਦ ਮੈਂਬਰ ਅਤੇ ਬਰਨਾਲਾ ਦੇ ਸੀਨੀਅਰ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਨੇ ਆਸਾਮ ਦੇ ਡਿਬਰੂਗੜ ਜੇਲ੍ਹ ਵਿਚ ਮੁਲਾਕਾਤ ਕੀਤੀ ਗਈ। ਮੁਲਾਕਾਤ ਤੋਂ ਬਾਅਦ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਵੱਡੇ ਖੁਲਾਸੇ ਕੀਤੇ ਗਏ। ਵਕੀਲ ਖਾਲਸਾ ਨੇ ਅੰਮ੍ਰਿਤਪਾਲ ਸਿੰਘ ਦੀ ਇੱਕ ਮਾਮਲੇ ਵਿੱਚ ਹਾਈਕੋਰਟ ਵਿੱਚ ਪੈਰਵਾਈ ਕੀਤੇ ਜਾਣ ਦਾ ਵੀ ਦਾਅਵਾ ਕੀਤਾ ਹੈ। ਐਡਵੋਕੇਟ ਰਾਜਦੇਵ ਸਿੰਘ ਖਾਲਸਾ ਨੇ ਐਸ.ਜੀ.ਪੀ.ਸੀ ਦਾ ਖਾਸ ਧੰਨਵਾਦ ਕੀਤਾ ਹੈ।
ਵਕੀਲ ਰਾਜਦੇਵ ਸਿੰਘ ਖਾਲਸਾ ਬਰਨਾਲਾ ਪਰਤੇ:- "ਵਾਰਿਸ ਪੰਜਾਬ ਦੇ " ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨਾਲ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਮੁਲਾਕਾਤ ਕਰਨ ਤੋਂ ਬਾਅਦ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਫੌਜਦਾਰੀ ਕੇਸਾਂ ਦੇ ਪ੍ਰਸਿੱਧ ਵਕੀਲ ਰਾਜਦੇਵ ਸਿੰਘ ਖਾਲਸਾ ਬਰਨਾਲਾ ਪਰਤੇ ਹਨ। ਉਹਨਾਂ ਅੱਜ ਅੰਮ੍ਰਿਤਪਾਲ ਸਿੰਘ ਨਾਲ ਹੋਈ ਗੱਲਬਾਤ ਨੂੰ ਮੀਡੀਆ ਸਾਹਮਣੇ ਸਾਂਝਾ ਕੀਤਾ ਹੈ।
ਵਕੀਲ ਰਾਜਦੇਵ ਸਿੰਘ ਖਾਲਸਾ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਕੇਸ ਦੀ ਪੈਰਵਾਈ:- :- ਵਕੀਲ ਰਾਜਦੇਵ ਸਿੰਘ ਖਾਲਸਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਉਪਰ ਮੋਗਾ ਜਿਲ੍ਹੇ ਦੇ ਬਾਘਾਪੁਰਾਣਾ ਥਾਣੇ ਵਿੱਚ ਇੱਕ ਕੇਸ ਬਣਾਇਆ ਗਿਆ ਹੈ। ਜਿਸ ਵਿੱਚ ਪੁਲਿਸ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਦਾਅਵਾ ਕੀਤਾ ਹੈ ਕਿ ਹਿੰਦੁਸਤਾਨ ਦੀ ਸਰਕਾਰ ਵਿਰੁੱਧ ਬਗਾਵਤ ਕੀਤੀ ਹੈ, ਉਹ ਸਰਾਸਰ ਝੂਠਾ ਕੇਸ ਹੈ, ਜਿਸਦੀ ਮੇਰੇ ਵੱਲੋਂ ਪੈਰਵਾਈ ਕੀਤੀ ਜਾਵੇਗੀ। ਉੱਥੇ ਨਾਲ ਹੀ ਉਹਨਾਂ ਉਪਰ ਜੋ ਐਨ.ਐਸ.ਏ ਕਾਨੂੰਨ ਲਗਾਇਆ ਹੈ, ਉਸਨੂੰ ਵੀ ਹਾਈਕੋਰਟ ਵਿੱਚ ਚੈਂਲੇਂਜ ਕੀਤਾ ਜਾਵੇਗਾ।
'ਅੰਮ੍ਰਿਤਪਾਲ ਸਿੰਘ ਖਾਲਸਾ ਚੜ੍ਹਦੀ ਕਲਾਂ ਵਿੱਚ':-ਵਕੀਲ ਖਾਲਸਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵਲੋਂ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਗ੍ਰਿਫ਼ਤਾਰ ਕਰਵਾ ਕੇ ਉਹਨਾਂ ਵੱਲੋਂ ਅੰਮ੍ਰਿਤ ਸੰਚਾਰ ਲਈ ਚਲਾਈ ਗਈ ਖਾਲਸਾ ਵਹੀਰ ਨੂੰ ਖਤਮਾ ਕਰਨਾ ਵੱਡਾ ਮਕਸਦ ਸੀ। ਉਹਨਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਖਾਲਸਾ ਚੜ੍ਹਦੀ ਕਲਾਂ ਵਿੱਚ ਹਨ। ਉਹਨਾਂ ਨਾਲ ਡਿਬਰੂਗੜ੍ਹ ਜੇਲ੍ਹ ਵਿੱਚ ਚੰਗਾ ਸਲੂਕ ਕੀਤਾ ਜਾ ਰਿਹਾ ਹੈ। ਉਹ ਸਿੱਖੀ ਸਿਧਾਤਾਂ ਉਪਰ ਆਪਣਾ ਜੇਲ੍ਹ ਵਿੱਚ ਰਹਿ ਕੇ ਵੀ ਪਹਿਰਾ ਦੇ ਰਹੇ ਹਨ। ਸਾਡੇ ਵਲੋਂ ਵੀ ਅੰਮ੍ਰਿਤਪਾਲ ਸਿੰਘ ਖਾਲਸਾ ਦਾ ਡੱਟ ਕੇ ਸਾਥ ਦਿੱਤਾ ਜਾਵੇਗਾ।
'ਐਸਜੀਪੀਸੀ ਵੱਲੋਂ ਇਸ ਮੁਲਾਕਾਤ ਲਈ ਵਿਸ਼ੇਸ਼ ਸਹਿਯੋਗ':-ਵਕੀਲ ਖਾਲਸਾ ਨੇ ਕਿਹਾ ਕਿ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਹਰਜਿੰਦਰ ਸਿੰਘ ਸਿਆਲਕਾ ਅਤੇ ਪਰਮਜੀਤ ਸਿੰਘ ਖਾਲਸਾ ਵਲੋਂ ਇਸ ਮੁਲਾਕਾਤ ਲਈ ਬਹੁਤ ਸਹਿਯੋਗ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਉਪਰ ਜੋ ਗਲਤ ਕੇਸ ਦਰਜ਼ ਕੀਤੇ ਗਏ ਹਨ, ਉਹਨਾਂ ਨੂੰ ਹਾਈਕੋਰਟ ਵਿੱਚ ਚੈਂਲੇਂਜ ਕੀਤਾ ਜਾਵੇਗਾ। ਸਰਕਾਰ ਅਤੇ ਪੁਲਿਸ ਦੀ ਇਸ ਧੱਕੇਸ਼ਾਹੀ ਦਾ ਡੱਟਕੇ ਵਿਰੋਧ ਕੀਤਾ ਜਾਵੇਗਾ।