ਪੰਜਾਬ

punjab

ਵਿਆਹ ਉਪਰੰਤ ਕਿਸਾਨ ਸੰਘਰਸ਼ ਦੀ ਹਮਾਇਤ 'ਚ ਪਹੁੰਚਿਆ ਵਿਆਹੁਤਾ ਜੋੜਾ

By

Published : Apr 25, 2021, 8:02 PM IST

ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਇਸ ਦੇ ਚੱਲਦਿਆਂ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਵੀ ਪਿਛਲੇ ਕਈ ਮਹੀਨਿਆਂ ਤੋਂ ਡਟੇ ਹੋਏ ਹਨ। ਇਸ ਦੇ ਨਾਲ ਹੀ ਕਿਸਾਨ ਸੰਘਰਸ਼ 'ਚ ਨੌਜਵਾਨ ਵਰਗ ਵੀ ਅੱਗੇ ਆ ਰਿਹਾ ਹੈ। ਇਸ ਦੇ ਤਹਿਤ ਬਰਨਾਲਾ ਰੇਲਵੇ ਸਟੇਸ਼ਨ 'ਤੇ ਚੱਲ ਰਹੇ ਕਿਸਾਨ ਅੰਦੋਲਨ 'ਚ ਨਵੇਂ ਵਿਆਹੇ ਜੋੜੇ ਵਲੋਂ ਵੀ ਸ਼ਮੂਲੀਅਤ ਕੀਤੀ ਗਈ।

ਵਿਆਹ ਉਪਰੰਤ ਕਿਸਾਨ ਸੰਘਰਸ਼ ਦੀ ਹਮਾਇਤ 'ਚ ਪਹੁੰਚਿਆ ਵਿਆਹੁਤਾ ਜੋੜਾ
ਵਿਆਹ ਉਪਰੰਤ ਕਿਸਾਨ ਸੰਘਰਸ਼ ਦੀ ਹਮਾਇਤ 'ਚ ਪਹੁੰਚਿਆ ਵਿਆਹੁਤਾ ਜੋੜਾ

ਬਰਨਾਲਾ: ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਇਸ ਦੇ ਚੱਲਦਿਆਂ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਵੀ ਪਿਛਲੇ ਕਈ ਮਹੀਨਿਆਂ ਤੋਂ ਡਟੇ ਹੋਏ ਹਨ। ਇਸ ਦੇ ਨਾਲ ਹੀ ਕਿਸਾਨ ਸੰਘਰਸ਼ 'ਚ ਨੌਜਵਾਨ ਵਰਗ ਵੀ ਅੱਗੇ ਆ ਰਿਹਾ ਹੈ। ਇਸ ਦੇ ਤਹਿਤ ਬਰਨਾਲਾ ਰੇਲਵੇ ਸਟੇਸ਼ਨ 'ਤੇ ਚੱਲ ਰਹੇ ਕਿਸਾਨ ਅੰਦੋਲਨ 'ਚ ਨਵੇਂ ਵਿਆਹੇ ਜੋੜੇ ਵਲੋਂ ਵੀ ਸ਼ਮੂਲੀਅਤ ਕੀਤੀ ਗਈ।

ਵਿਆਹ ਉਪਰੰਤ ਕਿਸਾਨ ਸੰਘਰਸ਼ ਦੀ ਹਮਾਇਤ 'ਚ ਪਹੁੰਚਿਆ ਵਿਆਹੁਤਾ ਜੋੜਾ

ਇਸ ਮੌਕੇ ਨੌਜਵਾਨ ਕਿਸਾਨ ਦਾ ਕਹਿਣਾ ਕਿ ਸਰਕਾਰ ਵਲੋਂ ਸਾਡੀ ਰੋਟੀ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਕਾਰਨ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਨੌਜਵਾਨ ਦਾ ਕਹਿਣਾ ਕਿ ਆਪਣੀਆਂ ਜ਼ਮੀਨਾਂ ਬਚਾਉਣ ਲਈ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਨੌਜਵਾਨ ਦਾ ਕਹਿਣਾ ਕਿ ਜਦੋਂ ਤੱਕ ਕੇਂਦਰ ਸਰਕਾਰ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਹੋਰ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਕਿਸਾਨ ਸੰਘਰਸ਼ 'ਚ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ।

ਇਸ ਮੌਕੇ ਕਿਸਾਨ ਆਗੂਆਂ ਦਾ ਕਹਿਣਾ ਕਿ ਉਨ੍ਹਾਂ ਦੀਆਂ ਖੁਸ਼ੀਆਂ ਅਤੇ ਗਮੀਆਂ ਸਭ ਕਿਸਾਨ ਸੰਘਰਸ਼ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਦਾ ਕਹਿਣਾ ਕਿ ਇਸ ਖੇਤੀ ਕਾਨੂੰਨਾਂ ਖਿਲਾਫ਼ ਲੜਾਈ 'ਚ ਨੌਜਵਾਨ ਵੀ ਬਰਾਬਰ ਸੰਘਰਸ਼ ਕਰ ਰਹੇ ਹਨ, ਜੋ ਬਹੁਤ ਹੀ ਚੰਗੀ ਗੱਲ ਹੈ। ਉਨ੍ਹਾਂ ਦਾ ਕਹਿਣਾ ਕਿ ਕਾਨੂੰਨਾਂ ਦੇ ਰੱਦ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।

ਇਹ ਵੀ ਪੜ੍ਹੋ:ਕੁੰਵਰ ਵਿਜੇ ਪ੍ਰਤਾਪ ਤੋਂ ਇੱਕ ਹੋਰ ਅਹੁਦਾ ਖੁੱਸਿਆ

ABOUT THE AUTHOR

...view details