ਬਰਨਾਲਾ:ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕੇਂਦਰ ਸਰਕਾਰ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਅਤੇ ਦੇਸ਼ ਦੇ ਸੰਯੁਕਤ ਮੋਰਚੇ ਵੱਲੋਂ ਸੰਘਰਸ਼ ਲਗਾਤਾਰ ਜਾਰੀ ਹੈ। ਉਥੇ ਹੀ ਬਰਨਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਦਾਣਾ ਮੰਡੀ ਵਿੱਚ ਵਿਸ਼ਾਲ ਰੈਲੀ ਕਰ ਕੇ ਸ਼ਹਿਰ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ।
ਇਹ ਵੀ ਪੜੋ: Agricultural Law: ‘ਬਿਆਨ ਨਹੀਂ ਕੇਂਦਰ ਸਰਕਾਰ ਸਾਨੂੰ ਦੇਵੇ ਸੱਦਾ, ਅਸੀਂ ਵੀ ਗੱਲਬਾਤ ਲਈ ਤਿਆਰ’
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਤਿੰਨੇ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਉਨ੍ਹਾਂ ਚਿਰ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਾਡੀ ਪੂਰੀ ਤਿਆਰੀ 2024 ਤੱਕ ਦੀ ਹੈ। ਆਉਣ ਵਾਲੇ ਦਿਨਾਂ ਦੇ ਵਿੱਚ ਦਿੱਲੀ ਬਾਰਡਰਾਂ ਤੇ ਇਕੱਠ ਹੋਰ ਵੀ ਜ਼ਿਆਦਾ ਵਧੇਗਾ। ਕਿਸਾਨ ਆਗੂਆਂ ਇਹ ਵੀ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਜਥੇਬੰਦੀ ਅਤੇ ਸੰਯੁਕਤ ਮੋਰਚਾ ਵੱਲੋਂ ਜੋ ਵੀ ਐਕਸ਼ਨ ਲਿਆ ਜਾਵੇਗਾ, ਨੂੰ ਹੋਰ ਤਿੱਖਾ ਕੀਤਾ ਜਾਵੇਗਾ।