ਬਰਨਾਲਾ : ਗੁਰਦੁਆਰਾ ਬਾਬਾ ਗਾਂਧਾ ਸਿੰਘ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਫੌਜੀ ਵਿੰਗ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਸਿੱਧੂ ਅਤੇ ਯੂਥ ਵਿੰਗ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਬੀਹਲਾ ਵਲੋਂ ਬਰਨਾਲਾ ਦੇ ਸ਼ਹੀਦ ਫੌਜੀ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਹੀਦ ਪਰਿਵਾਰਾਂ ਦੇ ਬੇਰੁਜ਼ਗਾਰ ਬੱਚਿਆਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਆਵਾਜ਼ ਚੁੱਕੀ ਗਈ। ਉਨ੍ਹਾਂ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਜਤਾਉਂਦੇ ਕਿਹਾ ਕਿ ਅੱਜ ਪੰਜਾਬ ਦੇ ਪੜ੍ਹੇ ਲਿਖੇ ਨੌਜਵਾਨ ਬੇਰੁਜ਼ਗਾਰੀ ਕਾਰਨ ਝੋਨਾ ਲਗਾਉਣ ਲਈ ਮਜਬੂਰ ਹਨ। ਬੇਰੁਜ਼ਗਾਰ ਅਧਿਆਪਕ ਟੈਂਕੀ ਦੇ ਉੱਤੇ ਚੜ੍ਹਨ ਨੂੰ ਮਜਬੂਰ ਹਨ।